Monday, March 31, 2025
BREAKING NEWS
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

Chandigarh

ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ

September 27, 2024 02:51 PM
ਅਮਰਜੀਤ ਰਤਨ
ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਤੋਂ 39 ਇਲੈਕਟ੍ਰਾਨਿਕ ਉਪਕਰਨ ਵੀ ਕੀਤੇ ਬਰਾਮਦ: ਡੀਜੀਪੀ ਪੰਜਾਬ ਗੌਰਵ ਯਾਦਵ
 
ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ਕਾਰਵਾਈ ਜਾਰੀ: ਏ.ਡੀ.ਜੀ.ਪੀ. ਸਾਈਬਰ ਕਰਾਈਮ ਵੀ ਨੀਰਜਾ
 
ਬਾਲ ਸ਼ੋਸ਼ਣ ਦੀ ਰਿਪੋਰਟ ਲਈ ਲੋਕ, ਸਟੇਟ ਸਾਈਬਰ ਕਰਾਈਮ ਡਿਵੀਜ਼ਨ ਜਾਂ ਸਥਾਨਕ ਜ਼ਿਲ੍ਹਾ ਸਾਈਬਰ ਕਰਾਈਮ ਪੁਲਿਸ ਥਾਣੇ ਨਾਲ ਕਰ ਸਕਦੇ ਹਨ ਸੰਪਰਕ
 
ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ ਦੇਖਣ, ਰੱਖਣ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇਸ ਮਾਮਲੇ ਵਿੱਚ 54 ਸ਼ੱਕੀਆਂ ਵਿਅਕਤੀਆਂ ਦੀ ਪਛਾਣ ਵੀ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫੈਸਲੇ, ਜਿਸ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣਾ, ਆਪਣੇ ਕੋਲ ਰੱਖਣਾ, ਅੱਗੇ ਭੇਜਣਾ ਅਤੇ ਇਸ ਸਬੰਧੀ ਰਿਪੋਰਟ ਨਾ ਕਰਨਾ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਔਫੈਂਸਿਜ਼ (ਪੋਕਸੋ ਐਕਟ ਤਹਿਤ ਸਜ਼ਾਯੋਗ ਹੈ, ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ। ਸੀ.ਐਸ.ਏ.ਐਮ. ਕੋਈ ਵੀ ਅਜਿਹੀ ਸਮੱਗਰੀ ਜਿਸ ਵਿੱਚ ਨਾਬਾਲਕਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਮੀਡੀਆ ਸ਼ਾਮਲ ਹੋਵੇ, ਜਿਸਨੂੰ ਦੇਖਣਾ, ਆਪਣੇ ਕੋਲ ਰੱਖਣਾ ਜਾਂ ਅੱਗੇ ਭੇਜਣਾ ਗੈਰ-ਕਾਨੂੰਨੀ ਹੈ, ਜਿਸ ਨਾਲ ਪੀੜਤਾਂ ਨੂੰ ਉਮਰ ਭਰ ਲਈ ਵੱਡਾ ਨੁਕਸਾਨ ਪਹੁੰਚ ਸਕਦਾ ਹੈ ਅਤੇ ਬੱਚਿਆਂ ਦੇ ਗੰਭੀਰ ਸ਼ੋਸ਼ਣ ਦੇ ਮਾਮਲਿਆਂ ਅਧੀਨ ਆਉਂਦਾ ਹੈ।  
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਰਾਮਸਰਾ ਦੇ ਰਹਿਣ ਵਾਲੇ ਵਿਜੇਪਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮਿਆਰੀ ਪ੍ਰਕਿਰਿਆਵਾਂ ਦਾ ਪਾਲਣ ਕਰਦੇ ਹੋਏ ਮੁਲਜ਼ਮ ਕੋਲੋਂ ਇਲੈਕਟ੍ਰਾਨਿਕ ਉਪਕਰਨ ਵੀ ਜ਼ਬਤ ਕੀਤੇ ਹਨ ਅਤੇ  ਢੁੱਕਵੇਂ ਢੰਗ ਨਾਲ ਹੈਸ਼ ਵੈਲਿਊਜ਼ ਵੀ ਦਰਜ ਕੀਤੀਆਂ ਗਈਆਂ ਹਨ । ਇਸ ਸਬੰਧ ਵਿੱਚ ਸਾਈਬਰ ਪੁਲਿਸ ਥਾਣੇ ਵਿਖੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 67ਬੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੱਚਿਆ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਪ੍ਰਸਾਰਿਤ ਕਰਨ ਜਾਂ ਇਸਦੀ ਵੰਡ ਬਾਰੇ ਗ੍ਰਹਿ ਮੰਤਰਾਲੇ ਵੱਲੋਂ ਪ੍ਰਾਪਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬੇ ਦੇ ਸਾਈਬਰ ਕਰਾਈਮ ਡਵੀਜ਼ਨ ਨੇ ਅਜਿਹੀ ਸਮੱਗਰੀ ਨੂੰ ਦੇਖਣ, ਆਪਣੇ ਕੋਲ ਰੱਖਣ, ਪ੍ਰਸਾਰਿਤ ਕਰਨ  ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਲਈ ਸੀਪੀਜ਼/ਐਸਐਸਪੀਜ਼ ਨਾਲ ਤਾਲਮੇਲ ਜ਼ਰੀਏ ਇੱਕ ਵਿਸ਼ੇਸ਼ ਅਭਿਆਨ ਚਲਾਇਆ। 
 
ਉਨ੍ਹਾਂ ਦੱਸਿਆ ਕਿ ਕਾਰਵਾਈ ਦੇ ਪਹਿਲੇ ਪੜਾਅ ਦੌਰਾਨ ਪੰਜਾਬ ਭਰ ਵਿੱਚ 54 ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਦੋਂ ਕਿ ਫਾਜ਼ਿਲਕਾ ਤੋਂ ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਦੀ ਵਰਤੋਂ ਕਰਕੇ ਉਕਤ ਸਮੱਗਰੀ ਨੂੰ ਵੇਚਣ ਅਤੇ ਦੂਸਰਿਆਂ ਨਾਲ ਸਾਂਝਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
 
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ ਵੱਖ-ਵੱਖ ਸ਼ੱਕੀਆਂ ਤੋਂ 39 ਉਪਕਰਨ ਵੀ ਜ਼ਬਤ ਕੀਤੇ ਹਨ, ਜੋ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜੇ ਗਏ ਹਨ। ਇਸ ਤੋਂ ਇਲਾਵਾ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੋਰ ਅਪਰਾਧੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਜਾਂਚ ਕੀਤੀ ਜਾ ਰਹੀ ਹੈ।
 
ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਸਾਈਬਰ ਕਰਾਈਮ ਵੀ ਨੀਰਜਾ ਨੇ ਕਿਹਾ ਕਿ ਇਹ ਕਾਰਵਾਈ, ਜਿਸ ਵਿੱਚ ਐਸਪੀ ਸਾਈਬਰ ਕਰਾਈਮ ਜਸ਼ਨਦੀਪ ਗਿੱਲ ਵੱਲੋਂ ਪੂਰਨ ਤਾਲਮੇਲ ਕੀਤਾ ਗਿਆ, ਆਨਲਾਈਨ ਬਾਲ ਸ਼ੋਸ਼ਣ ਦੇ ਟਾਕਰੇ ਲਈ ਪੰਜਾਬ ਦੇ ਯਤਨਾਂ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
 
ਉਨ੍ਹਾਂ ਕਿਹਾ ਕਿ ਮੌਜੂਦਾ ਕਾਨੂੰਨ ਦੇ ਤਹਿਤ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣ, ਅੱਗੇ ਸਾਂਝਾ ਕਰਨ ਜਾਂ ਆਪਣੇ ਕੋਲ ਰੱਖਣਾ, ਪੋਕਸੋ ਐਕਟ ਦੀ ਧਾਰਾ 15 ਅਤੇ ਆਈਟੀ ਐਕਟ, 2000 ਦੀ ਧਾਰਾ 67(ਬੀ ) ਤਹਿਤ ਸਜ਼ਾਯੋਗ ਅਪਰਾਧ ਹੈ, ਜਿਸ ਵਿੱਚ ਪੰਜ ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦੇ ਜ਼ੁਰਮਾਨੇ ਦੀ ਵਿਵਸਥਾ ਹੈ। 
 
 
ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 28 ਜ਼ਿਲ੍ਹਿਆਂ ਅਤੇ ਕਮਿਸ਼ਨਰੇਟਾਂ ਵਿੱਚ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਹਨ, ਜੋ ਸਾਈਬਰ ਅਪਰਾਧਾਂ ਦੀ ਢੁੱਕਵੇਂ ਢੰਗ ਨਾਲ ਪੜਤਾਲ ਲਈ ਸਾਈਬਰ ਜਾਂਚ ਅਤੇ ਤਕਨੀਕੀ ਸਹਾਇਤਾ ਯੂਨਿਟਾਂ (ਸੀਆਈ ਅਤੇ ਟੀਐਸਯੂਜ਼) ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਹੋਰ ਸਹਾਇਤਾ ਜਾਂ ਸੀ.ਏ.ਐਸ.ਐਮ. ਦੀ ਰਿਪੋਰਟ ਲਈ, ਲੋਕ ਸਟੇਟ ਸਾਈਬਰ ਕਰਾਈਮ ਡਿਵੀਜ਼ਨ ਜਾਂ ਸਥਾਨਕ ਜ਼ਿਲ੍ਹਾ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਨਾਲ ਸੰਪਰਕ ਕਰ ਸਕਦੇ ਹਨ।
 
ਡੱਬੀ: ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਸਾਂਝਾ ਕਰਨ ਦੇ ਦੋਸ਼ੀ ਨੂੰ ਸੁਣਾਈ ਸਜ਼ਾ
 
ਐਸ.ਏ.ਐਸ.ਨਗਰ ਦੀ ਫਾਸਟ ਟਰੈਕ ਸਪੈਸ਼ਲ ਕੋਰਟ ਨੇ 25-09-2024 ਨੂੰ  ਪੁਲਿਸ ਸਟੇਸ਼ਨ ਸਟੇਟ ਸਾਈਬਰ ਕਰਾਈਮ ਵਿਖੇ ਆਈ.ਟੀ. ਐਕਟ ਦੀ ਧਾਰਾ 67ਬੀ ਅਤੇ ਪੋਕਸੋ ਐਕਟ ਦੀ ਧਾਰਾ 15 ਅਧੀਨ ਦਰਜ ਐਫਆਈਆਰ ਨੰਬਰ 34/2020 ਅਧੀਨ ਦਰਜ ਮਾਮਲੇ ਵਿੱਚ ਓਮਾਰ ਸ਼ਰਮਾ ਨਾਂ ਦੇ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਉਸ ਨੂੰ ਚਾਰ ਸਾਲ ਦੀ ਸਖ਼ਤ ਕੈਦ ਅਤੇ 5,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 
 
ਦੱਸਣਯੋਗ ਹੈ ਕਿ ਇਸ ਸਬੰਧੀ ਗ੍ਰਹਿ ਮੰਤਰਾਲੇ ਜ਼ਰੀਏ ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲਾਇਟਿਡ ਚਿਲਡਰਨ (ਐਨ.ਸੀ.ਐਮ.ਈ.ਸੀ.) ਤੋਂ ਮਿਲੀ ਸੂਚਨਾ ਤੋਂ ਬਾਅਦ ਸਟੇਟ ਸਾਈਬਰ ਕਰਾਈਮ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਕੀਤੀ ਗਈ ਜਾਂਚ ਤੋਂ ਬਾਅਦ ਅਪਰਾਧ ਵਿੱਚ ਵਰਤੇ ਗਏ ਡਿਜੀਟਲ ਉਪਕਰਨ ਸਬੂਤ ਵਜੋਂ ਜ਼ਬਤ ਕੀਤੇ ਗਏ ਹਨ।
 
 
 
 
 

Have something to say? Post your comment

 

More in Chandigarh

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ 'ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਐਸ.ਏ.ਐਸ. ਨਗਰ ਵਿਖੇ ਵਰਿਕੰਗ ਵੂਮਨ ਹੋਸਟਲ ਬਣਾਉਣ ਦਾ ਮੁੱਦਾ ਚੁੱਕਿਆ

ਏ.ਡੀ.ਸੀ. ਵੱਲੋਂ  ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਦਾ ਲਾਇਸੰਸ ਰੱਦ

'ਆਪ ਸਰਕਾਰ ਦੇ ਸਿਹਤ ਅਤੇ ਸਿੱਖਿਆ ਮਾਡਲ ਨੂੰ ਲੈ ਕੇ ਬਿਆਨ, ਮਹਿਜ਼ ਫ਼ੋਕੇ ਵਾਅਦੇ': ਬਲਬੀਰ ਸਿੰਘ ਸਿੱਧੂ

ਪਹਿਲੇ ਦਿਨ ਜ਼ਿਲ੍ਹੇ ਦੇ 172 ਪਿੰਡਾਂ ਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ

ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

’ਯੁੱਧ ਨਸ਼ਿਆਂ ਵਿਰੁੱਧ 2.0’: ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰੀ ਕਾਸੋ ਆਪ੍ਰੇਸ਼ਨ ਦੌਰਾਨ 217 ਨਸ਼ਾ ਤਸਕਰ ਗ੍ਰਿਫ਼ਤਾਰ; 7.7 ਕਿਲੋਗ੍ਰਾਮ ਹੈਰੋਇਨ, 500 ਕਿਲੋਗ੍ਰਾਮ ਗਾਂਜਾ ਬਰਾਮਦ

ਮੋਹਾਲੀ ਪ੍ਰੈਸ ਕਲੱਬ ਦੀ ਹੋਈ ਚੋਣ

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ