Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Chandigarh

ਐਸ ਏ ਐਸ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ

October 08, 2024 12:49 PM
SehajTimes

 

ਕਿਸਾਨਾਂ ਅਤੇ ਆੜ੍ਹਤੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਦਾ ਭਰੋਸਾ ਦਿੱਤਾ 

ਕੁਰਾਲੀ : ਕੁਰਾਲੀ ਮੰਡੀ ਵਿੱਚ ਸੋਮਵਾਰ ਸ਼ਾਮ ਨੂੰ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲਾਂ ਦੀ ਨਿਰਵਿਘਨ ਅਤੇ ਸੁਚਾਰੂ ਰੂਪ ਵਿੱਚ ਖਰੀਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਨੂੰ ਅੱਗੇ ਤੋਂ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਏਜੰਸੀਆਂ ਵੱਲੋਂ ਫ਼ਸਲ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਅੜਚਣ ਤੋਂ ਖਰੀਦਿਆ ਜਾਵੇਗਾ ਬਸ਼ਰਤੇ ਕਿਸਾਨ ਭਾਰਤ ਸਰਕਾਰ ਵੱਲੋਂ ਨਿਰਧਾਰਤ ਨਮੀ ਦੀਆਂ ਸ਼ਰਤਾਂ ਦਾ ਧਿਆਨ ਰੱਖਣ।

 

ਉਨ੍ਹਾਂ ਦੱਸਿਆ ਕਿ ਅੱਜ ਕੁਰਾਲੀ ਮੰਡੀ ਤੋਂ ਇਲਾਵਾ ਡੇਰਾਬੱਸੀ, ਲਾਲੜੂ, ਤਸੀੰਬਲੀ ਅਤੇ ਜੜੌਤ ਮੰਡੀਆਂ ਵਿੱਚ ਵੀ ਬਰਾਬਰ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਇਗੀ, ਲਿਫਟਿੰਗ ਅਤੇ ਟਰਾਂਸਪੋਰਟੇਸ਼ਨ ਸਮੇਤ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਖੇਤਰਾਂ ਵਿੱਚ ਖਰੀਦ ਏਜੰਸੀਆਂ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਖਰੀਦ ਦਾ ਕੰਮ ਨਿਰਵਿਘਨ ਜਾਰੀ ਰੱਖਿਆ ਜਾ ਸਕੇ। ਉਨ੍ਹਾਂ ਨਾਲ ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਡੀ ਐਫ ਐਸ ਸੀ ਵਿਜੇ ਕੁਮਾਰ ਸਿੰਗਲਾ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਅਤੇ ਕਿਸਾਨ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ

ਪੰਜਾਬ ਮੰਤਰੀ ਮੰਡਲ ਲੱਖਾਂ ਲੋਕਾਂ ਨੂੰ ਬੇਘਰ ਹੋਣ ਤੋਂ ਰੋਕਣ ਲਈ ਤਿਨ ਕਿਲੋਮੀਟਰ ਤੱਕ ਦੇ ਸੁਖਨਾ ਈ.ਏਸ.ਜ਼ੈਡ. ਨੂੰ ਕਰੇ ਰੱਦ : ਜੋਸ਼ੀ

ਚੰਡੀਗੜ੍ਹ ਦੀ ਕਮਿਸ਼ਨਰ ਦਿਵਿਆਂਗ ਵੱਲੋਂ ਪਲਸੌਰਾ ਦੇ ਪਿੰਗਲਵਾੜਾ ਦਾ ਦੌਰਾ

22 ਨਵੰਬਰ ਦੀ ਹੜਤਾਲ ਦੀਆਂ ਤਿਆਰੀਆਂ ਜ਼ੋਰਾਂ ’ਤੇ

ਚੰਡੀਗੜ੍ਹ ਬਣਿਆ 'ਚਲਾਨਗੜ੍ਹ' ਟ੍ਰੈਫਿਕ ਨਿਯਮ ਤੋੜਿਆਂ ਤਾਂ ਹੋਵੇਗਾ ਡਰਾਈਵਿੰਗ ਲਾਇਸੰਸ ਰੱਦ

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ