ਰਾਮਪੁਰਾ ਫੂਲ : ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜ਼ੂਕੇਸ਼ਨ ,ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸਰਵੋਤਮ ਰਿਹਾ। ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐੱਡ ਭਾਗ-ਦੂਜਾ (ਸਮੈੱਸਟਰ-ਚੌਥਾ) ਦੇ ਨਤੀਜੇ ਵਿੱਚ ਕਾਲਜ ਦੇ ਵਿਦਿਆਰਥੀ ਰਾਜਵਿੰਦਰ ਕੌਰ ਪੁੱਤਰੀ ਗੁਰਦੀਪ ਸਿੰਘ ਵਾਸੀ-ਕੋਠਾ ਗੁਰੂ ਕਾ ਨੇ ਪਹਿਲਾ, ਉਰਵਸ਼ੀ ਪੁੱਤਰੀ ਰਾਮਕੁਮਾਰ ਵਾਸੀ-ਰਾਮਪੁਰਾ ਫੂਲ ਨੇ ਦੂਜਾ , ਹਰਸਿਮਰਨਜੀਤ ਕੌਰ ਪੁੱਤਰੀ ਗੁਰਪਿਆਰ ਸਿੰਘ ਵਾਸੀ ਤਪਾ ਮੰਡੀ ਨੇ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਬੀ.ਐੱਡ ਭਾਗ- ਦੂਜਾ(ਸਮੈੱਸਟਰ-ਚੌਥਾ) ਦਾ ਨਤੀਜਾ ਸੌ ਫੀਸਦੀ ਰਿਹਾ। ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਸ. ਕੇਸਰ ਸਿੰਘ ਧਲੇਵਾਂ ਅਤੇ ਮੈਨੇਜਿੰਗ ਡਾਇਰੈਕਟਰ ਸ. ਲਖਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਦਿਨੇਸ਼ ਕੁਮਾਰ ਅਤੇ ਪ੍ਰੋ. ਅਮਨਿੰਦਰ ਕੌਰ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਕਾਲਜ ਦੇ ਸਟਾਫ਼ ਮੈਂਬਰ ਪ੍ਰੋ. ਰਮਨਦੀਪ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਸੁਖਦੀਪ ਕੌਰ (ਪੰਜਾਬੀ), ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਸੁਖਦੀਪ ਕੌਰ, ਪ੍ਰੋ. ਗੁਰਪ੍ਰੀਤ ਰਾਮ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਮੋਨਿਕਾ ਗਰਗ, , ਪ੍ਰੋ. ਰੁਚਿਕਾ , ਅਤੇ ਪ੍ਰੋ. ਸੁਮਨ ਰਾਣੀ ਸ਼ਾਮਲ ਸਨ।