ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਗਏ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਟੇਬਲ ਟੈਨਿਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਹਰਮਨਪ੍ਰੀਤ ਸਿੰਘ ਜੀ ਅਤੇ ਕੋ ਕਨਵੀਨਰ ਮੇਘਾ ਕੌਲ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਪ੍ਰਤੀ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਸੀ। ਇਸ ਟੂਰਨਾਮੈਂਟ ਵਿੱਚ ਮਜੀਠੀਆ ਇਨਕਲੇਵ ਨਿਵਾਸੀ ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 31 ਤੋਂ 40 ਸਾਲ ਉਮਰ ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਦੱਸਿਆ ਕਿ ਉਹਨਾਂ ਨੇ ਪਿਛਲੇ ਕੁੱਝ ਮਹੀਨਿਆਂ ਤੋਂ ਹੀ ਟੇਬਲ ਟੈਨਿਸ ਖੇਡਣਾ ਸ਼ੁਰੂ ਕੀਤਾ ਹੈ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਦੱਸਿਆ ਕਿ ਉਹਨਾਂ ਨੇ ਕਈ ਸਾਲਾਂ ਤੋਂ ਖੇਡਾਂ ਵਿੱਚ ਭਾਗ ਲੈਣਾ ਛੱਡ ਦਿੱਤਾ ਸੀ, ਪਰ ਖੇਡਾਂ ਵਤਨ ਪੰਜਾਬ ਦੀਆਂ ਕਾਰਨ ਉਹ ਫਿਰ ਤੋਂ ਖੇਡ ਨਾਲ ਜੁੜ ਪਾਏ ਹਨ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਕਿਹਾ ਕਿ ਉਹ ਆਪਣੀ ਜਿੱਤ ਆਪਣੇ ਪਿਤਾ ਸ. ਭਗਤ ਸਿੰਘ ਢੀਂਡਸਾ ਜੀ ਨੂੰ ਸਮਰਪਿਤ ਕਰਦੇ ਹਨ। ਸ੍ਰੀ ਰਵਨੀਤ ਸਿੰਘ ਢੀਂਡਸਾ ਜੀ ਨੇ ਅੱਗੇ ਕਿਹਾ ਕਿ ਉਹ ਅਗਲੇ ਸਾਲ ਇਸ ਤੋਂ ਵੀ ਵੱਧ ਤਿਆਰੀ ਨਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਣਗੇ ਅਤੇ ਆਪਣੇ ਮੈਡਲ ਦਾ ਰੰਗ ਬਦਲਣ ਦੀ ਕੋਸ਼ਿਸ਼ ਕਰਣਗੇ।ਇਸ ਟੂਰਨਾਮੈਂਟ ਮੌਕੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਮੀਨਾ ਸੂਦ, ਸ੍ਰੀ ਦੀਪਇੰਦਰ ਸਿੰਘ, ਸ੍ਰੀ ਬਲਕਾਰ ਸਿੰਘ ਅਤੇ ਹੋਰ ਕੋਚ ਸਨ।