Thursday, November 21, 2024

Chandigarh

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

October 10, 2024 05:00 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ ਗਈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੈਣੀ ਸਭਾ ਦੇ ਵਫਦ ਨੇ ਮੁਲਾਕਾਤ ਕਰਦਿਆਂ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਬਣਾਉਣ ਦੀ ਮੰਗ ਰੱਖੀ। ਸ. ਮੁੰਡੀਆ ਨੇ ਆਖਿਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਨਾਲ ਗੱਲਬਾਤ ਕਰਕੇ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਪੁਰਜ਼ੋਰ ਸਿਫਾਰਸ਼ ਕਰਨਗੇ।

ਸ. ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਵਰਗਾਂ ਦੀ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੁੰਦਾ ਹੈ ਤਾਂ ਸੈਣੀ ਭਾਈਚਾਰੇ ਦੇ ਲੋਕ ਅਤੇ ਗੁਰਦਾਸਪੁਰ ਵਾਸੀ ਆਪਣੇ ਵੱਖ-ਵੱਖ ਜਨਹਿੱਤਾਂ ਦੇ ਕੰਮ ਕਰ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਾਨਕਾ ਪਿੰਡ ਗੁਰਦਾਸਪੁਰ ਜ਼ਿਲੇ ਵਿੱਚ ਹੈ ਅਤੇ ਉਨ੍ਹਾਂ ਨੂੰ ਉਥੋਂ ਦਾ ਕੋਈ ਭਲਾਈ ਕੰਮ ਕਰਦਿਆਂ ਸਭ ਤੋਂ ਵੱਧ ਖੁਸ਼ੀ ਹੋਵੇਗੀ। ਇਸ ਮੌਕੇ ਸੈਣੀ ਸਭਾ ਦੇ ਸਰਪ੍ਰਸਤ ਦਰਸ਼ਨ ਸਿੰਘ ਸੈਣੀ, ਪ੍ਰਧਾਨ ਬਖਸ਼ੀਸ ਸਿੰਘ ਸੈਣੀ, ਸਕੱਤਰ ਮਲਕੀਤ ਸਿੰਘ ਸੈਣੀ ਤੇ ਖਜਾਨਚੀ ਬਲਜਿੰਦਰ ਸਿੰਘ ਸੈਣੀ ਨੇ ਕੈਬਨਿਟ ਮੰਤਰੀ ਸ. ਮੁੰਡੀਆ ਅਤੇ ਪੰਜਾਬ ਸਰਕਾਰ ਦਾ ਉਨ੍ਹਾਂ ਦੀ ਮੰਗ ਉਤੇ ਗੌਰ ਫਰਮਾਉਣ ਲਈ ਧੰਨਵਾਦ ਕੀਤਾ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ