ਚੰਡੀਗੜ੍ਹ : ਹਰਿਆਣਾ ਵਿਚ ਝੋਨੇ ਦੀ ਸੁਗਮ ਖਰੀਦ ਅਤੇ ਉਸ ਦੇ ਸਟੋਰੇਜ ਲਈ ਸਬੰਧਿਤ ਵਿਭਾਗਾਂ ਤੇ ਖਰੀਦ ਏਜੰਸੀਆਂ ਵੱਲੋਂ ਲਗਭਗ ਸਾਰੀ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ। ਝੋਨੇ ਖਰੀਦ ਦੇ ਬਾਅਦ ਉਸ ਦੀ ਸਟੋਰੇਜ ਲਈ ਰਾਜ ਦੀ ਖਰੀਦ ਏਜੰਸੀਆਂ ਅਤੇ ਮਿਲਰਸ ਦੀ ਥਾਂ ਦੀ ਕਮੀ ਦੇ ਕਾਰਨ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਵੱਧ ਸਟੋਰੇਜ ਉਪਲਬਧ ਕਰਵਾਉਣ ਲਈ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ।
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਭਾਰਤ ਸਰਕਾਰ ਨੂੰ ਲਿਖੇ ਪੱਤਰ ਵਿਚ ਦਸਿਆ ਗਿਆ ਹੈ ਕਿ ਕੇਐਮਐਸ 2024-25 ਦੌਰਾਨ ਰਾਜ ਖਰੀਦ ਏਜੰਸੀਆਂ ਵੱਲੋਂ ਲਗਭਗ 60 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਵਿੱਚੋਂ 40 ਲੱਖ ਮੀਟ੍ਰਿਕ ਟਨ ਚਾਵਲ ਦਾ ਉਤਪਾਦਨ ਕੀਤਾ ਜਾਣਾ ਹੈ ਅਤੇ ਭਾਰਤ ਸਰਕਾਰ ਵੱਲੋਂ ਨਿਰਧਾਰਿਤ 15 ਮਾਰਚ, 2025 ਤਕ ਭਾਰਤੀ ਖੁਰਾਕ ਨਿਗਮ ਨੁੰ ਵੰਡਿਆ ਜਾਣਾ ਹੈ। ਇਸ ਲਈ ਸਟੋਰੇਜ ਨਾਲ ਸਬੰਧਿਤ ਕਿਸੇ ਵੀ ਤਰ੍ਹਾ ਦੀ ਸਮਸਿਆ ਨਾਲ ਨਜਿਠਣ ਲਈ ਵੱਧ ਸਟੋਰੇਜ ਦੀ ਉਪਲਬਧਤਾ ਯਕੀਨੀ ਕੀਤੀ ਜਾਵੇ, ਤਾਂ ਜੋ ਕਿਸਾਨਾਂ ਅਤੇ ਮਿਲ ਮਾਲਿਕਾਂ ਨੂੰ ਕਿਸੇ ਵੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ।