Thursday, November 21, 2024

Chandigarh

ਰਿਸ਼ਵਤ ਲੈਂਦਾ ਫਾਇਰ ਅਫ਼ਸਰ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

October 05, 2024 02:11 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ