ਮੋਗਾ : ਮੋਗਾ ਹਲਕੇ ਦਾ ਵਿਕਾਸ ਕਰਨਾ ਮੇਰਾ ਮੁੱਖ ਉਦੇਸ਼ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਧ ਤੋਂ ਵੱਧ ਗ੍ਰਾਂਟਾਂ ਲਿਆ ਕੇ ਇਸ ਨੂੰ ਹਰ ਹੀਲੇ ਮੁਹੱਈਆ ਕਰਵਾਏਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਹਲਕੇ ਦੇ ਪਿੰਡ ਖੋਸਾ ਪਾਂਡੋ ਵਿਖੇ ਟਿਊਬਵੈੱਲਾਂ, ਗਲੀਆਂ-ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਹਰਜਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ, ਬਲਦੇਵ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਮੋਗਾ ਹਲਕੇ ਲਈ ਗ੍ਰਾਂਟਾਂ ਜਾਰੀ ਕਰਕੇ ਮੋਗਾ ਖੇਤਰ ਦੇ ਪਿੰਡਾਂ ਅਤੇ ਕਸਬਿਆਂ, ਸ਼ਹਿਰ ਦੇ ਵਾਰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਹਰਜਿੰਦਰ ਰਾਜੂ, ਬਲਦੇਵ ਸਿੰਘ, ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਤੋਂ ਇਲਾਵਾ ਪਿੰਡ ਵਾਸੀਆਂ ਨੇ ਇਲਾਕੇ ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।