Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਗਿਆਨਮ ਐਜੂਕੇਸ਼ਨ ਅਤੇ ਟ੍ਰੇਨਿੰਗ ਇੰਸਟੀਚਿਊਟ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਏ.ਡੀ.ਸੀ. ਵੱਲੋਂ ਰੱਦ

October 15, 2024 04:33 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਗਿਆਨਮ ਐਜੂਕੇਸ਼ਨ ਅਤੇ ਟ੍ਰੇਨਿੰਗ ਇੰਸਟੀਚਿਊਟ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਗਿਆਨਮ ਐਜੂਕੇਸ਼ਨ ਅਤੇ ਟ੍ਰੇਨਿੰਗ ਇੰਸਟੀਚਿਊਟ ਪ੍ਰਾਇ: ਲਿਮਿ: ਫਰਮ , ਐਸ.ਸੀ.ਐਫ. ਨੰ: 20, ਦੂਜੀ ਮੰਜ਼ਿਲ, ਫੇਜ਼-7,ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਵਰਿੰਦਰ ਮੋਹਨ ਸਿੰਘ ਪੁੱਤਰ ਮੋਹਨ ਸਿੰਘ ਗਰੋਵਰ, ਚਰਨਜੀਤ ਕੌਰ ਪਤਨੀ ਵਰਿੰਦਰ ਮੋਹਨ ਸਿੰਘ ਦੋਵੇਂ ਵਾਸੀ ਮਕਾਨ ਨੰ:4314, ਸੈਕਟਰ-68, ਮੋਹਾਲੀ ਅਤੇ ਮਾਲਕ ਸ੍ਰੀ ਰਾਕੇਸ਼ ਰਸਤੋਗੀ ਪੁੱਤਰ ਸ੍ਰੀ ਵੀ.ਐਸ. ਰਸਤੋਗੀ ਵਾਸੀ ਮਕਾਨ ਨੰ: 3496, ਸੈਕਟਰ-37-ਡੀ, ਚੰਡੀਗੜ੍ਹ , ਯੂ.ਟੀ. ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਨੂੰ ਲਾਇਸੰਸ ਨੰ: ਨੰਬਰ 281/ਆਈ.ਸੀ. ਮਿਤੀ 12.03.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ 11.03.2024 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੋਹਾਲੀ ਅਤੇ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਮਹੀਨਾਵਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਗਿਆਨਮ ਐਜੂਕੇਸ਼ਨ ਅਤੇ ਟ੍ਰੇਨਿੰਗ ਇੰਸਟੀਚਿਊਟ ਪ੍ਰਾਇ: ਲਿਮਿ: ਨੂੰ ਜਾਰੀ ਲਾਇਸੰਸ ਨੰਬਰ 281/ਆਈ.ਸੀ. ਮਿਤੀ 12.03.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
 

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ