Saturday, September 28, 2024
BREAKING NEWS
ਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨ

Doaba

DC ਅਤੇ SSP ਨੇ ਅਧਿਕਾਰੀਆਂ ਨੂੰ ਪੰਚਾਇਤੀ ਚੋਣਾਂ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ

September 28, 2024 05:52 PM
SehajTimes
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) (ਲੁਧਿਆਣਾ ਦਿਹਾਤੀ) ਸ੍ਰੀ ਨਵਨੀਤ ਸਿੰਘ ਬੈਂਸ ਅਤੇ ਐਸ.ਐਸ.ਪੀ ਖੰਨਾ ਅਸ਼ਵਨੀ ਗੋਟਿਆਲ ਨੇ ਐਸ.ਡੀ.ਐਮਜ਼ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਪੰਚਾਇਤੀ ਚੋਣਾਂ ਦੌਰਾਨ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇੱਥੇ ਲੁਧਿਆਣਾ ਕਮਿਸ਼ਨਰੇਟ, ਲੁਧਿਆਣਾ ਦਿਹਾਤੀ ਪੁਲਿਸ ਅਤੇ ਖੰਨਾ ਪੁਲਿਸ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਸੀ ਅਤੇ ਦੋਵੇਂ ਐਸ.ਐਸ.ਪੀਜ਼ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਇਨ੍ਹਾਂ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਤਾਂ ਜੋ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡਿਊਟੀ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਪੂਰੀ ਤਰ੍ਹਾਂ ਗੈਰ-ਵਾਜਬ ਹੋਵੇਗੀ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਚੋਣਾਂ ਦੌਰਾਨ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਾ ਲਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਇਹਨਾਂ ਪੰਚਾਇਤੀ ਚੋਣ ਦੇ ਅਮਨ-ਅਮਾਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਤਾਇਨਾਤ ਪੁਲੀਸ ਦੀਆਂ ਗਸ਼ਤ ਪਾਰਟੀਆਂ ਰਾਹੀਂ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ।
ਇਸੇ ਤਰ੍ਹਾਂ ਡੀ.ਸੀ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਵੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕੇ/ਚੈੱਕ ਪੁਆਇੰਟ ਸਥਾਪਤ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਜ਼ਿਲ੍ਹੇ ਭਰ ਵਿੱਚ ਸ਼ਾਂਤਮਈ ਮਾਹੌਲ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਯੋਗ ਵਿਅਕਤੀ ਸੁਤੰਤਰ ਤੌਰ 'ਤੇ ਵੋਟ ਪਾ ਸਕੇ ਜਿਸ ਨਾਲ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਸਕੇ।

Have something to say? Post your comment

 

More in Doaba

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਨੇਚਰ ਪਾਰਕ ਮੋਗਾ ਵਿਖੇ ਹੋਈ ਕੁਦਰਤਵਾਦੀ ਵਿਚਾਰ ਮੰਚ ਦੀ ਮੀਟਿੰਗ

21600 ਨਸ਼ੀਲੇ ਕੈਪਸੂਲ, 33800 ਨਸ਼ੀਲੀਆ ਗੋਲੀਆ ਅਤੇ 10 ਲੱਖ ਰੁਪਏ ਡਰੱਗ ਮਨੀ ਸਮੇਤ ਸਮਗਲਰ ਚੜ੍ਹੇ ਪੁਲਿਸ ਦੇ ਅੜਿਕੇ

ਸਾਬਕਾ ਜਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ

ਸੇਵਾ ਵਿੱਚ ਨਿਸ਼ਕਾਮ ਭਾਵ ਜਰੂਰੀ : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਇੰਦਰਜੀਤ ਸਿੰਘ ਨੂੰ ਕਾਨੂੰਗੋ ਐਸੋਸੀਏਸ਼ਨ ਦਾ ਜਿਲ੍ਹਾ ਪ੍ਰਧਾਨ ਬਣਾਇਆ ਗਿਆ

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਜੋਗਿੰਦਰ ਸਿੰਘ ਦਾ ਕੈਨੇਡਾ ਦਾ ਸੁਪਰ ਵੀਜਾ ਲਗਵਾਇਆ

ਹਲਕੇ ਦਾ ਵਿਕਾਸ ਕਰਨਾ ਮੇਰਾ ਮੁੱਖ ਮਕਸਦ : ਵਿਧਾਇਕ ਅਮਨਦੀਪ ਕੌਰ ਅਰੋੜਾ

ਮੋਗਾ ਜ਼ਿਲ੍ਹੇ ਦੇ ਪਿੰਡ ਰੱਤੀਆਂ ਵਿੱਚ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਏ ਗਏ ਮੁਫ਼ਤ ਮੈਡੀਕਲ ਚੈਕਅੱਪ ਕੈਂਪ