ਮੋਹਾਲੀ : ਐੱਸ ਐੱਸ ਪੀ ਮੁਹਾਲੀ ਦੀਪਕ ਪਾਰੀਕ ਦੇਹੁਕਮਾਂ ਅਤੇ ਐੱਸ ਪੀ ਟਰੈਫਿਕ ਹਰਿੰਦਰ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਥਾਣਾ ਫੇਜ਼ ਇੱਕ ਦੇ ਮੁਖੀ ਜਗਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਜੋ ਵੀ ਵਿਅਕਤੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਮੁਤਾਬਕ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਜਗਦੀਪ ਸਿੰਘ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮੋਹਾਲੀ ਦੇ ਫੇਜ਼ ਪੰਜ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਦਰਜਨ ਤੋਂ ਵਧੇਰੇ ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਇੱਕ ਕਾਰ ਨੂੰ ਇਮਬਾਊਂਡ ਕੀਤਾ ਗਿਆ। ਪ੍ਰੈਸ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਇਹ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵਾਹਨ ਚਾਲਕ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ ਜਾਂ ਕਿਸੇ ਹੋਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਲੋੜੀਂਦੀ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਟਰੈਫਿਕ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਸ਼ਰਾਬ ਪੀ ਕੇ ਰਾਤ ਸਮੇਂ ਗੱਡੀ ਚਲਾਉਣ ਕਾਰਨ ਵਾਪਰਦੇ ਹਨ। ਸ਼ਰਾਬ ਪੀਣ ਵਾਲੇ ਨਾ ਸਿਰਫ਼ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਂਦੇ ਹਨ, ਸਗੋਂ ਕਈ ਹੋਰ ਲੋਕਾਂ ਨੂੰ ਵੀ ਖ਼ਤਰੇ ਵਿੱਚ ਪਾ ਦਿੰਦੇ ਹਨ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਇਹ ਨਾਕਾਬੰਦੀ ਭਵਿੱਖ ਚ ਵੀ ਇਸੇ ਤਰੀਕੇ ਨਾਲ ਜਾਰੀ ਰਹੇਗੀ।