Friday, October 18, 2024
BREAKING NEWS
ਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ

Sports

ਰਾਜ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਦੇ 17 ਤੇ 19 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ

October 11, 2024 07:03 PM
SehajTimes

ਐੱਸ.ਏ.ਐੱਸ.ਨਗਰ : ਸਕੂਲ ਸਿੱਖਿਆ ਵਿਭਾਗ ਵਲੋਂ ਇੱਥੇ ਕਰਵਾਈਆਂ ਜਾ ਰਹੀਆਂ 68ਵੀਆਂ ਰਾਜ ਪੱਧਰੀ ਸਕੂਲਾਂ ਖੇਡਾਂ ਦੇ 17 ਸਾਲ ਵਰਗ ਦੇ ਕਬੱਡੀ ਅਤੇ 17 ਤੇ 19 ਸਾਲ ਵਰਗ ਦੇ ਬੈਡਮਿੰਟਨ ਮੁਕਾਬਲੇ ਅੱਜ ਇੱਥੇ ਸੈਕਟਰ 78 ਦੇ ਬਹੁਮੰਤਵੀ ਖੇਡ ਕੰਪਲੈਕਸ ਵਿੱਚ ਮੁਕੰਮਲ ਹੋਏ। ਪੰਜ ਰੋਜ਼ਾ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਸਮੂਹ ਜ਼ਿਲਿ੍ਹਆਂ ਤੋਂ ਆਏ 700 ਤੋਂ ਵੀ ਵਧੇਰੇ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ: ਗਿੰਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਦੀ ਦੇਖਰੇਖ ਹੇਠ ਹੋਏ ਇਨ੍ਹਾਂ ਪੰਜ ਰੋਜ਼ਾ ਰਾਜ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਬੈਡਮਿੰਟਨ ਦੇ 17 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਫਾਈਨਲ ਵਿੱਚ ਜਲੰਧਰ ਨੂੰ ਹਰਾ ਕੇ ਪਹਿਲਾ ਸਥਾਨ ਆਪਣੇ ਨਾਂ ਕੀਤਾ। ਇਸ ਵਰਗ ਵਿੱਚ ਜਲੰਧਰ ਉੱਪ ਜੇਤੂ ਬਣੀ ਜਦਕਿ ਤੀਜਾ ਸਥਾਨ ਫਾਜ਼ਿਲਕਾ ਦੇ ਹਿੱਸੇ ਆਇਆ। ਬੈਡਮਿੰਟਨ ਦੇ ਲੜਕਿਆਂ ਦੇ 19 ਸਾਲ ਵਰਗ ਵਿੱਚ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਚੈਂਪੀਅਨ ਬਣੀ ਜਦਕਿ ਕਪੂਰਥਲਾ ਦੂਜੇ  ਅਤੇ ਸੰਗਰੂਰ ਦੀ ਟੀਮ ਤੀਜੇ ਸਥਾਨ ‘ਤੇ ਰਹੀ। ਇਸੇ ਦੌਰਾਨ ਅੱਜ ਹੋਏ 17 ਸਾਲ ਵਰਗ ਦੇ ਲੜਕਿਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਦਾ ਫਾਈਨਲ ਮੈਚ ਸੰਗਰੂਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਇਸ ਫਸਵੇਂ ਮੈਚ ਵਿੱਚ ਸੰਗਰੂਰ ਦੀ ਟੀਮ ਨੇ ਵਧੀਆ ਖੇਡ ਦਾ ਮੁਜ਼ਾਹਰਾ ਕਰਦਿਆਂ ਪਹਿਲਾਂ ਸਥਾਨ ਹਾਸਲ ਕੀਤਾ। ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਉੱਪ ਜੇਤੂ ਰਹੀ ਜਦਕਿ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਤੀਜਾ ਸਥਾਨ ਮਿਲਿਆ।


ਇਨਾਮ ਵੰਡ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਗਿੰਨੀ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਇਸਦੀ ਪ੍ਰਧਾਨਗੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ ਨੇ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਜੇਤੂ ਤੇ ਉੱਪ ਜੇਤੂ ਟੀਮਾਂ ਨੂੰ ਟਰਾਫ਼ੀਆਂ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਡਾ: ਗਿੰਨੀ ਦੁੱਗਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਬੱਡੀ ਦੀਆਂ ਜੇਤੂ ਟੀਮਾਂ ਨੂੰ ਜ਼ਿਲ੍ਹਾ ਸਪੋਰਟਸ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਇਨਾਮਾਂ ਦੀ ਵੰਡ ਕੀਤੀ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਦੱਸਿਆ ਕਿ ਰਾਜ ਪੱਧਰੀ ਖੇਡਾਂ ਵਿੱਚ ਜਿੱਤ ਹਾਸਲ ਕਰਨ ਵਾਲੀਆਂ ਟੀਮਾਂ ਕੌਮੀ ਖੇਡਾਂ ਵਿੱਚ ਪੰਜਾਬ ਸੂਬੇ ਦੀ ਪ੍ਰਤੀਨਿਧਤਾ ਕਰਨਗੀਆਂ। ਉਨ੍ਹਾਂ ਖੇਡਾਂ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਲਈ ਸਭਨਾ ਦਾ ਧੰਨਵਾਦ ਵੀ ਕੀਤੀ। ਇਸ ਮੌਕੇ ਬੈਡਮਿੰਟਨ ਦੇ ਕਨਵੀਨਰ ਰੁਪਿੰਦਰ ਕੌਰ ਝੰਜੇੜੀ,ਨਰੇਸ਼ ਕੁੰਡੂ,ਤਰਿੰਦਰ ਸੰਧੂ,ਕੰਚਨ ਠਾਕੁਰ,ਹਰਪ੍ਰੀਤ ਸਿੰਘ ਹੁਸ਼ਿਆਰਪੁਰ, ਪਰਮਵੀਰ ਕੌਰ,ਕਬੱਡੀ ਦੇ ਕਨਵੀਨਰ ਸੁਖਵਿੰਦਰ ਸਿੰਘ ਸੈਦਪੁਰ ਤੇ ਹਰਪ੍ਰੀਤ ਸਿੰਘ ਹੁਸ਼ਿਆਰਪੁਰ,ਮੁੱਖ ਅਧਿਆਪਕ ਸੰਜੀਵ ਕੁਮਾਰ,ਭੁਪਿੰਦਰ ਸਿੰਘ ਗੀਗੇਮਾਜਰਾ,ਅਮਨਪ੍ਰੀਤ ਕੌਰ ਗਿੱਲ,ਹਰਵਿੰਦਰ ਸਿੰਘ ਮੀਆਂਪੁਰ ਚੰਗਰ,ਅੰਕੁਰ ਖਰਵੰਦਾ,ਕੁਲਦੀਪ ਸਿੰਘ,ਅਨੂ ਓਬਰਾਏ, ਸਤਨਾਮ ਸਿੰਘ,ਪਰਮਵੀਰ ਕੌਰ,ਵਰਿੰਦਰ ਸਿੰਘ,ਭਵਦੀਪ ਸਿੰਘ,ਅਧਿਆਤਮ ਪ੍ਰਕਾਸ਼ ਤਿਊੜ ਤੇ ਹੋਰ ਵੀ ਹਾਜ਼ਰ ਸਨ।

Have something to say? Post your comment

 

More in Sports

ਪਹਿਲਵਾਨ ਗੁਰਸਹਿਜਪ੍ਰੀਤ ਸਿੰਘ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਵਿਚੋਂ ਚਾਂਦੀ ਦਾ ਮੈਡਲ ਜਿੱਤ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਕੀਤਾ ਰੌਸ਼ਨ

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਸਕਟਬਾਲ ਦੇ ਮੁਕਾਬਲੇ ਜਾਰੀ

ਮਨਦੀਪ ਸਿੰਘ (ਪੰਜਾਬੀ ਮਾਸਟਰ) ਸ.ਹ.ਸ ਚੌਰਾ ਪਟਿਆਲਾ ਨੇ ਜੂਡੋ ਵਿੱਚ ਹਾਸਲ ਕੀਤਾ ਚਾਂਦੀ ਦਾ ਤਗਮਾ

ਰਵਨੀਤ ਸਿੰਘ ਢੀਂਡਸਾ ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤਾ ਕਾਂਸੀ ਦਾ ਤਗਮਾ

 ਖੇਡਾਂ ਵਤਨ ਪੰਜਾਬ ਦੀਆਂ:  ਡੀ.ਐਮ. ਸਕੂਲ ਕਰਾੜਵਾਲਾ ਦੀਆਂ ਪੰਜ ਟੀਮਾਂ ਨੇ ਜ਼ਿਲਾ ਪੱਧਰ ਤੇ ਧਾਕ ਜਮਾਈ

ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਜੂਡੋ ਵਿੱਚ ਜਿੱਤਿਆ ਸੋਨ ਤਗਮਾ

ਮਨਦੀਪ ਸਿੰਘ ਪੰਜਾਬੀ ਮਾਸਟਰ ਨੇ ਕੁਸ਼ਤੀ (ਗਰੀਕੋ ਰੋਮਨ) ਵਿੱਚ ਜਿੱਤਿਆ ਗੋਲਡ ਮੈਡਲ

ਰਵਨੀਤ ਸਿੰਘ ਢੀਂਡਸਾ ਨੇ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ

ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਜਿੱਤਿਆ ਗੋਲਡ ਮੈਡਲ

ਸ੍ਰੀਮਤੀ ਮਮਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਟੂਰਨਾਮੈਂਟ ਵਿੱਚ 3000 ਮੀਟਰ ਰੇਸ ਵਾਕ ਵਿੱਚ ਜਿੱਤਿਆ ਬਰਾਊਂਜ਼ ਮੈਡਲ