Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Chandigarh

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

October 02, 2024 08:29 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਭਲਾਈ ਸਕੀਮਾਂ ਦੇ ਵਿਸਥਾਰ 'ਤੇ ਧਿਆਨ ਕੇਂਦ੍ਰਤ ਕਰਦਿਆਂ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਚੱਲ ਰਹੇ ਕੰਮਾਂ ਅਤੇ ਪਹਿਲਕਦਮੀਆਂ ਦਾ ਮੁਲਾਂਕਣ ਕਰਨਾ ਸੀ।ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵ ਨੇ ਮੰਤਰੀ ਸ੍ਰੀ ਭਗਤ ਨੂੰ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੈਨਸ਼ਨ, ਸਿਹਤ ਸੰਭਾਲ ਸਹਾਇਤਾ, ਸਿੱਖਿਆ ਵਿੱਚ ਰਾਖਵਾਂਕਰਨ ਅਤੇ ਰੁਜ਼ਗਾਰ ਸਬੰਧੀ ਸਹਾਇਤਾ ਦਾ ਪ੍ਰਬੰਧ ਸ਼ਾਮਲ ਹੈ। ਉਨ੍ਹਾਂ ਨੇ ਮੰਤਰੀ ਨੂੰ ਮੁੱਖ ਪਹਿਲਕਦਮੀਆਂ ਜਿਵੇਂ ਸੁਤੰਤਰਤਾ ਸੰਗਰਾਮੀਆਂ ਦੇ ਅਣਵਿਆਹੇ ਅਤੇ ਬੇਰੋਜ਼ਗਾਰ ਪੁੱਤਰਾਂ ਤੇ ਧੀਆਂ ਲਈ ਪੈਨਸ਼ਨ ਲਾਭਾਂ ਦੇ ਨਾਲ-ਨਾਲ ਸੂਬੇ ਦੇ ਮੈਡੀਕਲ ਅਤੇ ਤਕਨੀਕੀ ਕਾਲਜਾਂ ਵਿੱਚ 1 ਫ਼ੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਦਿੱਤੇ ਜਾ ਰਹੇ ਭਰਤੀ ਸਬੰਧੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਵਰਗੇ ਮਹੱਤਵਪੂਰਨ ਕੌਮੀ ਜਸ਼ਨਾਂ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਨਿਯਮਿਤ ਤੌਰ 'ਤੇ ਸਨਮਾਨਿਤ ਕੀਤਾ ਜਾਵੇ। ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਦਾ ਸਮੇਂ ਸਿਰ ਹੱਲ ਕਰਨਾ ਯਕੀਨੀ ਬਣਾਉਂਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਮੰਤਰੀ ਨੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਆਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਹ ਦੇਖਭਾਲ ਅਤੇ ਮਾਨਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ। ਇਸ ਮੀਟਿੰਗ ਵਿੱਚ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀਮਤੀ ਲਵਜੀਤ ਕਲਸੀ ਅਤੇ ਸੀਨੀਅਰ ਸਹਾਇਕ ਸ੍ਰੀ ਗੁਰਵਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

ਰਿਸ਼ਵਤ ਲੈਂਦਾ ਫਾਇਰ ਅਫ਼ਸਰ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

ਰਾਮ ਰਹੀਮ ਨੂੰ ਮਿਲ ਰਹੀ ਬਾਰ ਬਾਰ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਚੁੱਪ ਕਿਉਂ : ਪਰਮਜੀਤ ਸਿੰਘ ਵੀਰਜੀ

AAP’ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਲੰਗਾਹ ਦੀ ਅਕਾਲੀ ਦਲ ‘ਚ ਹੋਈ ਵਾਪਸੀ,ਸਿਆਸੀ ਹਲਕਿਆਂ ਵਿੱਚ ਉਨਾਂ ਦੋ ਚੋਣ ਲੜਨ ਦੀ ਚਰਚਾ ਸ਼ੁਰੂ

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਰਪੰਚੀ ਲਈ ਕੁੱਲ 1446 ਅਤੇ ਪੰਚੀ ਲਈ 3890 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ 

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

ED ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ