ਚੰਡੀਗੜ੍ਹ : ਆਦਮੀ ਪਾਰਟੀ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਉਨਾਂ ਮੁੱਖ ਮੰਤਰੀ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਲਈ ਆਪਣੀਆਂ ਸ਼ੁਭ ਇੱਛਾਵਾਂ ਦਾ ਇਜ਼ਹਾਰ ਕੀਤਾ ਹੈ। ਇਸ ਦੌਰਾਨ ਜਰਨੈਲ ਸਿੰਘ ਨੇ ਜਿੱਥੇ ਪੰਜਾਬ ਦੇ ਮੌਜੂਦਾ ਸਿਆਸੀ ਮਸਲਿਆਂ ਤੇ ਮੁੱਖ ਮੰਤਰੀ ਦੇ ਨਾਲ ਵਿਚਾਰ ਚਰਚਾ ਕੀਤੀ ਹੈ ਉਥੇ ਹੀ ਪੰਜਾਬ ਦੇ ਵਿੱਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਬਾਬਤ ਵੀ ਗੱਲਬਾਤ ਕੀਤੀ ਹੈ। ਇਸ ਮੌਕੇ ਜਾਰੀ ਕੀਤੇ ਗਏ ਇੱਕ ਪ੍ਰੈਸ ਬਿਆਨ ਦੇ ਵਿੱਚ ਜਰਨੈਲ ਸਿੰਘ ਨੇ ਕਿਹਾ ਹੈ ਕਿ, ਪੰਚਾਇਤੀ ਚੋਣਾਂ ਸੂਬੇ ਦੇ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਕਿਸੇ ਵੀ ਸੂਬੇ ਦੇ ਸਮਾਜਿਕ ਆਰਥਿਕ ਅਤੇ ਸਿਆਸੀ ਵਿਕਾਸ ਦੇ ਲਈ ਪੰਚਾਇਤੀ ਚੋਣਾਂ ਦਾ ਨਿਰਪੱਖ ਹੋਣਾ ਜਰੂਰੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਨਿਰਪੱਖ ਅਤੇ ਲੋਕਤੰਤਰੀ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਾਉਣ ਲਈ ਵਚਨਬੱਧ ਹੈ।