ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਸਥਿਤ ਰਾਮ ਨਗਰ ਕਾਲੋਨੀ ’ਚ ਸੀਵਰੇਜ ਸਾਫ਼ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਮੌਤ ਸੀਵਰੇਜ ਸਾਫ਼ ਕਰਦੇ ਸਮੇਂ ਚੜ੍ਹੀ ਗੈਸ ਦੇ ਕਾਰਨ ਹੋਈ ਹੈ। ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਸੀਵਰੇਜ ਵਾਲੇ ਵਿਅਕਤੀ ਦੀ ਲਾਸ਼ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਵਾਇਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸ਼ਸ਼ੀ ਤੋਂ ਹੋਈ ਹੈ, ਜੋ ਪ੍ਰਾਇਵੇਟ ਨੌਕਰੀ ਕਰਦਾ ਸੀ। ਉਕਤ ਵਿਅਕਤੀ ਰਾਮ ਨਗਰ ਸਥਿਤ ਇਲਾਕੇ ’ਚ ਸੀਵਰੇਜ ਦੀ ਸਾਫ਼-ਸਫ਼ਾਈ ਕਰਦਾ ਹੋਇਆ ਨਜ਼ਰ ਆਉਂਦਾ ਸੀ। ਇਸ ਘਟਨਾ ਦੀ ਜਾਣਕਾਰੀ ਪੁਲਸ ਚੌਕੀ ਮਜੀਠਾ ਰੋਡ ਬਾਈਪਾਸ ਦੀ ਪੁਲਸ ਨੂੰ ਦਿੱਤੀ ਗਈ ਹੈ। ਦੂਜੇ ਪਾਸੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।