Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Chandigarh

ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

October 07, 2024 12:15 PM
SehajTimes

ਕਿਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵਚਨਬੱਧ


ਡੇਰਾਬੱਸੀ : ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਅਮਿਤ ਗੁਪਤਾ ਨੇ ਐਤਵਾਰ ਨੂੰ ਡੇਰਾਬੱਸੀ ਸਬ ਡਵੀਜ਼ਨ ਦੇ ਬਹੋਰਾ, ਬਹੋਰੀ, ਕਾਰਕੌਰ, ਬਿਰਾਹੀਮਪੁਰ ਤੇ ਪਰਾਗਪੁਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦਾ ਬਿਨਾਂ ਅੱਗ ਲਾਇਆਂ ਨਿਪਟਾਰਾ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਕਸਟਮ ਹਾਇਰਿੰਗ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਨਿੱਜੀ ਤੌਰ ’ਤੇ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ

ਜਿਸ ਦਾ ਸਦ-ਉਪਯੋਗ ਕਰਕੇ ਪਰਾਲੀ ਨੂੰ ਖੇਤਾਂ ’ਚ ਅਤੇ ਖੇਤਾਂ ਤੋਂ ਬਾਹਰ ਤਕਨੀਕਾਂ ਰਾਹੀਂ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਾਏ ਨੋਡਲ ਅਫ਼ਸਰ, ਉਨ੍ਹਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ, ਇਸ ਲਈ ਉਹ ਉਨ੍ਹਾਂ ਦੀ ਮੱਦਦ ਨਾਲ ਮਸ਼ੀਨਰੀ ਦੀ ਪੂਰਤੀ ਕਰ ਸਕਦੇ ਹਨ। ਉਪ ਮੰਡਲ ਮੈਜਿਸਟ੍ਰੇਟ ਨੇ ਅੱਗੇ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (ਐਨ ਸੀ ਆਰ ਅਤੇ ਆਲੇ-ਦੁਆਲੇ ਦੇ ਖੇਤਰ) ਵੱਲੋਂ ਦਿੱਤੇ ਸਖਤ ਆਦੇਸ਼ਾਂ ਦੇ ਮੱਦੇਨਜ਼ਰ ਪਰਾਲੀ ਨੂੰ ਸਾੜਨਾ ਕਾਨੂੰਨਨ ਜ਼ੁਰਮ ਹੈ

ਜਿਸ ਨਾਲ ਉਨ੍ਹਾਂ ਨੂੰ ਵਾਤਾਵਰਣ ਮੁਆਵਜ਼ਾ ਅਦਾ ਕਰਨ ਦੇ ਨਾਲ-ਨਾਲ ਮਾਲ ਰਿਕਾਰਡ ’ਚ ‘ਰੈੱਡ ਐਂਟਰੀ’ ਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਵੀ ਅੱਗੇ, ਅੱਗ ਲਾਉਣ ਨਾਲ ਵਾਤਾਵਰਣ ਨੂੰ ਨੁਕਸਾਨ ਤਾਂ ਹੰੁਦਾ ਹੀ ਹੈ, ਨਾਲ ਹੀ ਇਨਸਾਨੀ ਜ਼ਿੰਦਗੀਆਂ, ਪਸ਼ੂ-ਪੰਛੀਆਂ ਦੀਆਂ ਜਾਨਾਂ, ਮਿੱਤਰ ਕੀੜਿਆਂ ਅਤੇ ਬਨਸਪਤੀ ਨੂੰ ਵੀ ਨੁਕਸਾਨ ਪੁੱਜਦਾ ਹੈ,

ਇਸ ਲਈ ਜਨ ਹਿੱਤ ’ਚ ਪਰਾਲੀ ਦਾ ਨਿਪਟਾਰਾ ਅੱਗ ਨਾ ਲਾ ਕੇ, ਮਸ਼ੀਨਰੀ ਰਾਹੀਂ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਖੇਤੀਬਾੜੀ ਅਫ਼ਸਰ ਡਾ. ਦਾਨਿਸ਼ ਵੀ ਮੌਜੂਦ ਸਨ, ਨੇ ਕਿਸਾਨਾਂ ਨੂੰ ਬਿਨਾਂ ਅੱਗ ਲਾਇਆਂ ਪਰਾਲੀ ਸੰਭਾਲਣ ਨਾਲ ਜ਼ਮੀਨ ਨੂੰ ਹੋਣ ਵਾਲੇ ਲਾਭ ਅਤੇ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਬੇਲਰਾਂ ਅਤੇ ਹੋਰ ਮਸ਼ੀਨਰੀ ਤੋਂ ਜਾਣੂ ਕਰਵਾਇਆ।

 

Have something to say? Post your comment

 

More in Chandigarh

ਕੱਚੀ ਮਿੱਟੀ ਦੇ ਭਾਂਡੇ ਮੇਲੀਆਂ ਵੱਲੋਂ ਕੀਤੇ ਜਾ ਰਹੇ ਨੇ ਪਸੰਦ 

ਨਗਰ ਨਿਗਮ ਮੋਹਾਲੀ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਲੱਗੇ ਦਰਖਤਾਂ ਤੋਂ ਬੱਲਮਖੀਰੇ ਤੁੜਵਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਸੁਖਬੀਰ ਦਾ ਕਰੀਬੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ

ਅਨਾਜ ਦੀ ਖਰੀਦ ਅਤੇ ਲਿਫਟਿੰਗ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ

ਚੰਡੀਗੜ੍ਹ ਮੇਅਰ ਵੱਲੋਂ ਸ਼ਹਿਰ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ ਬੈਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ