ਚੰਡੀਗੜ੍ਹ : ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਵਾਰ ਫਿਰ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕੰਗਨਾ ਨੇ ਸਿੱਧੇ ਤੌਰ 'ਤੇ ਨਾਂ ਲਏ ਬਿਨਾਂ ਹਿਮਾਚਲ ਪ੍ਰਦੇਸ਼ 'ਚ ਫੈਲੇ ਨਸ਼ਿਆਂ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਨੇ ਕਿਹਾ ਕਿ ਸਾਡੇ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ। ਅੱਗੇ ਕੰਗਨਾ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਹੁੱਲੜਬਾਜੀ ਕਰਦੇ ਹਨ। ਕੰਗਨਾ ਨੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ 'ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਨਹੀਂ ਸਿੱਖਿਆ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ।