Friday, November 22, 2024

Chandigarh

ਜ਼ਮਾਨਤ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਪੁੱਜੇ ਪੱਤਰਕਾਰ ਤੱਗੜ ਦਾ ਭਰਵਾਂ ਸਵਾਗਤ

September 26, 2024 06:37 PM
ਅਮਰਜੀਤ ਰਤਨ

ਮੋਹਾਲੀ : ਪੱਤਰਕਾਰ ਰਜਿੰਦਰ ਸਿੰਘ ਤੱਗੜ ਜ਼ਮਾਨਤ ਹੋਣ ਤੋਂ ਬਾਅਦ ਅੱਜ ਮੋਹਾਲੀ ਪ੍ਰੈਸ ਕਲੱਬ ਪਹੁੰਚੇ। ਇਸ ਦੌਰਾਨ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਤੱਗੜ ਵੱਲੋਂ ਔਖੇ ਸਮੇਂ ਉਹਨਾਂ ਦੀ ਸਪੋਰਟ ਕਰਨ ਅਤੇ ਹਾਅ ਦਾ ਨਾਅਰਾ ਮਾਰਨ ਲਈ ਮੋਹਾਲੀ ਪ੍ਰੈਸ ਕਲੱਬ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਪਟਵਾਰੀ ਅਤੇ ਹੋਰ ਅਹੁਦੇਦਾਰਾਂ ਨੇ ਜਿਹਨਾਂ ਵਿੱਚ ਗੁਰਮੀਤ ਸਿੰਘ ਸ਼ਾਹੀ ਜਨਰਲ ਸਕੱਤਰ, ਸੀ. ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਵਿਜੇ ਕੁਮਾਰ, ਵਿੱਤ ਸਕੱਤਰ ਮਨਜੀਤ ਸਿੰਘ, ਵੈਟਰਨ ਪੱਤਰਕਾਰ ਪਾਲ ਸਿੰਘ ਕੰਸਾਲਾ, ਉੱਘੇ ਸਮਾਜ ਸੇਵੀ ਸਤਨਾਮ ਦਾਉਂ ਨੇ ਰਜਿੰਦਰ ਸਿੰਘ ਤੱਗੜ ਦਾ ਹਾਰਦਿਕ ਸਵਾਗਤ ਕੀਤਾ।
ਇਸ ਦੌਰਾਨ ਪੱਤਰਕਾਰ ਰਜਿੰਦਰ ਸਿੰਘ ਤੱਗੜ ਨੇ ਕਿਹਾ ਕਿ ਉਹਨਾਂ 'ਤੇ ਬਣਾਏ ਗਏ ਪਰਚੇ ਝੂਠੇ ਹਨ ਅਤੇ ਉਹ ਕਾਨੂੰਨੀ ਲੜਾਈ ਡੱਟ ਕੇ ਲੜਨਗੇ। ਪ੍ਰੈਸ ਕਲੱਬ ਨੇ ਉਹਨਾਂ ਦੀ ਲੜਾਈ ਵਿੱਚ ਉਹਨਾਂ ਦਾ ਸਹਿਯੋਗ ਦੇਣ ਦੀ ਹਾਮੀ ਭਰੀ। ਅਖੀਰ ਵਿੱਚ ਉਹਨਾਂ ਨੇ ਕਿਹਾ ਕਿ ਸਭ ਤੋਂ ਵੱਡਾ ਪਰਚਾ ਬਲਾਤਕਾਰ ਦਾ ਦਰਜ ਕਰਨ ਅਤੇ ਕਰਾਉਣ ਵਾਲਿਆਂ ਦੇ ਪਿੱਛੇ ਜੋ ਵੀ ਕਾਰਨ ਜਾਂ ਮਜਬੂਰੀਆਂ ਸਨ, ਉਹ ਖੁਦ ਜਾਣਦੇ ਹਨ। ਤੱਗੜ ਨੇ ਮੱਦਦ ਕਰਨ ਵਾਲੇ ਸਭ ਲੋਕਾਂ ਦਾ ਧੰਨਵਾਦ ਕੀਤਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ