ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿਚ ਪੰਜਾਬ ਪੁਲਿਸ ਲਗਾਤਾਰ ਨਸ਼ਿਆਂ ਅਤੇ ਗੈਂਗਸਟਰਾਂ ‘ਤੇ ਠੱਲ ਪਾਉਣ ਲਈ ਸੂਬੇ ‘ਚ ਵੱਡੇ ਪੱਧਰ ‘ਤੇ ਕਾਰਵਾਈ ਕਰ ਰਹੀ ਹੈ। ਇਸੇ ਦਿਸ਼ਾ ‘ਚ ਅੱਗੇ ਕਦਮ ਵਧਾਉਂਦੀਆਂ ਪੰਜਾਬ ਪੁਲਿਸ ਵਲੋਂ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਕ ਨੰਬਰ ਜਾਰੀ ਕੀਤਾ ਗਿਆ ਹੈ। ਇਸ ਨੰਬਰ ‘ਤੇ ਪੰਜਾਬ ਦੇ ਕਿਸੇ ਵੀ ਇਲਾਕੇ ‘ਚ ਵਿਕਣ ਵਾਲੇ ਨਸ਼ੇ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਪੋਸਟ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ” ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਸਾਡੀ ਮਦਦ ਕਰੋ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿਓ, ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ। ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ: 9779100200″