Saturday, September 28, 2024
BREAKING NEWS
ਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨ

Sports

ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ

September 27, 2024 03:32 PM
SehajTimes

ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਅਥਲੈਟਿਕਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਗੁਰਪਾਲ ਸਿੰਘ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਦੀ 3000 ਮੀਟਰ ਰੇਸ/ਵਾਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਰਾਊਂਜ਼ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੇ ਸਨ। ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦਾ ਸਰੀਰ ਸਾਥ ਦਿੰਦਾ ਰਹੇਗਾ, ਉਦੋਂ ਤੱਕ ਉਹ ਖੇਡਾਂ ਵਿੱਚ ਭਾਗ ਲੈਂਦੇ ਰਹਿਣਗੇ। ਸ੍ਰੀਮਤੀ ਮਮਤਾ ਰਾਣੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਫਿਰ ਤੋਂ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿਤਾ ਹੈ। ਸ੍ਰੀਮਤੀ ਮਮਤਾ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਬਹੁਤ ਹੀ ਚੰਗੇ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਵਿਅਕਤੀ ਪ੍ਰਬੰਧਾਂ ਤੋਂ ਬਹੁਤ ਖੁਸ਼ ਹੈ। ਇਸ ਟੂਰਨਾਮੈਂਟ ਮੌਕੇ ਸ੍ਰੀ ਮਨਦੀਪ ਸਿੰਘ, ਸ੍ਰੀ ਪਰਮਜੀਤ ਸਿੰਘ ਸੋਹੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਦੀਪਇੰਦਰ ਸਿੰਘ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਪਰਮਿੰਦਰਜੀਤ ਕੌਰ, ਸ੍ਰੀਮਤੀ ਪ੍ਰਭਜੋਤ ਕੌਰ ਅਤੇ ਕੋਚ ਸਾਹਿਬਾਨਜ਼ ਮੌਜੂਦ ਸਨ।

Have something to say? Post your comment

 

More in Sports

ਜ਼ਿਲ੍ਹਾ ਪੱਧਰੀ ਖੇਡਾਂ 'ਚ ਨੌਜਵਾਨਾਂ 'ਚ ਭਾਰੀ ਉਤਸਾਹ : ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ

ਹੁਣ ਪੈਰ੍ਹਾ ਖਿਡਾਰੀ ਵੀ ਬਣ ਸਕਣਗੇ “ਖੇਡਾਂ ਵਤਨ ਪੰਜਾਬ ਦੀਆਂ- 2024 ” ਦਾ ਹਿੱਸਾ

ਖੰਨਾ ਦੀ ਬੇਟੀ ਇਸ਼ਵਾਨਦੀਪ ਨੇ ਜਿੱਤਿਆ ਗੋਲਡ ਮੈਡਲ

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਰਾਜੀਆ ਸਕੂਲ ਦੀ ਰਹੀ ਝੰਡੀ

ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਏਕਨੂਰ ਜੌਹਲ ਨੂੰ ਜਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਨੇ ਟਰਾਫੀ ਦੇ ਕੇ ਕੀਤਾ ਸਨਮਾਨਿਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨੌਜਵਾਨਾਂ ਨੂੰ ਖੇਡਾਂ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ 'ਚ 23 ਸਤੰਬਰ ਤੋ ਸ਼ੁਰੂ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ