ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੁੱਧ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸ਼ਨਿੱਚਰਵਾਰ ਨੂੰ ਦੂਜੇ ਦਿਨ ਵੀ ਕਾਲੀਆਂ ਪੱਟੀਆਂ ਬਣਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਇਸ ਮੌਕੇ ਪ੍ਰੋ ਚਮਕੌਰ ਸਿੰਘ, ਪ੍ਰੋ ਸੰਦੀਪ ਸਿੰਘ, ਡਾਕਟਰ ਅੰਚਲਾ,ਪ੍ਰੋ ਸੁਮੀਤ ਸ਼ਰਮਾ ਸਮੇਤ ਹੋਰਨਾਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਅੱਜ ਦੂਜੇ ਦਿਨ ਪੰਜਾਬ ਭਰ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਕਾਲੀਆਂ ਪੱਟੀਆਂ ਬਣ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਸ਼ਵ ਅਧਿਆਪਕ ਦਿਵਸ ਮੌਕੇ ਜਿੱਥੇ ਸਾਡੇ ਵਿਦਿਆਰਥੀ ਸਾਨੂੰ ਹਮੇਸ਼ਾ ਮੁਬਾਰਕਾਂ ਦਿੰਦੇ ਸਨ ਅੱਜ ਉਹ ਸਾਡੀ ਇਹ ਹਾਲਤ ਵੇਖ ਕੇ ਉਦਾਸ ਹਨ। ਵਿਦਿਆਰਥੀਆਂ ਅੰਦਰ ਜੋ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਹੋਈ ਹੈ ਉਸ ਲਈ ਪੂਰਨ ਰੂਪ ਵਿੱਚ ਪੰਜਾਬ ਸਰਕਾਰ ਜਿੰਮੇਵਾਰ ਹੈ। ਸਹਾਇਕ ਪ੍ਰੋਫ਼ੈਸਰਾਂ ਨੇ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ।