Friday, November 22, 2024

Chandigarh

ਲੋਕ ਪਿੰਡਾਂ ਵਿਚ ਕਰੋਨਾ ਮੁਕਤ ਵਿਅਕਤੀਆਂ ਨੂੰ ਹੀ ਪ੍ਰਵੇਸ਼ ਕਰਨ ਦੇਣ : ਮੁੱਖ ਮੰਤਰੀ

May 14, 2021 07:50 PM
SehajTimes

ਚੰਡੀਗੜ : ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਸਿਰਫ ਉਨਾਂ ਵਿਅਕਤੀਆਂ ਨੂੰ ਦਾਖਲ ਹੋਣ ਦੇਣ ਦੀ ਅਪੀਲ ਕੀਤੀ ਜੋ ਕਰੋਨਾ ਵਾਇਰਸ ਤੋਂ ਮੁਕਤ ਹੋਣ। ਫੇਸਬੁੱਕ ਦੇ ਲਾਈਵ ਪ੍ਰਸਾਰਨ ਦੌਰਾਨ ਪੰਜਾਬ ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿਚ ਸਖਤ ਕਦਮ ਉਠਾਉਣ ਦਾ ਸੱਦਾ ਦਿੱਤਾ ਹੈ ਅਤੇ ਉਨਾਂ ਨੇ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ। ਉਨਾਂ ਨੇ ਪਿੰਡ ਵਾਸੀਆਂ ਨੂੰ ਠੀਕਰੀ ਪਹਿਰੇ ਲਾਉਣ ਦੀ ਵੀ ਅਪੀਲ ਕੀਤੀ ਤਾਂ ਕਿ ਬਾਹਰੀ ਲੋਕਾਂ ਨੂੰ ਦੂਰ ਰੱਖਣ ਅਤੇ ਸਿਰਫ ਕੋਵਿਡ ਮੁਕਤ ਲੋਕਾਂ ਨੂੰ ਪਿੰਡਾਂ ਵਿਚ ਪ੍ਰਵੇਸ਼ ਕਰਨ ਦੀ ਇਜਾਜਤ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ ਅਤੇ ਇਲਾਜ ਲਈ ਹਸਪਤਾਲ ਜਾਣ ਵਿਚ ਦੇਰੀ ਨਾ ਕਰਨ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਿਮਾਰੀ ਦੇ ਤਿੰਨ ਪੜਾਅ ਹਨ, ਜਿਨਾਂ ਵਿੱਚੋਂ ਪਹਿਲੀ ਸਟੇਜ ਉਤੇ ਘਰ ਵਿਚ ਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਲੱਛਣਾਂ ਦਾ ਪਹਿਲਾ ਸੰਕੇਤ ਮਿਲਣ ਉਤੇ ਹੀ ਤੁਰੰਤ ਡਾਕਟਰ ਕੋਲ ਜਾਣ ਲਈ ਆਖਿਆ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ,“ਇਲਾਜ ਕਰਨ ਦਾ ਫੈਸਲਾ ਡਾਕਟਰਾਂ ਨੂੰ ਕਰਨ ਦਿਓ, ਆਪਣੇ ਆਪ ਹੀ ਜਾਂਚ ਅਤੇ ਦਵਾਈਆਂ ਨਾ ਲਈ ਜਾਓ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,“ਮੈਨੂੰ ਤਾਂ ਇਹ ਸਮਝ ਨਹੀਂ ਆਉਂਦੀ ਕਿ ਤੁਸੀਂ ਇਸ ਢੰਗ ਨਾਲ ਆਪਣੇ ਪਰਿਵਾਰਾਂ ਅਤੇ ਸੂਬੇ ਦੇ ਹਿੱਤਾ ਨੂੰ ਨੁਕਸਾਨ ਕਿਉਂ ਪਹੁੰਚਾ ਰਹੇ ਹੋ।” ਉਨਾਂ ਕਿਹਾ,“ਅਸੀਂ ਪੰਜਾਬ ਨੂੰ ਦਿੱਲੀ ਅਤੇ ਮਹਾਰਾਸ਼ਟਰ ਦੇ ਰਾਹ ਨਹੀਂ ਪੈਣ ਦੇਣਾ ਚਾਹੁੰਦੇ ਜਿਨਾਂ ਨੂੰ ਦੂਜੀ ਲਹਿਰ ਦੇ ਦੌਰਾਨ ਅਣਕਿਆਸੀਆਂ ਸਮੱਸਿਆਵਾਂ ਵਿੱਚੋਂ ਗੁਜਰਨਾ ਪਿਆ।” ਉਨਾਂ ਕਿਹਾ ਕਿ ਇਸ ਨੇ ਸਮੁੱਚੀ ਦੁਨੀਆ ਨੂੰ ਆਪਣੀ ਲਪੇਟ ਵਿਚ ਹੋਇਆ ਹੈ ਅਤੇ ਇੱਥੋਂ ਤੱਕ ਕਿ ਅਗਾਂਹਵਧੂ ਮੁਲਕ ਵੀ ਇਸ ਦੇ ਅਸਰ ਤੋਂ ਬਚ ਨਹੀਂ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣਾ ਸੂਬਾ ਬਚਾਉਣ ਲਈ ਉਨਾਂ ਦੀ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕੋਵਿਡ ਦੀਆਂ ਚੁਣੌਤੀਆਂ ਦਰਮਿਆਨ ਕਣਕ ਦੀ ਖਰੀਦ ਦੇ ਸੁਚਾਰੂ ਢੰਗ ਨਾਲ ਮੁਕੰਮਲ ਹੋਣ ਉਤੇ ਖੁਸ਼ੀ ਜਾਹਰ ਕਰਦਿਆਂ ਇਸ ਪ੍ਰਾਪਤੀ ਲਈ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਬੀਤੇ ਸਾਲ ਦੇ 129 ਲੱਖ ਮੀਟਰਕ ਟਨ ਦੇ ਮੁਕਾਬਲੇ ਇਸ ਸਾਲ ਕੁੱਲ 132 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਬੀਤੇ ਸਾਲ 24,600 ਕਰੋੜ ਰੁਪਏ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 26000 ਕਰੋੜ ਰੁਪਏ ਦੀ ਆਮਦਨ ਹੋਈ ਹੈ।
          ਉਨਾਂ ਕਿਹਾ,“ਅਸੀਂ ਇਸ ਜੰਗ ਨੂੰ ਜਿੱਤ ਲਿਆ ਪਰ ਮਹਾਮਾਰੀ ਦਾ ਖਤਰਾ ਅਜੇ ਵੀ ਮੰਡਰਾ ਰਿਹਾ ਹੈ।” ਉਨਾਂ ਨੇ ਦੁੱਖ ਜਾਹਰ ਕੀਤਾ ਕਿ ਇਸ ਮਹਾਮਾਰੀ ਦੇ 14 ਮਹੀਨੇ ਬੀਤ ਜਾਣ ਦੇ ਬਾਵਜੂਦ ਕੁਝ ਲੋਕ ਅਜੇ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਮੁੱਖ ਮੰਤਰੀ ਨੇ ਅੰਕੜਿਆਂ ਨਾਲ ਖੁਲਾਸਾ ਕਰਦੇ ਹੋਏ ਦੱਸਿਆ ਕਿ ਪੰਜਾਬ ਵਿਚ ਹੁਣ ਤੱਕ 4.75 ਲੱਖ ਤੋਂ ਵੱਧ ਕੇਸ ਹੋ ਚੁੱਕੇ ਹਨ ਅਤੇ ਵੀਰਵਾਰ ਨੂੰ 24 ਘੰਟਿਆਂ ਦੌਰਾਨ 8484 ਕੇਸ ਸਾਹਮਣੇ ਆਏ ਹਨ। ਉਨਾਂ ਕਿਹਾ ਕਿ ਹੁਣ ਤੱਕ ਕੁੱਲ 11297 ਮੌਤਾਂ ਹੋਈਆਂ ਹਨ ਅਤੇ ਬੀਤੇ ਦਿਨ ਕੋਵਿਡ ਨਾਲ 184 ਜਾਨਾਂ ਗਈਆਂ। ਅੱਜ ਤੱਕ 9619 ਮਰੀਜ ਆਕਸੀਜਨ ਉਤੇ ਹਨ ਜਦਕਿ 429 ਮਰੀਜ ਵੈਂਟੀਲੇਟਰ ਦੇ ਸਹਾਰੇ ਉਤੇ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ