Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Education

ਪਿੰਡ ਰਾਮਪੁਰਾ ਦੇ 'ਕੌਮੀ ਕੌਸ਼ਲ ਯੋਗਤਾ ਫਰੇਮਵਰਕ' ਵਿਦਿਆਰਥੀਆਂ ਨੂੰ ਇੱਕ ਦਿਨਾ ਵਿੱਦਿਅਕ ਟੂਰ ਕਰਵਾਇਆ 

October 04, 2024 05:25 PM
SehajTimes
ਰਾਮਪੁਰਾ ਫੂਲ : ਪਿੰਡ ਰਾਮਪੁਰਾ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਸਬੰਧਤ ਸਰਗਰਮੀਆਂ ਹੁੰਦੀਆਂ ਰਹਿੰਦੀਆਂ ਕਾਰਨ ਜਾਣਿਆ ਜਾਂਦਾ ਹੈ,ਜਿਸਦੀ ਅਗਵਾਈ ਪ੍ਰਿੰਸੀਪਲ ਜਸਬੀਰ ਸਿੰਘ ਕਰਦੇ ਆ ਰਹੇ ਹਨ ‌। ਇਸੇ ਸਿਲਸਿਲੇ ਵਿਚ ਸਕੂਲ ਦੇ ਕੌਮੀ ਕੌਸ਼ਲ ਯੋਗਤਾ ਫਰੇਮਵਰਕ (ਐੱਨ.ਐੱਸ.ਕਿਊ.ਐੱਫ.) ਨਾਲ ਸਬੰਧਤ ਵਿਦਿਆਰਥੀਆਂ ਦਾ ਇੱਕ ਦਿਨਾ ਵਿੱਦਿਅਕ ਟੂਰ ਲਗਾਇਆ ਗਿਆ। ਟੂਰ ਨੂੰ ਹਰੀ ਝੰਡੀ ਪ੍ਰਿੰਸੀਪਲ ਜਸਬੀਰ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਤਰੋਤਾਜ਼ਾ ਕਰਨ ਲਈ ਅਤੇ ਉਹਨਾਂ ਦੇ ਗਿਆਨ ਦਾ ਘੇਰਾ ਵਿਸ਼ਾਲ ਕਰਨ ਲਈ ਅਖ਼ਬਾਰਾਂ ਦੇ ਪ੍ਰਕਾਸ਼ਨ ਤੋਂ ਜਾਣੂੰ ਕਰਵਾਉਣ ਲਈ ' ਪੰਜਾਬੀ -ਟਿਰਬਿਊਨ' ਅਦਾਰੇ ਦੀ ਪ੍ਰਿੰਟਿੰਗ ਪ੍ਰੈੱਸ ਦਿਖਾਉਣ ਹਿਤ ਲੈ ਜਾਇਆ ਗਿਆ। ਵੋਕੇਸ਼ਨਲ ਟੀਚਰ ਮੈਡਮ ਵਿਸ਼ੂ ਨੇ ਦੱਸਿਆ ਕਿ ਲੋੜੀਂਦੀ ਜਾਣਕਾਰੀ ਲੈਣ ਉਪਰੰਤ ਬੱਚੇ ਖੁਸ਼ ਅਤੇ ਸੰਤੁਸ਼ਟ ਨਜ਼ਰ ਆਏ। ਉਹਨਾਂ ਦਾ ਮਨੋਰੰਜਨ ਹੋਣ ਦੇ ਨਾਲ ਨਾਲ ਉਹ ਨਵੇਂ ਗਿਆਨ ਨਾਲ ਲੈਸ ਵੀ ਹੋਏ। ਮੈਡਮ ਵਿਸ਼ੂ ਦਾ ਇਹ ਵੀ ਕਹਿਣਾ ਸੀ ਕਿ ਐੱਨ.ਐੱਸ.ਕਿਊ.ਐੱਫ. ਅਧੀਨ ਵਿਭਾਗ ਵਲੋਂ ਸਮੇਂ ਸਮੇਂ ਆਈਆਂ ਹਦਾਇਤਾਂ ਦੀ ਪਾਲਣਾ ਕਰਨ ਹਿਤ ਹਰ ਸਰਗਰਮੀ ਕੀਤੀ ਜਾਂਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ, ਸਹਿਯੋਗੀ ਮੈਡਮ ਲੈਕਚਰਾਰ ਸੁਨੀਤਾ ਦੇਵੀ, ਕੰਪਿਊਟਰ ਫੈਕਲਟੀ ਮੈਡਮ ਸੁਰਿਚੀ , ਭੁਪਿੰਦਰ ਸਿੰਘ ਅਤੇ ਸੁਰੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।

Have something to say? Post your comment

 

More in Education

ਕਲਿਆਣ ਸਰਕਾਰੀ ਪ੍ਰਾਇਮਰੀ ਸਕੂਲ ਸੁਖਮਨੀ ਸਾਹਿਬ ਜੀ ਪਾਠ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਰਵਾਏ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਕਨਵੋਕੇਸ਼ਨ ਹੋਈ

ਦਸੌਂਧਾ ਸਿੰਘ ਵਾਲਾ ਵਿਖੇ ਨਵੇਂ ਸੈਸ਼ਨ ਦੀ ਸੁ਼ਰੂਆਤ ਨੂੰ ਮੁੱਖ ਰੱਖਦੇ ਹੋਏ ਸਾਰਕਾਰੀ ਪਾ ਸਕੂਲ ਵਿਖੇ ਸੀ੍ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਾਲੜਾ ਨੇ ਆਪਣਾ ਸਲਾਨਾ ਨਤੀਜਾ ਐਲਾਨਿਆ

ਭਗਵੰਤ ਸਿੰਘ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਫ਼ਨਿਆਂ ਨੂੰ ਵੀ ਖੰਭ ਦੇਣ ਲਈ ਵਚਨਬੱਧ : ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

IAS ਅਤੇ IPS ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ : ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਪਿੰਡ ਕੁਠਾਲਾ ਦੇ ਸ੍ਰ: ਸੀਨੀ: ਸੈ: ਸਕੂਲ ਵਿਖੇ ਮੁਸਲਿਮ ਭਾਈਚਾਰੇ ਦੇ ਰੋਜ਼ੇ ਖੁੱਲ੍ਹਵਾਏ ਗਏ