Saturday, September 28, 2024
BREAKING NEWS
ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

Chandigarh

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

September 25, 2024 09:05 PM
SehajTimes

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੀਟਿੰਗ ਵਿੱਚ ਰਾਈਸ ਮਿੱਲਰਾਂ ਦੇ ਨੁਮਾਇੰਦੇ ਵੀ ਹੋਏ ਸ਼ਾਮਲ

ਮੁੱਖ ਮੰਤਰੀ ਨੇ ਕੇਂਦਰੀ ਸਿਵਲ ਸਪਲਾਈ ਮੰਤਰੀ ਕੋਲ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ

ਪ੍ਰਹਿਲਾਦ ਜੋਸ਼ੀ ਵੱਲੋਂ ਮੁੱਖ ਮੰਤਰੀ ਨੂੰ ਇਸ ਮੁੱਦੇ ਦੇ ਜਲਦ ਹੱਲ ਦਾ ਭਰੋਸਾ

ਸੂਬਾ ਸਰਕਾਰ ਅਨਾਜ ਦੀ ਖਰੀਦ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ: ਮੁੱਖ ਮੰਤਰੀ

ਭਾਰਤ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਵਿਹਾਰਕ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਤਰੁੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਦੀ ਵਿਕਰੀ ਸਬੰਧੀ ਕਿਸੇ ਕਿਸਮ ਦੀ ਔਕੜ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਰ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਹੈ।

ਇਸ ਦੌਰਾਨ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਇਸ ਮੁੱਦੇ ਬਾਰੇ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਮਾਮਲੇ ਨੂੰ ਸੁਲਝਾਉਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਜਗ੍ਹਾ ਬਣਾਉਣ ਲਈ ਨਿਰਦੇਸ਼ ਦੇਣ ਲਈ ਕਿਹਾ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚਾਵਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਹੋ ਸਕੇ। ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਕੋਲ ਭੰਡਾਰਨ ਲਈ ਥਾਂ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਐਫ.ਸੀ.ਆਈ. ਕੋਲ ਖਾਸ ਤੌਰ 'ਤੇ ਮਈ ਤੋਂ ਲੈ ਕੇ ਹੁਣ ਤੱਕ ਜਗ੍ਹਾ ਦੀ ਕਾਫ਼ੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਸੂਬੇ ਦੇ ਚੌਲ ਮਿੱਲਰਾਂ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਡਿਲਿਵਰੀ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਕਰਨ ਵਿੱਚ ਰੁਕਾਵਟ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਚੌਲ ਮਿੱਲਰਾਂ ਦਰਮਿਆਨ ਆਗਾਮੀ ਸਾਉਣੀ ਸੀਜ਼ਨ 2024-25 ਦੌਰਾਨ ਥਾਂ ਦੀ ਘਾਟ ਸਬੰਧੀ ਚਿੰਤਾ ਪੈਦਾ ਹੋ ਗਈ ਹੈ।

ਇਸ ਦੌਰਾਨ, ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ (ਇਕਤਾਲੀ ਹਜ਼ਾਰ ਤਿੰਨ ਸੌ ਓਨਤਾਲੀ ਕਰੋੜ 81 ਲੱਖ ਰੁਪਏ) ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਗਈ ਹੈ।

Have something to say? Post your comment

 

More in Chandigarh

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਸਾਂਸਦ ਮਲਵਿੰਦਰ ਕੰਗ ਨੇ ਗਿਣਾਏ ਅੰਕੜੇ ਕਿਹਾ ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖਤਮ ਕੀਤੀ

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਪੰਜ ਕਰਾਰਾਂ ਸਬੰਧੀ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ "ਬਿਲਕੁਲ ਠੀਕ" : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜ਼ਮਾਨਤ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਪੁੱਜੇ ਪੱਤਰਕਾਰ ਤੱਗੜ ਦਾ ਭਰਵਾਂ ਸਵਾਗਤ

ਲੋਕ ਰਾਜ ਦੀ ਨੀਂਹ ਹਨ ਪੰਚਾਇਤੀ ਚੋਣਾਂ: ਹਰਚੰਦ ਸਿੰਘ ਬਰਸਟ

ਡਾ. ਅੰਕਿਤਾ ਕਾਂਸਲ ਨੇ ਵਿਖੇ ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ

ਝੋਨੇ ਦੇ ਕਟਾਈ ਸੀਜਨ 2024 ਦੌਰਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਈਆਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ