ਸਕੂਲਾਂ ਵਿੱਚੋਂ ਨੌਜਵਾਨ ਬਾਸਕਟਬਾਲ ਵਿਦਿਆਰਥੀ ਬੜੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ: ਜ਼ਿਲ੍ਹਾ ਸਿੱਖਿਆ ਅਫ਼ਸਰ
ਪਟਿਆਲਾ : ਦਫਤਰ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਸਪੋਰਟਸ ਬ੍ਰਾਂਚ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਤਹਿਤ ਬਾਸਕਟਬਾਲ ਦੇ ਅੰਡਰ 17 (ਲੜਕਿਆਂ) ਅਤੇ ਅੰਡਰ-19 (ਲੜਕਿਆਂ) ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਬਾਸਕਟਬਾਲ ਦੇ ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹਿਆਂ ਅਤੇ ਸਪੋਰਟਸ ਵਿੰਗਾਂ ਦੀਆਂ ਟੀਮਾਂ ਅਤੇ ਖਿਡਾਰੀ ਅਤੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਈ ਬ੍ਰਾਂਚ ਪਟਿਆਲਾ ਵਿਖੇ ਭਾਗ ਲੈ ਰਹੇ ਹਨ।
ਜ਼ਿਲ੍ਹਾ ਸਕੱਤਰ ਕਮ ਆਬਜ਼ਰਵਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਚਰਨਜੀਤ ਸਿੰਘ ਭੁੱਲਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਤੋਂ 11 ਅਕਤੂਬਰ ਤੱਕ ਚੱਲ ਰਹੇ ਬਾਸਕਟਬਾਲ ਦੇ ਮੁਕਾਬਲੇ ਮਿਆਰੀ ਪ੍ਰਬੰਧਾਂ ਨਾਲ ਕਰਵਾਏ ਜਾ ਰਹੇ ਹਨ। ਤੀਜੇ ਦਿਨ ਵੱਖ-ਵੱਖ ਟੀਮਾਂ ਦੇ ਪ੍ਰੀ-ਕੁਆਰਟਰ ਫਾਈਨਲ ਮੈਚ ਵੀ ਖੇਡੇ ਗਏ। ਇਸ ਲਈ ਮੈਡੀਕਲ ਟੀਮਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਦੱਸਿਆ ਕਿ ਬਾਹਰੋਂ ਆਈਆਂ ਟੀਮਾਂ ਦੇ ਖਿਡਾਰੀਆਂ, ਸਪੋਰਟ ਸਟਾਫ਼ ਅਤੇ ਆਫੀਸ਼ੀਅਲ ਦਾ ਸਵਾਗਤ ਵੀ ਕੀਤਾ। ਉਹਨਾਂ ਦੱਸਿਆ ਕਿ ਮੈਚ ਖਿਡਾਉਣ ਲਈ ਜ਼ਿਲ੍ਹਾ ਪਟਿਆਲਾ ਦੀ ਟੂਰਨਾਮੈਂਟ ਕਮੇਟੀ ਵੱਲੋਂ ਮਿਆਰੀ ਬਾਸਕਟਬਾਲ ਮੈਦਾਨ ਵੀ ਉਪਲਬਧ ਕਰਵਾਏ ਗਏ ਹਨ। ਇਸ ਮੌਕੇ ਹਰਮਨਦੀਪ ਕੌਰ ਸੈਂਕਸ਼ਨ ਅਫ਼ਸਰ, ਪ੍ਰਿੰਸੀਪਲ ਵਿਜੈ ਕਪੂਰ, ਪ੍ਰਿੰਸੀਪਲ ਜਸਪਾਲ ਸਿੰਘ, ਅਮਰਜੋਤ ਸਿੰਘ ਬਾਸਕਟਬਾਲ ਕੋਚ, ਬਲਕਾਰ ਸਿੰਘ ਪੀਟੀਆਈ, ਗੁਰਪ੍ਰੀਤ ਸਿੰਘ, ਰਾਜੀਵ ਕੁਮਾਰ ਫ਼ਾਜ਼ਿਲਕਾ, ਸੁਦੇਸ਼ ਕੁਮਾਰ ਪਟਿਆਲਾ, ਅਮਨਿੰਦਰ ਸਿੰਘ ਬਾਬਾ, ਪਰਮਿੰਦਰ ਸਿੰਘ ਲੈਕਚਰਾਰ, ਰਾਜਿੰਦਰ ਸਿੰਘ ਸੈਣੀ, ਰਾਕੇਸ਼ ਕੁਮਾਰ ਪੀਟੀਆਈ, ਦਵਿੰਦਰ ਸਿੰਘ ਡੀਪੀਈ ਪਾਤੜਾਂ, ਰਾਜਪਾਲ ਸਿੰਘ ਲੈਕਚਰਾਰ, ਮੱਖਣ ਸਿੰਘ ਲੈਕਚਰਾਰ, ਗੁਰਨਾਮ ਸਿੰਘ ਲੈਕਚਰਾਰ, ਗੁਰਪ੍ਰੀਤ ਸਿੰਘ ਲੈਕਚਰਾਰ, ਰਾਜੇਸ਼ ਕੁਮਾਰ ਡੀਪੀਈ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਜੱਸਲ ਅਤੇ ਹੋਰ ਮੌਜੂਦ ਸਨ।