ਕਿਹਾ, ਪਰਾਲੀ ਪ੍ਰਬੰਧਨ ਲਈ ਮੌਜੂਦ ਮਸ਼ੀਨਰੀ ਦਾ ਕਿਸਾਨ ਲਾਭ ਉਠਾਉਣ,ਖੇਤੀ ਮਸ਼ੀਨਰੀ ਦੀ ਕੋਈ ਕਮੀ ਨਹੀਂ, ਖੇਤੀ ਵਿਭਾਗ ਨਾਲ ਸੰਪਰਕ ਕਰੋ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ
ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ. ਪੱਲਵੀ ਵਲੋਂ ਪਰਾਲੀ ਸਾੜਨ ਦੀਆਂ ਗਤੀਵਿਧੀਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ, ਸੰਭਾਵਿਤ ਪਿੰਡਾਂ ਭਨਭੋਰਾ,ਝੱਲ ਅਤੇ ਚੌਦਾ ਵਿਖੇ ਕਿਸਾਨਾਂ ਨਾਲ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ। ਨੁੱਕੜ ਮੀਟਿੰਗਾਂ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ, ਅਤੇ ਕਿਸਾਨਾਂ ਨੂੰ ਸਰਕਾਰ ਵਲੋਂ ਦਿੱਤੀਆਂ ਸਹਾਇਕ ਯੋਜਨਾਵਾਂ ਦੀ ਜਾਣਕਾਰੀ ਦੇਣਾ ਸੀ ਤਾਂ ਜੋ ਉਹਨਾਂ ਨੂੰ ਪਰਾਲੀ ਸਾੜਨ ਤੋਂ ਹਟਾ ਕੇ ਹੋਰ ਸਿਰਜਣਾਤਮਕ ਹੱਲਾਂ ਵਲ ਮੋੜਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਪਿੰਡ ਨਿਵਾਸੀਆਂ ਅਤੇ ਕਿਸਾਨਾਂ ਨਾਲ ਗੱਲ ਬਾਤ ਕਰਦਿਆ ਕਿਹਾ ਵਾਤਾਵਰਣ ਨੂੰ ਪਲੀਤ ਕਰਨਾ ਉਸੇ ਤਰ੍ਹਾਂ ਹੈ ਜਿਵੇਂ ਅਸੀਂ ਭਵਿੱਖ ਤੋਂ ਕਰਜ਼ਾ ਲੈ ਕੇ ਅੱਜ ਜੀਅ ਰਹੇ ਹਾਂ ਪਰ ਇਸ ਦੇ ਮਾੜੇ ਪ੍ਰਭਾਵਾਂ ਦਾ ਨਤੀਜਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਮਾਚਸ ਦੀ ਇੱਕ ਤੀਲੀ ਨਾਲ ਖੇਤ ਵਿਚੋਂ ਪਰਾਲੀ ਖਤਮ ਹੋ ਜਾਂਦੀ ਹੈ ਤੇ ਕੋਈ ਖਰਚਾ ਨਹੀਂ ਆਉਦਾ ਪਰ ਉਹ ਗਲਤ ਹਨ ਇਸ ਨਾਲ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲੱਗਣ ਵਾਲੀਆਂ ਬਿਮਾਰੀਆਂ 'ਤੇ ਪਰਾਲੀ ਪ੍ਰਬੰਧਨ ਨਾਲੋਂ ਗਈ ਗੁਣਾ ਜ਼ਿਆਦਾ ਖਰਚ ਦਵਾਈਆਂ 'ਤੇ ਆਉਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ ਵੀ ਅੱਗ ਲੱਗਦੀ ਹੈ ਤਾਂ ਉਸ ਦੀ ਰਿਪੋਰਟ ਸੈਟੇਲਾਈਟ ਰਾਹੀਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪੁੱਜ ਜਾਂਦੀ ਹੈ ਇਸ ਲਈ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਸ ਵੱਲੋਂ ਲਗਾਈ ਗਈ ਅੱਗ ਦਾ ਕਿਸੇ ਨੂੰ ਨਹੀਂ ਪਤਾ ਲੱਗੇਗਾ ਤਾਂ ਉਹ ਗਲਤ ਹੈ ਕਿਉਂਕਿ ਸੈਟੇਲਾਈਟ ਦੀ ਤਿੱਖੀ ਨਜ਼ਰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਰਹਿੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਇਸ ਦਾ ਸਹੀ ਤਰ੍ਹਾਂ ਨਿਪਟਾਰਾ ਕਰਨ ਨੂੰ ਤਰਜੀਹ ਦੇਣ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਜੀਰੋ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੇ ਨਾਲ-ਨਾਲ ਪਿੰਡਾਂ ਵਿੱਚ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬੇਲਰ, ਰੇਕ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਜ਼ੀਰੋ ਡਰਿੱਲ, ਆਰ.ਐਮ.ਬੀ ਹਲ, ਮਲਚਰ, ਸਟਰਾਅ ਹੈਲੀਕਾਪਟਰ, ਸੁਪਰ ਐਸ.ਐਮ.ਐਸ, ਫਸਲ ਰੀਪਰ, ਰੋਟਰੀ ਸਲੈਸ਼ਰ ਅਤੇ ਟਰੈਕਟਰਾਂ ਸਮੇਤ 1561 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਰਾਲੀ ਪ੍ਰਬੰਧਨ ਲਈ ਮੌਜੂਦ ਮਸ਼ੀਨਰੀ ਦਾ ਕਿਸਾਨ ਲਾਭ ਉਠਾਉਣ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਚ ਖੇਤੀ ਮਸ਼ੀਨਰੀ ਦੀ ਕੋਈ ਕਮੀ ਨਹੀਂ ਹੈ। ਵਧੇਰੇ ਜਾਣਕਾਰੀ ਅਤੇ ਤਕਨੀਕੀ ਸਹਾਇਤਾਂ ਲਈ ਕਿਸਾਨ ਖੇਤੀ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣ ਅਤੇ ਤਕਨੀਕੀ ਸਹਾਰਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਅਤੇ ਪਿੰਡ ਨਿਵਾਸੀਆਂ ਨੂੰ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ।