Thursday, November 21, 2024

Chandigarh

ਡੀਐਸਪੀ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਵਿਚਾਰ ਚਰਚਾ

October 15, 2024 04:26 PM
SehajTimes
ਲੋਕਾਂ ਨੂੰ ਕਿਸੇ ਵੀ ਕਿਸਮ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ: ਡੀਐਸਪੀ ਕਰਨੈਲ ਸਿੰਘ
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਐਸਏਐਸ ਨਗਰ ਆਈਪੀਐਸ ਦੀਪਕ ਪਾਰਿਕ ਦੇ ਦਿਸ਼ਾ- ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਦੀ ਅਗੁਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਦਰੀਨਰਾਇਣ ਮੰਦਿਰ ਫੇਸ-11, ਇਮਾਰ ਹਿਲਸ ਮੋਹਾਲੀ ਸੈਕਟਰ 105 ਅਤੇ ਸੈਕਟਰ 80 ਦੇ ਵਸਨੀਕਾ ਸੁਸਾਇਟੀਆਂ, ਨਗਰ ਵਾਸੀਆਂ ਤੇ ਸੈਕਟਰਾ ਵਿਚ ਜਾ ਕੇ ਜਨਤਕ ਮੀਟਿੰਗ ਕੀਤੀਆਂ ਗਈਆਂ। ਇਸ ਮੌਕੇ ਡੀਐਸਪੀ ਕਰਨੈਲ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਜਾਂ ਸਮੱਸਿਆ ਆਉਂਦੀ ਹੈ ਜਾਂ ਉਨ੍ਹਾਂ ਨੂੰ ਕੋਈ ਸ਼ਰਾਰਤੀ ਅਨਸਰ ਦਿਖਦਾ ਹੈ ਤਾਂ ਉਹ ਬਿਨਾਂ ਕਿਸੇ ਝਿੱਜਕ ਦੇ ਉਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਜਾਵੇ। ਪੁਲਿਸ ਵੱਲੋਂ ਜਨਤਾ ਦੀ ਸਮੱਸਿਆ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਪੁਲਿਸ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਮੀਟਿੰਗ ਦੌਰਾਨ ਲੋਕਾਂ ਨੇ ਕਿਹਾ ਕਿ ਉਨ੍ਹਾਂ ਦਾ ਪੁਰਜ਼ੋਰ ਸਮਰਥਨ ਪੁਲਿਸ ਨਾਲ ਹੈ। ਅਸੀਂ ਪੁਲਿਸ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਬਹੁਤ ਸ਼ੁਕਰਗੁਜਾਰ ਹਾਂ। ਅਜਿਹੇ ਉਪਰਾਲਿਆ ਨਾਲ ਅਪਰਾਧਿਕ ਗਤੀਵਿਧੀਆ ਤੇ ਨੱਥ ਪਵੇਗੀ ਤੇ ਆਉਣ ਵਾਲੇ ਸਮੇਂ ਵਿਚ ਅਣਸੁਖਾਵੀ ਘਟਨਾ ਵੀ ਨਹੀਂ ਵਾਪਰੇਗੀ। ਡੀਐਸਪੀ ਕਰਨੈਲ ਸਿੰਘ ਨੇ ਭਰੋਸਾ ਦਿੱਤਾ ਕਿ ਇਹ ਮੁਹਿੰਮ ਆਉਣ ਵਾਲੇ ਭਵਿੱਖ ਵਿਚ ਵੀ ਜਾਰੀ ਰਹੇਗੀ।
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ