Friday, November 22, 2024

Haryana

ਸੂਬੇ ਨੂੰ ਪਰਾਲੀ ਜਲਾਉਣ ਤੋਂ ਮੁਕਤ ਬਨਾਉਣ ਦੀ ਦਿਸ਼ਾ ਵਿਚ ਚੁੱਕੇ ਜਾਣਗੇ ਨਿਰਣਾਇਕ ਕਦਮ : ਮੁੱਖ ਸਕੱਤਰ

September 25, 2024 11:58 AM
SehajTimes

ਚੰਡੀਗੜ੍ਹ : ਪਰਾਲੀ ਜਲਾਉਣ ਅਤੇ ਇਸ ਤੋਂ ਹਵਾ ਗੁਣਵੱਤਾ ਅਤੇ ਸਿਹਤ 'ਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਨਾਲ ਨਜਿਠਣ ਲਈ ਹਰਿਆਣਾ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ ਮੁੱਖ ਸਕੱਤਰ ਡਾ. ਟੀਵੀਐਸਐਨ ਪ੍ਰਸਾਦ ਨੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿਚ ਪਰਾਲੀ ਜਲਾਉਣ ਤੋਂ ਮੁਕਤ ਬਨਾਉਣ ਦੀ ਦਿਸ਼ਾ ਵਿਚ ਨਿਰਣਾਇਕ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਡਿਵੀਜਨਲ ਕਮਿਸ਼ਨਰਾਂ ਅਤੇ ਫਰੀਦਾਬਾਦ, ਜੀਂਦ, ਕੈਥਲ, ਅੰਬਾਲਾ,ਸਿਰਸਾ,ਕੁਰੂਕਸ਼ੇਤਰ , ਕਰਲਾਲ, ਹਿਸਾਰ, ਸੋਨੀਪਤ ਅਤੇ ਯਮੁਨਾਨਗਰ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਇਕ ਵਰਚੂਅਲ ਮੀਟਿੰਗ ਦੌਰਾਨ ਡਾ. ਪ੍ਰਸਾਦ ਨੇ ਹਾਟਸਪਾਟ ਦੀ ਪਹਿਚਾਣ ਕਰਨ ਅਤੇ ਪਰਾਲੀ ਜਲਾਉਣ ਦੀ ਘਟਨਾਵਾਂ ਨੂੰ ਰੋਕਨ ਲਈ ਜਰੂਰੀ ਉਪਾਅ ਲਾਗੂ ਕਰਨ ਲਈ ਬਲਾਕ ਪੱਧਰ 'ਤੇ ਚਾਰ ਮੈਂਬਰੀਂ ਕਮੇਟੀ ਬਨਾਉਣ ਦੇ ਨਿਰਦੇਸ਼ ਦਿੱਤੇ। ਇਸ ਕਮੇਟੀ ਵਿਚ ਸਬੰਧਿਤ ਐਸਡੀਐਮਬੀਡੀਓ ਤਹਿਸੀਲਦਾਰ, ਇਕ ਖੇਤੀਬਾੜੀ ਕਿਸਾਨ ਅਧਿਕਾਰੀ ਅਤੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ , ਹਿਸਾਰ ਅਤੇ ਪੁਲਿਸ ਵਿਭਾਗ ਦਾ ਇਕ-ਇਕ ਅਧਿਕਾਰੀ ਸ਼ਾਮਿਲ ਹੋਵੇਗਾ। ਕਮੇਟੀ ਨੂੰ ਹਰ ਰੋਜ ਸ਼ਾਮ 5 ਵਜੇ ਤਕ ਨਿਗਰਾਨੀ ਅਤੇ ਤਾਲਮੇਲ ਵਿਭਾਗ ਦੀ ਰਿਪੋਰਟ ਪੇਸ਼ ਕਰਨੀ ਹੋਵੇਗੀ।

ਮੁੱਖ ਸਕੱਤਰ ਨੇ ਕਿਹਾ ਕਿ ਉਹ ਨਿਜੀ ਰੂਪ ਨਾਲ ਹਰ ਇਕ ਰੋਜ ਸਥਿਤੀ ਦੀ ਨਿਗਰਾਨੀ ਕਰਣਗੇ ਅਤੇ ਕਿਸੇ ਵੀ ਸਥਿਤੀ ਵਿਚ ਪਰਾਲੀ ਜਲਾਉਣ ਦੇ ਇਕ ਵੀ ਮਾਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਜਲਾਉਣ ਤੋਂ ਰੋਕਨ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਡਾ. ਟੀਵੀਐਸਐਨ ਪ੍ਰਸਾਦ ਨੇ ਕਿਹਾ ਕਿ ਝੋਨੇ ਦੀ ਪਰਾਲੀ ਜਲਾਉਣ ਦੇ ਹਾਨੀਕਾਰਕ ਪ੍ਰਭਾਵਾਂ ਦੇ ਬਾਰੇ ਵਿਚ ਕਿਸਾਨਾਂ ਦੇ ਵਿਚ ਜਾਗਰੁਕਤਾ ਵਧਾਉਣ ਦੀ ਤੁਰੰਤ ਜਰੂਰਤ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੁੰ ਕਿਸਾਨਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਜਿਮੇਵਾਰ ਫਸਲ ਅਵਸ਼ੇਸ਼ ਪ੍ਰਬੰਧਨ ਨੂੰ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਪ੍ਰੋਤਸਾਹਨ ਯੋਜਨਾ ਦੇ ਬਾਰੇ ਵਿਚ ਜਾਣੂੰ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਰਾਲੀ ਜਲਾਉਣ ਦੀ ਘਟਨਾਵਾਂ ਦੀ ਨਿਗਰਾਨੀ ਅਤੇ ਰੋਕਥਾਮ ਲਈ ਰਾਤ ਗਸ਼ਤ ਕਰਨ ਦੀ ਜਰੂਰਤ ਵੀ ਜਤਾਈ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਸਾਨਾਂ ਨੁੰ ਝੋਨੇ ਦੀ ਪਰਾਲੀ ਜਲਾਉਣ ਦੇ ਖਿਲਾਫ ਪੇ੍ਰਰਿਤ ਕਰਨ ਲਈ ਆੜਤੀਆਂ ਨੂੰ ਸ਼ਾਮਿਲ ਕਰਨ 'ਤੇ ਵੀ ਜੋਰ ਦਿੱਤਾ।

ਮੁੱਖ ਸਕੱਤਰ ਨੇ ਪਰਾਲੀ ਜਲਾਉਣ ਅਤੇ ਹਵਾ ਗੁਣਵੱਤਾ ਅਤੇ ਸਿਹਤ 'ਤੇ ਇਸ ਦੇ ਹਾਨੀਕਾਰਕ ਪ੍ਰਭਾਵਾਂ ਨਾਲ ਨਜਿਠਣ ਲਈ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਨੂੰ ਵੀ ਦੋਹਰਾਇਆ। ਉਨ੍ਹਾਂ ਨੇ ਕਿਹਾ ਕਿ ਇਸ ਗੰਭੀਰ ਮੁੱਦੇ ਨਾਲ ਪ੍ਰਭਾਵੀ ਢੰਗ ਨਾਲ ਨਜਿਠਣ ਲਈ ਸਾਰੇ ਹਿੱਤਧਾਰਕਾਂ ਨੂੰ ਸ਼ਾਮਿਲ ਕਰ ਕੇ ਸਹਿਯੋਗੀ ਦ੍ਰਿਸ਼ਟੀਕੋਣ ਅਪਣਾਏ ਜਾਣ ਦੀ ਜਰੂਰਤ ਹੈ। ਉਨ੍ਹਾਂ ਨੇ ਫਸਲ ਅਵਸ਼ੇਸ਼ ਪ੍ਰਬੰਧਨ ਮਸ਼ੀਨਰੀ ਦੇ ਵੱਧ ਤੋਂ ਵੱਧ ਵਰਤੋ ਲਈ ਸਰਕਾਰ ਦੀ ਪ੍ਰਤੀਬੱਧਤਾ 'ਤੇ ਜੋਰ ਦਿੱਤਾ। ਕਸਟਮ ਹਾਇਰਿੰਗ ਸੈਂਟਰ 'ਤੇ ਉਪਲਬਧ ਇੰਨ੍ਹਾਂ ਮਸ਼ੀਨਾਂ ਦੀ ਵਰਤੋ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਪ੍ਰਥਾਵਾਂ ਲਈ ਕੀਤਾ ਜਾ ਰਿਹਾ ਹੈ, ਜਿਸ ਨਾਲ ਪਰਾਲੀ ਜਲਾਉਣ ਦੀ ਘਟਨਾਵਾਂ ਵਿਚ ਕਮੀ ਆਈ ਹੈ। ਇਸ ਤੋਂ ਇਲਾਵਾ, ਝੋਨੇ ਦੀ ਪਰਾਲੀ ਦੇ ਲਗਾਤਾਰ ਵਰਤੋ ਨੂੰ ਯਕੀਨੀ ਕਰਨ ਲਈ ਇਕ ਮਜਬੂਤ ਇਕੋਸਿਸਟਮ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਕਿਸਾਨਾਂ ਨੁੰ ਅਜਿਹੇ ਵਿਕਲਪ ਉਪਲਬਧ ਕਰਾਏ ਜਾ ਰਹੇ ਹਨ, ਜੋ ਵਾਤਾਵਰਣ ਦੇ ਅਨੁਕੂਲ ਅਤੇ ਆਰਥਕ ਰੂਪ ਤੋਂ ਵਿਵਹਾਰਕ ਹਨ।

ਮੀਟਿੰਗ ਵਿਚ ਦਸਿਆ ਗਿਆ ਕਿ 2024 ਦੇ ਚਾਲੂ ਖੇਤੀਬਾੜੀ ਚੱਕਰ ਵਿਚ, ਹਰਿਆਣਾ ਵਿਚ ਝੋਨੇ ਦੀ ਖੇਤੀ ਦਾ ਖੇਤਰ ਵੱਧ ਕੇ 15.73 ਲੱਖ ਹੈਕਟੇਅਰ ਹੋ ਗਿਆ ਹੈ। ਇਸ ਵਾਧੇ ਦੇ ਨਤੀਜੇਵਜੋ ਬਾਸਮਤੀ ਅਤੇ ਗੈਰ-ਬਾਸਮਤੀ ਕਿਸਮਾਂ ਦੇ ਝੋਨੇ ਦੀ ਪਰਾਲੀ ਦੀ ਉਤਪਾਦਨ ਵਿਚ ਵਰਨਣਯੋਗ ਵਾਧਾ ਹੋਇਆ ਹੈ। ਬਾਕੀ 2024 ਵਿਚ ਬਾਸਮਤੀ ਝੋਨੇ ਦੀ ਪਰਾਲੀ ਦਾ ਉਤਪਾਦਨ ਵੱਧ ਕੇ 4.04 ਮਿਲਿਅਨ ਟਨ ਹੋ ਗਿਆ ਹੈ। ਇਸ ਤਰ੍ਹਾ ਹਰਿਆਣਾ ਵਿਚ ਹੁਣ ਝੋਨੇ ਦੀ ਪਰਾਲੀ ਦਾ ਕੁੱਲ ਉਤਪਾਦਨ 8.10 ਮਿਲਿਅਨ ਟਨ ਹੈ।

ਝੋਨੇ ਦੀ ਪਰਾਲੀ ਜਲਾਉਣ ਦੇ ਵਾਤਾਵਰਣ ਦੇ ਪ੍ਰਭਾਵ ਨੁੰ ਘੱਟ ਕਰਨ ਅਤੇ ਇਸ ਦੇ ਉਦਯੋਗਿਕ ਵਰਤੋ ਨੂੰ ਪ੍ਰੋਤਸਾਹਨ ਦੇਣ ਲਈ, ਹਰਿਆਣਾ ਨੇ ਵੱਖ-ਵੱਖ ਐਕਸ-ਸੀਟੂ ਵਿਧੀਆਂ 'ਤੇ ਧਿਆਨ ਕੇਂਦ੍ਰਿਤ ਕੀਤਾ ਹੈ। ਸਾਲ 2024 ਲਈ, ਵੱਖ-ਵੱਖ ਖੇਤਰਾਂ ਵਿਚ ਉਦਯੋਗਿਕ ਵਰਤੋ ਦੇ ਲਈ ਕੁੱਲ 2.54 ਮਿਲਿਅਨ ਟਨ ਝੋਨੇ ਦੀ ਪਰਾਲੀ ਅਲਾਟ ਕੀਤੀ ਗਈ ਹੈ।

ਐਕਸ-ਸੀਟੂ ਦੇ ਪ੍ਰਮੁੱਖ ਖੇਤਰਾਂ ਵਿਚ ਉਦਯੋਗਿਕ ਬਾਇਲਰ ਅਤੇ ਭੱਠੇ ਸ਼ਾਮਿਲ ਹਨ, ਜਿਨ੍ਹਾਂ ਵਿਚ 1.03 ਮਿਲਿਅਨ ਟਨ ਰਪਾਲੀ ਅਤੇ ਬਾਇਓਗੈਸ ਅਧਾਰਿਤ ਬਿਜਲੀ ਉਤਪਾਦਨ ਵਿਚ 0.83 ਮਿਲਿਅਨ ਟਨ ਦੀ ਵਰਤੋ ਹੋਈ ਹੈ। ਸੰਪੀੜਿਤ ਬਾਇਓਗੈਸ (ਸੀਬੀਜੀ) ਪਲਾਟਾਂ ਨੇ ਵੀ 0.1 ਮਿਲਿਅਨ ਟਨ ਦੇ ਖੋਜ ਦੇ ਨਾਲ ਝੋਨੇ ਦੀ ਪਰਾਲੀ ਦੀ ਵਰਤੋ ਕਰਨਾ ਸ਼ੁਰੂ ਕਰ ਦਿੱਤਾ ਹੈ, ਜਦੋਂ ਕਿ 2ਜੀ ਬਾਇਓ-ਇਥਨੋਲ ਪਲਾਟਾਂ ਨੇ 0.2 ਮਿਲਿਅਨ ਟਨ ਦੀ ਵਰਤੋ ਕੀਤੀ ਹੈ। ਥਰਮਲ ਪਾਵਰ ਪਲਾਂਟ (ਟੀਪੀਪੀ) ਵਿਚ ਕੋ-ਫਾਇਰਿੰਗ ਵਿਚ 0.28 ਮਿਲਿਅਨ ਟਨ ਅਤੇ ਇੱਟ ਭੱਠਿਆਂ ਅਤੇ ਵਿਵਿਧ ਉਦਯੋਗਾਂ ਵਿਚ 0.10 ਮਿਲਿਅਨ ਟਨ ਦੀ ਵਰਤੋ ਕੀਤੀ ਗਈ।

ਮੀਟਿੰਗ ਵਿਚ ਵਾਤਾਵਰਣ, ਵਨ ਅਤੇ ਜੰਗਲੀ ਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਣ, ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪੀ. ਰਾਘਵੇਂਦਰ ਰਾਓ ਅਤੇ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਡਰੂ ਅਤੇ ਸੀਸੀਐਚਏਯੂ , ਹਿਸਾਰ ਵਾਇਸ ਚਾਂਸਲਰ ਪ੍ਰੋਫੈਸਰ ਬੀਆਰ ਕੰਬੋਜ ਨੇ ਵਰਚੂਅਲੀ ਮੀਟਿੰਗ ਵਿਚ ਹਿੱਸਾ ਲਿਆ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ