ਸੁਨਾਮ : ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ ਲਈ ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਵੱਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਮਹੀਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮਹਾਨ ਗੁਰਮਤਿ ਸਮਾਗਮ ਕੀਤਾ ਜਾਂਦਾ ਹੈ ਜਿਸ ਵਿੱਚ ਸਮੁੱਚੇ ਗ੍ਰੰਥੀ ਰਾਗੀ ਪ੍ਰਚਾਰਕਾਂ ਵੱਲੋਂ ਗੁਰਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਇਹ ਮਹੀਨਾਵਾਰ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਮੋਰਾਂਵਾਲੀ ਸੁਨਾਮ ਵਿਖੇ ਕਰਵਾਇਆ ਗਿਆ ਜਿਸ ਚ ਸਮੁੱਚੇ ਰਾਗੀ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ ਅਤੇ ਸੰਗਤਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਰਾਗੀ ਗ੍ਰੰਥੀ ਸਭਾ ਵੱਲੋਂ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਸਮਾਗਮ ਦੇ ਅਖੀਰ ਚ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਰਾਂਵਾਲੀ ਦੀ ਤਰਫੋਂ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਸ਼ੇਰੋਂ ਵਾਲਿਆਂ ਨੇ ਸਮੂਹ ਗ੍ਰੰਥੀ ਸਿੰਘਾਂ ਅਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਕਲ ਸਨਾਮ ਦੇ ਪ੍ਰਧਾਨ ਅਵਤਾਰ ਸਿੰਘ, ਜਗਮੇਲ ਸਿੰਘ ਛਾਜਲਾ, ਸਵਰਨ ਸਿੰਘ, ਚਮਕੌਰ ਸਿੰਘ,ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸ਼ੇਰੋਂ, ਹਰਪ੍ਰੀਤ ਸਿੰਘ, ਸਤਿਨਾਮ ਸਿੰਘ, ਰਾਜੂ ਸਿੰਘ ਬੱਲਰਾਂ, ਹਰਮਨ ਸਿੰਘ, ਜਗਮੀਤ ਸਿੰਘ, ਅਨਮੋਲ ਸਿੰਘ, ਬੀਬੀ ਗੁਰਪ੍ਰੀਤ ਕੌਰ, ਬਲਵੀਰ ਸਿੰਘ ਮੱਤੀ, ਬਲਜਿੰਦਰ ਸਿੰਘ ਬੰਟੀ ਆਦਿ ਹਾਜ਼ਰ ਸਨ।