ਮੋਗਾ : ਅੱਜ ਮੋਗਾ ਵਿਖੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੂੰ ਸਮਾਜ ਸੇਵੀ ਦੇਵਪ੍ਰਿਆ ਤਿਆਗੀ ਅਤੇ ਸੀਨੀਅਰ ਆਗੂ ਰਾਕੇਸ਼ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਗਿਆ। ਵਿਜੇ ਸ਼ਰਮਾ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੇ ਜਨਮ ਦਿਨ ’ਤੇ ਆਯੋਜਿਤ ਸੇਵਾ ਪ੍ਰੋਗਰਾਮਾਂ ਲਈ ਪੰਜਾਬ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਨਿਵਾਸੁਲੂ ਦੁਆਰਾ ਸੱਤ ਜ਼ਿਲਿਆਂ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਤਾਂ ਜੋ ਸੇਵਾ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਨ੍ਹਾਂ ਜ਼ਿਲਿ੍ਹਆਂ ਵਿੱਚ ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਰਨਾਲਾ, ਜਗਰਾਉਂ, ਲੁਧਿਆਣਾ ਦਿਹਾਤੀ ਅਤੇ ਤਰਨਤਾਰਨ ਸ਼ਾਮਲ ਹਨ, ਰਾਕੇਸ਼ ਸ਼ਰਮਾ ਨੇ ਵਿਜੇ ਸ਼ਰਮਾ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸੂਬਾ ਭਾਜਪਾ ਦੇ ਮਿਹਨਤੀ ਵਰਕਰਾਂ ਵਿੱਚੋਂ ਇੱਕ ਹਨ ਅਤੇ ਉਨ੍ਹਾਂ ਨੇ ਫ਼ਰੀਦਕੋਟ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਨੇ ਲੋਕ ਸਭਾ ਚੋਣਾਂ ਦੇ ਇੰਚਾਰਜ ਵਜੋਂ ਸ਼ਾਨਦਾਰ ਕੰਮ ਕੀਤਾ ਹੈ। ਇਹ ਸਨਮਾਨ ਵਿਜੇ ਸ਼ਰਮਾ ਦੀਆਂ ਸੇਵਾਵਾਂ ਦਾ ਪ੍ਰਤੀਕ ਹੈ, ਜੋ ਉਨ੍ਹਾਂ ਦੀ ਅਗਵਾਈ ਯੋਗਤਾ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਅਜਿਹੇ ਮੌਕੇ ਸਾਨੂੰ ਯਾਦ ਦਿਵਾਉਂਦੇ ਹਨ ਕਿ ਸਮਾਜ ਦੀ ਬਿਹਤਰੀ ਲਈ ਨਿਰੰਤਰ ਯਤਨ ਕਰਨ ਦੀ ਲੋੜ ਹੈ। ਵਿਜੇ ਸ਼ਰਮਾ ਦੀ ਨਿਯੁਕਤੀ ਨਾਲ ਉਮੀਦ ਹੈ ਕਿ ਉਹ ਇਨ੍ਹਾਂ ਜ਼ਿਲਿ੍ਹਆਂ ਵਿੱਚ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕਰਨਗੇ।