ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਦੇ ਪਵਿੱਤਰ ਮੌਕੇ ਆਪਣੇ ਲਾਈਵ ਸੰਬੋਧਨ ਵਿੱਚ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਪੰਜਾਬ ਵਾਸੀਆਂ ਨੂੰ ਕਰੋਨਾ ਵਰਗੀ ਨਾ ਮੁਰਾਦ ਬੀਮਾਰੀ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਆਪਣੇ ਰਾਜ ਪੱਧਰੀ ਸਮਾਗਮ ਦੇ ਲਾਈਵ ਪ੍ਰੋਗਰਾਮ ਵਿੱਚ ਪਟਿਆਲਾ ਰਿਆਸਤ ਅਤੇ ਮਾਲੇਰਕੋਟਲਾ ਰਿਆਸਤ ਦੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਭਾਰਤ ਦੇ ਸੰਵਿਧਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਰੇ ਧਰਮਾਂ, ਜਾਤਾਂ ਦਾ ਸਤਿਕਾਰ ਕਰਨਾ ਸਿਖਾਉਂਦਾ ਹੈ।