Wednesday, October 30, 2024
BREAKING NEWS
ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗਕਿਸਾਨਾਂ ਨੇ ਕਾਰਪੋਰੇਟ ਘਰਾਣੇ ਦਾ ਕਾਰੋਬਾਰੀ ਪੁਆਇੰਟ ਘੇਰਿਆ ਬਿਸ਼ਨੋਈ ਇੰਟਰਵਿਊ: ਡੀਐਸਪੀ ਗੁਰਸ਼ੇਰ ਸੰਧੂ ਅਤੇ ਛੇ ਹੋਰ ਪੁਲੀਸ ਮੁਲਾਜ਼ਮ ਮੁਅੱਤਲ ਹੋਏਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਸਿੰਘ ਮੋਂਗੀਆ ਗੁਜ਼ਰੇਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨਪੰਜਾਬ ਪੁਲਿਸ ਨੇ ਸਾਬਕਾ ਵਿਧਾਇਕ ਸਤਕਾਰ ਕੌਰ, ਉਸ ਦੇ ਭਤੀਜੇ ਨੂੰ ਖਰੜ ਤੋਂ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ; 128 ਗ੍ਰਾਮ ਹੈਰੋਇਨ, 1.56 ਲੱਖ ਰੁਪਏ ਦੀ ਨਕਦੀ ਬਰਾਮਦਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

Chandigarh

13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ : ਸਿਬਿਨ ਸੀ

October 16, 2024 11:55 AM
SehajTimes

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।

ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਯਾਨੀ ਕਿ ਮੰਗਲਵਾਰ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।

*ਚਾਰ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ*

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।

ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਿਧਾਨ ਸਭਾ ਹਲਕਾ ਚੱਬੇਵਾਲ (ਐੱਸ ਸੀ) ਦੀ ਜ਼ਿਲ੍ਹਾ ਚੋਣ ਅਧਿਕਾਰੀ ਹੈ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਹਨ। ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਬਰਨਾਲਾ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਨਿਯੁਕਤ ਕੀਤੀ ਗਈ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜਦਕਿ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐਸ ਸੀ) ਦੇ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਰਿਟਰਨਿੰਗ ਅਧਿਕਾਰੀ ਲਗਾਇਆ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਚਾਰੋਂ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਅਮਨ ਅਮਾਨ, ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Have something to say? Post your comment

 

More in Chandigarh

ਵਿਸ਼ਵ ਸਟ੍ਰੋਕ ਦਿਵਸ: ਸਟ੍ਰੋਕ ਦੇ ਮਰੀਜ਼ਾਂ ਨੂੰ ਮੁਫ਼ਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

PSPCL ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ