Thursday, November 21, 2024

Chandigarh

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਹਰਚੰਦ ਸਿੰਘ ਬਰਸਟ

October 10, 2024 06:19 PM
SehajTimes

ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾ ਦੀ ਸਹੂਲਤਾਂ ਦੇ ਕੀਤੇ ਗਏ ਹਨ ਪੁਖਤਾ ਪ੍ਰਬੰਧ

ਸਾਉਣੀ ਸੀਜਨ ਦੌਰਾਨ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ

 ਚੰਡੀਗੜ੍ਹ  : ਸਾਉਣੀ ਸੀਜਨ 2024-25 ਦੌਰਾਨ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿਕੱਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦੇ ਕਾਰਜ ਸੁਚਾਰੂ ਢੰਗ ਨਾਲ ਚਲ ਰਹੇ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 2.16 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 1.55 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ, ਜਦ ਕਿ 1.47 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਪੱਧਰ ਤੇ ਖਰੀਦ ਹੋਈ ਹੈ।

                                   ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ 24 ਘੰਟੇ ਦੇ ਅੰਦਰ-ਅੰਦਰ ਅਦਾਇਗੀ ਵੀ ਕੀਤੀ ਜਾਵੇਗੀ।

                                   ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਸੀਜਨ ਦੌਰਾਨ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਸਮਸੱਸਿਆ ਪੇਸ਼ ਆਉਣ ਤੇ ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸਵੇਰੇ 9 ਵਜੇ ਤੋਂ ਰਾਤ ਦੇ 8 ਵਜੇ ਤੱਕ ਸੂਚਿਤ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਚੇਅਰਮੈਨ ਨੇ ਦੱਸਿਆ ਕਿ ਸਾਫ਼ਟਵੇਅਰ ਸਬੰਧੀ ਕੰਪਿਊਟਰ ਸ਼ਾਖਾ ਵੱਲੋਂ ਹੈਲਪਲਾਈਨ ਨੰ. 0172-5101674, 9877937725, 8360899462 ਅਤੇ ਈਮੇਲ ਆਈ.ਡੀ. imspmbsupport0weexcel.in ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ-ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ। 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ