Friday, November 22, 2024

Chandigarh

ਸਵੇਰੇ 10.00 ਤੋਂ ਸ਼ਾਮ 6.00 ਵਜੇ ਤੱਕ ਹੀ ਕੰਬਾਇਨਾਂ ਨਾਲ ਕੀਤੀ ਜਾਵੇ ਝੋਨੇ ਦੀ ਫਸਲ ਦੀ ਕਟਾਈ

September 30, 2024 07:49 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਜਲਦ ਹੀ ਸ਼ੁਰੂ ਹੋ ਹੋ ਰਿਹਾ ਹੈ, ਜਿਸ ਦੌਰਾਨ ਫਸਲ ਦੀ ਕਟਾਈ ਲਈ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਫਸਲ ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋ ਜਾਂਦਾ ਹੈ। ਇਹ ਕੰਬਾਈਨਾਂ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਅਤੇ ਅਜਿਹਾ ਕਰਨ ਨਾਲ ਝੋਨੇ ਵਿੱਚ ਵੱਧ ਨਮੀ ਹੋਣ ਕਾਰਨ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਦੇਸ਼ ਦੇ ਉਤਪਾਦਨ ਤੇ ਵੀ ਅਸਰ ਪੈਂਦਾ ਹੈ। ਇਸ ਤਰ੍ਹਾਂ ਝੋਨੇ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆ ਉਸ ਝੋਨੇ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਜਿਸ ਕਰਨ ਕਿਸਾਨਾਂ ਦੀ ਮੰਡੀਆਂ ਵਿਚ ਖਜਲ ਖੁਆਰੀ ਤੋ ਇਲਾਵਾ ਅਮਨ ਕਾਨੂੰਨ ਦੀ ਸਥਿਤੀ ਦੇ ਵਿਗੜਨ ਦੇ ਆਸਾਰ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਕੰਬਾਈਨਾਂ ਦਾ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਣ ਫੈਲਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਵਿੱਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਉਕਤਖਦਸ਼ਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਵੱਲੋਂ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਵੇਰੇ 10.00 ਤੋਂ ਸ਼ਾਮ 6.00 ਵਜੇ ਤੱਕ ਹੀ ਕੰਬਾਇਨਾਂ ਨਾਲ ਝੋਨੇ ਦੀ ਫਸਲ ਦੀ ਕਟਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਉਪਰੰਤ ਜ਼ਿਲ੍ਹੇ ਵਿੱਚ ਝੋਨੇ ਦੀ ਫਸਲ ਦੀ ਕਟਾਈ ਅਤੇ ਉਸ ਦੀ ਰਹਿੰਦ ਨੂੰ ਸਾੜਨ ਤੇ ਪੂਰਨ ਤੌਰ ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਕੋਈ ਵੀ ਕੰਬਾਈਨ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਨਹੀਂ ਕਰੇਗਾ।

ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਇਹ ਹੁਕਮ ਮਿਤੀ 24.09.2024 ਤੋਂ ਮਿਤੀ 23.11.2024 ਤੱਕ ਜ਼ਿਲ੍ਹੇ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਵੇਗਾ।

ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ/ ਸਮੂਹ ਉਪ ਮੰਡਲ ਮੈਜਿਸਟਰੇਟਜ਼/ ਬਲਾਕ ਵਿਕਾਸ ਤੇ ਪੰਚਾਇਤ ਅਫਸਰ/ ਕਾਰਜਕਾਰੀ ਇੰਜੀਨੀਅਰ/ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਮੁੱਖ ਖੇਤੀਬਾੜੀ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸਮੂਹ ਵਿਭਾਗਾਂ ਦੀਆ ਗਠਿਤ ਟੀਮਾਂ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ