ਮਾਲੇਰਕੋਟਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਦੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਲਾਈਵ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿਤੀ। ਇਸ ਮੌਕੇ ਉਨ੍ਹਾਂ ਨੇ ਮਾਲੇਰਕੋਟਲਾ ਨੂੰ ਜ਼ਿਲ੍ਹੇ ਦਾ ਦਰਜ਼ਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਮਾਲੇਰਕੋਟਲਾ ਪੰਜਾਬ ਦਾ 23ਵਾਂ ਜ਼ਿਲ੍ਹਾ ਹੋਵੇਗਾ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਲਾਈਵ ਹੋ ਕੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿਤੀਆਂ ਅਤੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਖ਼ੁਦ ਸਮਾਗਮ ਵਿੱਚ ਸ਼ਮੂਲੀਅਤ ਕਰਦੇ ਪਰ ਕਰੋਨਾ ਕਾਰਨ ਸਮਾਗਮ ਨਹੀਂ ਹੋ ਸਕੇ।
ਇਸ ਮੌਕੇ ਉਨ੍ਹਾਂ ਮਾਲੇਰਕੋਟਲਾ ਨੂੰ ਜ਼ਿਲ੍ਹੇ ਦਾ ਦਰਜ਼ਾ ਦਿੰਦਿਆਂ ਕਿਹਾ ਮਾਲੇਰਕੋਟਲਾ ਵਿੱਚ ਅਮਰਗੜ੍ਹ, ਅਹਿਮਦਗੜ੍ਹ ਅਤੇ ਹੋਰ ਨੇੜਲੇ ਪਿੰਡਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਮਾਲੇਰਕੋਟਲਾ ਵਿੱਚ ਇਕ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਹੋਰ ਐਲਾਨ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਵਿੱਚ ਇਕ ਲੜਕੀਆਂ ਦਾ ਕਾਲਜ, ਨਵਾਂ ਬੱਸ ਸਟੈਂਡ, ਔਰਤਾਂ ਦੀ ਥਾਣਾ ਅਤੇ ਮੁਬਾਰਿਕ ਮੰਜ਼ਿਲ ਦੀ ਡਿਵੈਲਪਮੈਂਟ ਕਰਨ ਦਾ ਐਲਾਨ ਕੀਤਾ।