ਜ਼ੀਰਕਪੁਰ : ਅੱਜ ਦੇਰ ਸ਼ਾਮ ਨੇੜਲੇ ਪਿੰਡ ਲੋਹਗੜ ਵਿਖੇ ਨਸ਼ਾ ਸਪਲਾਈ ਕਰਨ ਆਇਆ ਇੱਕ ਨੌਜਵਾਨ ਲੋਕਾਂ ਦੇ ਅੜਿੱਕੇ ਚੜ ਗਿਆ ਪਿੰਡ ਵਾਸੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਖਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਮੌਕੇ ਤੇ ਹੀ ਮਾਮਲਾ ਦਰਜ ਕਰਨ ਦੀ ਕਾਰਵਾਈ ਆਰੰਭ ਕੀਤੀ ਹੋਈ ਹੈ ਇਸ ਦੇ ਨਾਲ ਹੀ ਹਲਕਾ ਡੇਰਾ ਵਸੀ ਦੇ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਵੀ ਮੌਕੇ ਤੇ ਮੌਜੂਦ ਹਨ ਹਾਸਲ ਜਾਣਕਾਰੀ ਅਨੁਸਾਰ ਅੱਜ ਦਿਨ ਵੇਲੇ ਪਿੰਡ ਲੋਹਗੜ ਵਿਖੇ ਸੁਨਾਰ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼ ਪਿੰਡ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਸੀ ਇਸ ਦੌਰਾਨ ਇੱਕ ਨੌਜਵਾਨ ਲੋਕਹ ਦੇ ਸਿਗਮਾ ਸਿਟੀ ਚੌਂਕ ਵਿੱਚ ਨਸ਼ਾ ਵੇਚਣ ਲਈ ਆਇਆ ਸੀ ਪਿੰਡ ਵਾਸੀਆਂ ਅਨੁਸਾਰ ਜਦੋਂ ਉਹ ਨਸ਼ੇ ਦੀ ਦੂਜੀ ਵਾਰ ਸਪਲਾਈ ਦੇਣ ਆਇਆ ਤਾਂ ਉਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿੱਚੋਂ ਕੁਝ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਜਿਸ ਤੋਂ ਬਾਅਦ ਪਿੰਡ ਦੇ ਲੋਕ ਇਕੱਤਰ ਹੋ ਗਏ ਅਤੇ ਉਹਨਾਂ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੂਚਨਾ ਮਿਲਣ ਤੋਂ ਬਾਅਦ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਵੀ ਮੌਕੇ ਤੇ ਪੁੱਜ ਗਏ। ਜੀਰਕਪੁਰ ਥਾਣਾ ਮੁਖੀ ਇੰਸਪੈਕਟਰ ਜਸਕੰਵਲ ਸਿੰਘ ਨੇ ਆਪਣੀ ਟੀਮ ਨਾਲ ਮੌਕੇ ਤੇ ਪੁੱਜ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਨਾਇਬ ਸਿੰਘ ਨੇ ਦੱਸਿਆ ਕਿ ਲੋਕਾਂ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਰਾਕੇਸ਼ ਕੁਮਾਰ ਵਾਸੀ ਸ਼ਿਵਾ ਇਨਕਲੇਵ ਜ਼ੀਰਕਪੁਰ ਮੂਲ ਨਿਵਾਸੀ ਬਿਹਾਰ ਵਜੋਂ ਹੋਈ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਤੇ ਹੀ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਇੰਸਪੈਕਟਰ ਜਸਕੰਵਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਨੌਜਵਾਨ ਤੋਂ ਬਰੀਕੀ ਨਾਲ ਜਾਂਚ ਕਰਕੇ ਇਸ ਨਸ਼ਾ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ।