Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

Malwa

ਸੂਬਾ ਸਰਕਾਰ ਨੇ ਅਨਾਜ ਦੀ ਖਰੀਦ ਲਈ ਕੀਤੇ ਪੁਖ਼ਤਾ ਪ੍ਰਬੰਧ, ਕਿਸਾਨਾਂ ਨੂੰ ਕੋਈ ਵੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ 

October 14, 2024 01:52 PM
SehajTimes
ਕਿਹਾ, ਲਿਫਟਿੰਗ ਸਮੱਸਿਆ ਦੇ ਹੱਲ ਲਈ ਆਰਜੀ ਯਾਰਡ ਵਧਾਏ 
 
ਨਾਭਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੂਜੇ ਦਿਨ ਵੀ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।
 
ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਮੰਡੌੜ, ਧੰਗੇੜਾ, ਲੌਟ, ਬਖ਼ਸ਼ੀਵਾਲਾ ਤੇ ਲੰਗ ਆਦਿ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੀਤੇ ਦੌਰੇ ਦੌਰਾਨ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਸਰਕਾਰ ਨੇ ਵਿਹਾਰਕ ਵਿਧੀ ਵਿਕਸਿਤ ਕੀਤੀ ਹੈ।ਉਨ੍ਹਾਂ ਕਿਹਾ ਕਿ ਲਿਫਟਿੰਗ ਸਮੱਸਿਆ ਦੇ ਹੱਲ ਲਈ ਆਰਜੀ ਯਾਰਡ ਵਧਾਏ ਗਏ ਹਨ।
 
 ਡਾ. ਬਲਬੀਰ ਸਿੰਘ ਨੇ ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਲਿਫ਼ਟਿੰਗ ਦੀ ਥੋੜੀ ਸਮੱਸਿਆ ਆਈ ਸੀ, ਜਿਸ ਦੇ ਹੱਲ ਲਈ ਪੰਜਾਬ ਸਰਕਾਰ ਨੇ ਪੁਰਜ਼ੋਰ ਯਤਨ ਕਰਕੇ ਇਸ ਨੂੰ ਹੱਲ ਕਰਨ ਦਾ ਬੀੜਾ ਉਠਾਇਆ ਤੇ ਹੁਣ ਲਿਫਟਿੰਗ ਵਿੱਚ ਵੀ ਤੇਜੀ ਆ ਰਹੀ ਹੈ। 
 
ਸਿਹਤ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਤੇ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ਸਬੰਧੀ ਕਿਸੇ ਕਿਸਮ ਦੀ ਔਕੜ ਨਹੀਂ ਹੋਣੀ ਚਾਹੀਦੀ। 
 
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੇ ਹਰ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਨੂੰ ਆਪਣਾ ਫ਼ਰਜ ਸਮਝ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਸਮੇਤ ਆੜ੍ਹਤੀਆਂ, ਮਜ਼ਦੂਰਾਂ ਤੇ ਪੰਜਾਬ ਰਾਈਸ ਮਿੱਲਰਜ ਐਸੋਸੀਏਸਨ ਸਮੇਤ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀਏ ਤੇ ਕਿਸਾਨ ਵੀ ਮੌਜੂਦ ਸਨ। 

Have something to say? Post your comment

 

More in Malwa

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ

ਅਕਾਲ ਅਕੈਡਮੀ ਉੱਭਿਆਂ ਵਿਖੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਮਨਾਇਆ