ਹੁਸ਼ਿਆਰਪੁਰ : ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ (ਰਜਿ.) ਹੁਸ਼ਿਆਰਪੁਰ ਵੱਲੋਂ ਇੱਕ ਸਨਮਾਨ ਸਮਾਰੋਹ ਦਾ ਅਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਹਾਲ ਹੀ ਵਿੱਚ ਡੀ.ਡੀ. ਪੰਜਾਬ `ਤੇ ਦਿਖਾਏ ਗਏ ਸ਼ੋਅ ‘ਕਿਸਮੇ ਕਿਤਨਾ ਹੈ ਦਮ` ਦੇ ਗ੍ਰੈਂਡ ਫਿਨਾਲੇ `ਚ ਹੁਸ਼ਿਆਰਪੁਰ ਦੀ ਹੋਣਹਾਰ ਲੜਕੀ ਮੁਸਕਾਨ ਵੱਲੋਂ ਅਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਤਿੰਨ ਸੂਬਿਆਂ ਤੋਂ ਆਏ ਹੌਏ ਮੁਕਾਬਲੇਬਾਜ਼ਾਂ ਨੂੰ ਹਰਾ ਕੇ ਦੂਜਾ ਸਥਾਨ ਹਾਸਲ ਕਰਨ `ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੇ ਸੰਸਥਾਪਕ ਮਨਜੀਤ ਸਿੰਘ ਨੇ ਆਪਣੀ ਪੂਰੀ ਟੀਮ ਸਮੇਤ ਮੁਸਕਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਨਜੀਤ ਸਿੰਘ ਨੇ ਕਿਹਾ ਕਿ ਮੁਸਕਾਨ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਪੂਰੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਕਾਮਨਾ ਕੀਤੀ ਕਿ ਉਹ ਭਵਿੱਖ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇ। ਇਸ ਮੌਕੇ ਮੁਸਕਾਨ ਦੀ ਮਾਂ ਰਿਤਿਕਾ, ਭੈਣ ਅੰਜਲੀ, ਸੁਸਾਇਟੀ ਦੇ ਜਨਰਲ ਸਕੱਤਰ ਡਾ. ਰਾਧਾ ਰਮਨ, ਸਕੱਤਰ ਗੋਪਾਲ ਠਾਕੁਰ, ਅਮਨਦੀਪ ਸਿੰਘ, ਮਨਜੀਤ ਸਿੰਘ ਗੋਲਡੀ ਆਦਿ ਹਾਜ਼ਰ ਸਨ।