ਐੱਸਏਐੱਸ ਨਗਰ : ਸ੍ਰੀ ਦੀਪਕ ਪਾਰਿਕ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ., ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਵੱਲੋ ਨਸ਼ਿਆਂ ਖ਼ਿਲਾਫ਼ ਅਤੇ ਟ੍ਰੈਫਿਕ ਨਿਯਮਾ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਕਰਨੈਲ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟ੍ਰੈਫਿਕ ਜਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸਮੇਤ ਐਸ.ਆਈ ਪਰਮਿੰਦਰ ਸਿੰਘ ਇੰਚਾਰਜ ਟ੍ਰੈਫਿਕ ਜੋਨ-2, ਏ.ਐਸ.ਆਈ ਜਨਕ ਰਾਜ ਇੰਚਾਰਜ ਐਜੂਕੇਸ਼ਨ ਸੈੱਲ ਮੋਹਾਲੀ ਵੱਲੋਂ ਸੋਮਵਾਰ 07 ਅਕਤੂਬਰ 2024 ਨੂੰ ਸੈਂਟ ਸੋਲਜਰ ਸਕੂਲ, ਫੇਸ-7, ਮੋਹਾਲੀ ਵਿਖੇ ਵਿਦਿਆਰਥੀਆ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ, ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡੀਐੱਸਪੀ ਕਰਨੈਲ ਸਿੰਘ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਸ. ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਵਿਦਿਆਰਥੀਆ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸ਼ਰੀਰ ਨੂੰ ਹੀ ਨਹੀਂ ਬਲਕਿ ਸਾਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਜਿਸ ਨਾਲ ਅਸੀਂ ਇੱਕ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ। ਇਸ ਲਈ ਸਾਨੂੰ ਖੁਦ ਜਾਗਰੂਕ ਹੋਣ ਦੇ ਨਾਲ ਹੋਰਨਾਂ ਨੂੰ ਵੀ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ।ਉਨ੍ਹਾਂ ਸਾਰੇ ਵਿਦਿਆਰਥੀਆ ਨੂੰ ਸਮਝਾਇਆ ਕਿ ਤੁਸੀ ਆਪਣੇ-ਆਪਣੇ ਪਰਿਵਾਰਕ ਮੈਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ ਤਾਂ ਹੀ ਅਸੀਂ ਆਪਣੀ ਤੇ ਦੂਸਰਿਆਂ ਦੀ ਜਾਨ ਬਚਾਅ ਸਕਦੇ ਹਾਂ। ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਅੰਜਲੀ ਸ਼ਰਮਾ ਅਤੇ ਹੋਰ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਸਦਕਾ ਵਿਦਿਆਰਥੀਆਂ ਨੂੰ ਹੈਲਥ ਸੈਫਟੀ ਐਂਡ ਅਵੇਰਨੈਸ ਮਿਸ਼ਨ ਦੇ ਤਹਿਤ ਨਸ਼ਿਆ ਤੋਂ ਹੋਣ ਵਾਲੇ ਸ਼ਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਬਾਰੇ ਵੀ ਸਮਝਾਇਆ ਗਿਆ। ਇਸ ਸੈਮੀਨਾਰ ਨੇ ਵਿਦਿਆਰਥੀਆ ਵਿੱਚ ਇੱਕ ਨਵੀਂ ਜਾਗਰੂਕਤਾ ਦਾ ਭਾਵ ਪੈਦਾ ਕੀਤਾ, ਜਿਸ ਨਾਲ ਉਹ ਸਮਾਜ ਵੱਲ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਸਹੀ ਜੀਵਨ ਜੀਅ ਸਕਾਂਗੇ। ਪ੍ਰਿੰਸੀਪਲ ਅੰਜਲੀ ਸ਼ਰਮਾ ਨੇ ਡੀਐਸਪੀ ਟ੍ਰੈਫਿਕ ਕਰਨੈਲ ਸਿੰਘ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸਾਨੂੰ ਅਜਿਹੇ ਸੈਮੀਨਾਰਾਂ ਦੇ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਉਣੀ ਚਾਹੀਦੀ ਹੈ ਤਾਂਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਸਮਾਜ ਵਿਰੋਧੀ ਭੈੜੀਆਂ ਅਲਾਮਤਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵਿਦਿਆਰਥੀਆਂ ਨੂੰ ਸਹੀ ਜਾਣਕਾਰੀ ਦਿੱਤੀ ਜਾ ਸਕੇ।