ਸੁਨਾਮ : ਅਗਰਵਾਲ ਸਭਾ ਸੁਨਾਮ ਵੱਲੋਂ ਪੰਜ ਅਕਤੂਬਰ ਨੂੰ ਮਹਾਰਾਜਾ ਅਗਰਸੈਨ ਦੀ ਰਾਜ ਪੱਧਰੀ ਸਮਾਗਮ ਆਯੋਜਿਤ ਕਰਕੇ ਮਨਾਈ ਜਾ ਰਹੀ ਜੈਅੰਤੀ ਦਾ ਸੱਦਾ ਪੱਤਰ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੌਂਪਿਆ। ਪੰਜਾਬ ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸਰੂਪ ਚੰਦ ਸਿੰਗਲਾ, ਅਗਰੋਹਾ ਵਿਕਾਸ ਟਰੱਸਟ ਦੇ ਕੌਮੀ ਪ੍ਰਧਾਨ ਬਜਰੰਗ ਦਾਸ ਗਰਗ ਅਤੇ ਪੰਜਾਬ ਇੰਚਾਰਜ ਸੁਰੇਸ਼ ਗੁਪਤਾ ਸੁੰਦਰੀ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸਮਾਗਮ ਦੀ ਸਫਲਤਾ ਲਈ ਡਿਊਟੀਆਂ ਲਗਾਈਆਂ ਗਈਆਂ ਹਨ।
ਸੁਨਾਮ ਅਗਰਵਾਲ ਸਭਾ ਦੇ ਮੁੱਖ ਸਲਾਹਕਾਰ ਘਨਸ਼ਿਆਮ ਕਾਂਸਲ, ਪ੍ਰਧਾਨ ਈਸ਼ਵਰ ਗਰਗ ਅਤੇ ਚੇਅਰਮੈਨ ਪ੍ਰੇਮ ਗੁਪਤਾ ਦੀ ਅਗਵਾਈ ਹੇਠ ਅਹੁਦੇਦਾਰਾਂ ਨੇ ਸੰਸਦ ਮੈਂਬਰ ਮੀਤ ਹੇਅਰ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਅਗਰਵਾਲ ਭਾਈਚਾਰੇ ਨੇ ਨਿੱਜੀ ਤੌਰ 'ਤੇ ਉਨ੍ਹਾਂ ਦਾ ਬਹੁਤ ਸਮਰਥਨ ਕੀਤਾ ਹੈ। ਸਾਂਸਦ ਨੇ ਸੁਨਾਮ ਵਿੱਚ ਰਾਜ ਪੱਧਰੀ ਸਮਾਗਮ ਲਈ ਸਾਰਿਆਂ ਨੂੰ ਵਧਾਈ ਦਿੱਤੀ। ਘਨਸ਼ਿਆਮ ਕਾਂਸਲ ਨੇ ਕਿਹਾ ਕਿ ਪੰਜਾਬ ਅਗਰਵਾਲ ਸਭਾ ਦਾ ਉਦੇਸ਼ ਸਮਾਜ ਨੂੰ ਇਕਜੁੱਟ ਕਰਨਾ ਅਤੇ ਬੁਰਾਈਆਂ ਨੂੰ ਦੂਰ ਕਰਨਾ ਹੈ। ਪੰਜ ਅਕਤੂਬਰ ਨੂੰ ਹੋਣ ਵਾਲੇ ਜਨਮ ਦਿਵਸ ਸਮਾਗਮ ਵਿੱਚ ਹੋਣਹਾਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਸਮਾਗਮ ਵਿੱਚ ਕਈ ਪਤਵੰਤੇ ਸ਼ਿਰਕਤ ਕਰਨਗੇ ।