Thursday, November 21, 2024

Malwa

ਸਮਾਜ ਵਿੱਚੋਂ ਜੁਰਮ ਦਾ ਖ਼ਤਮਾ ਕਰਨ ਲਈ ਪੁਲਿਸ ਵੱਲੋਂ ਕੌਰਡਨ ਐਂਡ ਸਰਚ ਅਪਰੇਸ਼ਨ: ਡੀ.ਆਈ.ਜੀ., ਜੇ.ਇਲਨਚੇਲੀਅਨ

October 09, 2024 05:29 PM
SehajTimes

ਲੁੱਟ ਖੋਹ, ਵਾਹਨ ਚੋਰੀ ਦੀਆਂ ਵਾਰਦਾਤਾਂ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਾਸਤੇ 400 ਪੁਲਿਸ ਮੁਲਾਜ਼ਮਾਂ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਂ ਕੀਤੀ ਗਈ ਚੈਕਿੰਗ

ਪੰਜਾਬ ਪੁਲਿਸ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਕਰ ਰਹੀ ਹੈ ਮਦਦ

ਮੰਡੀ ਗੋਬਿੰਦਗੜ੍ਹ : ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਾਸਤੇ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਕੈਸੋ (ਸਰਚ ਅਭਿਆਨ) ਮੁਹਿੰਮ ਤਹਿਤ ਅੱਜ ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਸ਼੍ਰੀ ਜੇ. ਇਲਨਚੇਲੀਅਨ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਵੀ ਮੌਜੂਦ ਸਨ। ਮੰਡੀ ਗੋਬਿੰਦਗੜ੍ਹ ਦੇ ਅਜਨਾਲੀ ਫੋਕਲ ਪੁਆਂਇੰਟ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਸ਼੍ਰੀ ਇਲਨਚੇਲੀਅਨ ਨੇ ਕਿਹਾ ਕਿ ਪੰਜਾਬ ਪੁਲਿਸ ਸਮਾਜ ਨੂੰ ਜੁਰਮ ਮੁਕਤ ਕਰਨ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਸਨੈਚਿੰਗ,  ਵਾਹਨ ਚੋਰੀ ਤੇ ਨਸ਼ਿਆਂ ਦੇ ਕਾਰੋਬਾਰੀਆਂ 'ਤੇ ਨੱਥ ਪਾਉਣ ਲਈ ਕੈਸੋ ਮੁਹਿੰਮ ਅਧੀਨ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਸ਼੍ਰੀ ਇਲਨਚੇਲੀਅਨ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਚੈਕਿੰਗ ਵਿੱਚ 400 ਤੋਂ ਵੱਧ ਵਾਹਨਾਂ ਦੀ ਕੀਤੀ ਚੈਕਿੰਗ ਅਤੇ 121 ਵਾਹਨਾਂ ਦੇ ਚਲਾਨ ਕੀਤੇ ਤੇ 18 ਵਾਹਨ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ 04 ਕਥਿਤ ਦੋਸ਼ੀਆਂ ਪਾਸੋਂ ਮੋਬਾਇਲ ਆਦਿ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੁਲਿਸ ਨੇ 220 ਸ਼ੱਕੀ ਬੰਦਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 03 ਰਾਡਾਂ ਤੇ ਬੇਸ ਬਾਲ ਬੈਟ ਵੀ ਬਰਾਮਦ ਕੀਤੇ ਹਨ। ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਨੇ ਦੱਸਿਆ ਕਿ ਪੁਲਿਸ ਨੇ ਫੈਸਲਾ ਕੀਤਾ ਹੈ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਦਾ ਆਦੀ ਵਿਅਕਤੀ ਨਸ਼ੇ ਛੱਡਣਾ ਚਾਹੁੰਦਾ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਪੁਲਿਸ ਉਸ ਵਿਅਕਤੀ ਦਾ ਨਸ਼ਾ ਛੁਡਵਾ ਕੇ ਉਸ ਦਾ ਕਾਰੋਬਾਰ ਸ਼ੁਰੂ ਕਰਨ ਵਿੱਚ ਵੀ ਮਦਦ ਕਰੇਗੀ।

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਉਨ੍ਹਾਂ ਨੇ ਸਪਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਅਜੇ ਵੀ ਵਕਤ ਹੈ ਕਿ ਉਹ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਸਹੀ ਰਾਹ 'ਤੇ ਆ ਜਾਣ ਨਹੀਂ ਤਾਂ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਵਾਸਤੇ ਪੂਰੀ ਸਖਤੀ ਨਾਲ ਕਦਮ ਉਠਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਿਛਲੇ ਸਮੇਂ ਦੌਰਾਨ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਈ ਵਿਅਕਤੀਆਂ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਹਨ ਅਤੇ  ਉਨ੍ਹਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਚਲਾਈ ਜਾ ਰਹੀ ਸਰਚ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਦੇ ਸਮੂਹ ਅਧਿਕਾਰੀਆਂ ਤੋਂ ਇਲਾਵਾ 400 ਦੇ ਕਰੀਬ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਪੂਰੀ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰ ਰਹੇ ਹਨ। ਇਸ ਮੁਹਿੰਮ ਤਹਿਤ ਵੱਖ ਵੱਖ ਹਾਟ ਸਮੌਟਾਂ ਦੇ ਨਾਲ ਨਾਲ 07 ਅੰਤਰ ਜ਼ਿਲ੍ਹਾ ਨਾਕੇ ਵੀ ਲਗਾਏ ਗਏ। ਜ਼ਿਲ੍ਹਾ ਪੁਲਿਸ ਜਿਥੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ, ਉਥੇ ਹੀ ਆਉਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੇ ਸਰਚ ਅਭਿਆਨ ਦੌਰਾਨ ਜ਼ਮਾਨਤਾਂ 'ਤੇ ਬਾਹਰ ਆਏ ਮੁਲਜ਼ਮਾਂ ਦੀ ਚੈਕਿੰਗ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੰਡੀ ਗੋਬਿੰਦਗੜ਼ ਦੇ ਫੋਕਲ ਪੁਆਇੰਟ ਅਜਨਾਲੀ, ਢੇਹਾ ਕਲੋਨੀ ਅਤੇ ਨਵਾਂ ਬੱਸ ਸਟੈਂਡ ਸਰਹਿੰਦ ਤੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਚੈਕਿੰਗ ਕੀਤੀ ਗਈ ਹੈ। ਇਸ ਮੌਕੇ ਐਸ.ਪੀ. (ਜਾਂਚ) ਸ਼੍ਰੀ ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਸ਼੍ਰੀ ਗੁਰਦੀਪ ਸਿੰਘ, ਡੀ.ਐਸ.ਪੀ. ਖਮਾਣੋਂ ਹਰਦੀਪ ਸਿੰਘ ਦਿਓਲ, ਡੀ.ਐਸ.ਪੀ. ਨਿਖਿਲ ਗਰਗ, ਡੀ ਐੱਸ ਪੀ ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਮੁੱਖ ਥਾਣਾ ਅਫਸਰ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ