Wednesday, April 02, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Doaba

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

September 28, 2024 04:08 PM
Amjad Hussain Khan

ਮੋਗਾ : ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਮਨਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 5 ਸਤੰਬਰ 2024 ਤੋਂ 31 ਅਕਤੂਬਰ 2024 ਤੱਕ ਦੌਰਾਨ ਪੂਰੇ ਪੰਜਾਬ ਵਿੱਚ "ਡਰੱਗ ਐਡਿਕਸ਼ਨ ਡੈਮੇਜ਼ ਟੂ ਮੈਨਕਾਇੰਡ" ਮੁਹਿੰਮ ਚਲਾਈ ਜਾ ਰਹੀ ਹੈ । ਸ. ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੱਜ ਏਕਮ ਹਸਪਤਾਲ ਮੋਗਾ ਵਿਖੇ ਉਕਤ ਮੁਹਿੰਮ ਅਧੀਨ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਕੇਵਲ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਤੇ ਸਿਹਤ ਵਿਭਾਗ ਮੋਗਾ ਤੋਂ ਪੂਜਾ ਰਿਸ਼ੀ ਵੀ ਮੌਜੂਦ ਸਨ।
ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ੇ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਸਾਰਾ ਪਰਿਵਾਰ ਹੀ ਉਜੜ ਜਾਂਦਾ ਹੈ ਅਤੇ ਸਮਾਜ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਾਨੂੰ ਨਸ਼ਾ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੋਈ ਨਸ਼ਾ ਕਰ ਰਿਹਾ ਹੈ ਤਾਂ ਉਸਨੂੰ ਡੀ ਐਡੀਕਸ਼ਨ ਸੈਂਟਰ ਬਾਰੇ ਦੱਸਿਆ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਪੁਲਿਸ ਨੂੰ ਜਾਰੀ ਕੀਤੇ ਹੋਏ ਟੋਲ ਫਰੀ ਨੰਬਰ 75270-00165 ਉਪਰ ਜਾਣਕਾਰੀ ਦਿੱਤੀ ਜਾਵੇ ਅਤੇ ਸ਼ਿਕਾਇਤ ਕਰਨ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।
ਇਸ ਤੋਂ ਇਲਾਵਾ ਏ.ਐੱਸ.ਆਈ ਕੇਵਲ ਸਿੰਘ ਨੇ ਇਸ ਮੌਕੇ ਤੇ ਦੱਸਿਆ ਕਿ ਪੰਜਾਬ ਵਿਚ ਨਸ਼ੇ ਬਹੁਤ ਵਧ ਚੁੱਕੇ ਹਨ ਜੇਕਰ ਇਨ੍ਹਾਂ ਨੂੰ ਨਾ ਰੋਕਿਆ ਗਿਆ ਤਾਂ ਇਹ ਆਉਣ ਵਾਲੀ ਪੀੜੀ ਲਈ ਬਹੁਤ ਹੀ ਘਾਤਕ ਸਿੱਧ ਹੋਣਗੇ। ਇਸ ਮੌਕੇ ਤੇ ਪੂਜਾ ਰਿਸ਼ੀ ਕਾਊਂਸਲਰ ਨੇ ਦੱਸਿਆ ਕਿ ਜੇਕਰ ਨਸ਼ੇ ਦਾ ਆਦੀ ਹੋ ਚੁੱਕਿਆ ਹੈ ਉਸਦਾ ਨਸ਼ਾ ਵਗੈਰਾ ਛੁਡਾਉਣ ਲਈ ਜ਼ਿਲ੍ਹਾ ਮੋਗਾ ਵਿਖੇ 18 ਨਸ਼ਾ ਛੁਡਾਊ ਕੇਂਦਰ (ਓਟ ਸੈਂਟਰ) ਖੋਲੇ ਗਏ ਹਨ ਜਿਥੇ ਮੁਫਤ ਦਵਾਈ ਮੁਹੱਈਆ ਕਰਵਾਈ ਜਾਂਦੀ ਹੈ।

Have something to say? Post your comment

 

More in Doaba

ਹੁਸ਼ਿਆਰਪੁਰ ਵਿਖੇ ਖੁਸ਼ੀਆਂ ਨਾਲ ਮਨਾਇਆ ਗਿਆ ਈਦ-ਉਲ-ਫਿਤਰ ਦਾ ਤਿਉਹਾਰ

ਹੁਸ਼ਿਆਰਪੁਰ ਵਿੱਚ ਈਦ-ਉਲ-ਫਿਤਰ ਦੀ ਨਮਾਜ਼ ਨਾਲ ਇਨਸਾਨੀਅਤ ਅਤੇ ਹਮਦਰਦੀ ਦਾ ਦਿੱਤਾ ਸੁਨੇਹਾ

ਥਾਣਾ ਮੇਹਟੀਆਣਾ ਦੀ ਪੁਲਿਸ ਨੇਂ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨਸ਼ਾ ਵੇਚਣ ਵਾਲਿਆਂ ਨੂੰ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ ਵਿੱਚ ਕੁਲੈਕਸ਼ਨ ਏਜੰਟ ਨਾਲ ਹੋਈ ਲੁੱਟ ਖੋਹ ਦੀ ਵਾਰਦਾਤ

ਯੂਟਿਊਬਰ ਦੇ ਘਰ 'ਤੇ ਹਮਲਾ: ਪੰਜਾਬ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ 7ਵੇਂ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿੱਚ ਜ਼ੇਕਰ  ਫ਼ੌਜ ਦੇ ਉੱਚ ਅਧਿਕਾਰੀਆਂ ਦੀ ਬੇਤਹਾਸ਼ਾ ਕੁੱਟਮਾਰ ਹੋ ਸਕਦੀ ਹੈ ਤਾਂ ਫਿਰ ਆਮ ਵਿਅਕਤੀ  ਦਾ ਕੀ ਬਣੇਗਾ : ਬੇਗਮਪੁਰਾ ਟਾਈਗਰ ਫੋਰਸ 

ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੌਰਾਨ ਬੀਬੀਆਂ ਤੇ ਬੱਚਿਆਂ ਲਈ ਹੋਣਗੇ ਵਿਸ਼ੇਸ਼ ਪ੍ਰਬੰਧ : ਭੈਣ ਸੰਤੋਸ਼ ਕੁਮਾਰੀ

ਪੰਜਾਬ ਵਿੱਚ ਥਾਂ ਥਾਂ ਤੇ ਸ਼ਰੇਆਮ ਸਵਿਧਾਨ ਤੇ ਜਮਹੂਰੀਅਤ ਦਾ ਕਤਲ ਕੀਤਾ ਜਾ ਰਿਹਾ : ਲੰਬੜਦਾਰ ਰਣਜੀਤ ਰਾਣਾ

ਏ.ਡੀ.ਜੀ.ਪੀ. ਨਰੇਸ਼ ਅਰੋੜਾ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਤਰ੍ਹਾਂ ਨਾਲ ਪੁਲਿਸ ਰਾਜ ਠੋਸ ਦਿੱਤਾ ਹੈ : ਐਡਵੋਕੇਟ ਸ਼ਮਸ਼ੇਰ ਭਾਰਦਵਾਜ਼