Moga: ਐਸਐਫਸੀ ਕਾਨਵੈਂਟ ਸਕੂਲ ਜਲਾਲਾਬਾਦ ਮੋਗਾ ICSE ਬੋਰਡ ਨਵੀਂ ਦਿੱਲੀ ਨਾਲ ਮਾਨਤਾ ਪ੍ਰਾਪਤ ਹੈ। ਪਿਛਲੇ ਮਹੀਨੇ ਸਕੂਲ ਵਿੱਚ "ਪ੍ਰਤਿਭਾ ਦੀ ਖੋਜ" ਪ੍ਰੀਖਿਆਵਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਗਣਿਤ ਅਤੇ ਵਿਗਿਆਨ ਵਿਸ਼ਿਆਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ ਸਨ, ਜਿਨ੍ਹਾਂ ਵਿੱਚੋਂ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸਕੂਲ ਵਿੱਚ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੀਖਿਆ ਵਿੱਚ ਬੱਚਿਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ਼੍ਰੀ ਮਾਨ ਮਾਨ ਸੁਖਵੀਰ ਸਿੰਘ ਜੀ ਬਰਾੜ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪਵਨਦੀਪ ਕੌਰ ਚਹਿਲ ਨੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਬੱਚਿਆਂ ਦੀ ਇਸ ਕਾਮਯਾਬੀ ਦਾ ਸਿਹਰਾ ਸਿਰਫ ਉਨ੍ਹਾਂ ਦੀ ਮਿਹਨਤ ਨੂੰ ਹੀ ਨਹੀਂ, ਸਗੋਂ ਅਧਿਆਪਕਾਂ ਨੂੰ ਜਾਂਦਾ ਹੈ ਹਰ ਪਲ ਬੱਚਿਆਂ ਦਾ ਸਾਥ ਦਿੱਤਾ। ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਇਨ੍ਹਾਂ ਪ੍ਰੀਖਿਆਵਾਂ ਵਿੱਚ ਭਾਗ ਲੈਣਾ ਚਾਹੀਦਾ ਹੈ, ਇਸ ਨਾਲ ਸਾਡੇ ਮਾਨਸਿਕ ਵਿਕਾਸ ਵਿੱਚ ਮਦਦ ਮਿਲਦੀ ਹੈ ਅਤੇ ਸਾਡੇ ਸਮੇਂ ਦੀ ਸਹੀ ਵਰਤੋਂ ਹੁੰਦੀ ਹੈ। ਇਸ ਮੌਕੇ ਸਕੂਲ ਦੇ ਸੀ.ਈ.ਓ ਸ਼੍ਰੀ ਅਭਿਸ਼ੇਕ ਜਿੰਦਲ ਜੀ ਅਤੇ ਸ਼੍ਰੀਮਤੀ ਸ਼ੀਨਮ ਜਿੰਦਲ ਜੀ ਨੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ। PunjabiNews