Friday, October 18, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Chandigarh

BKU ਵੱਲੋਂ ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਅਤੇ 18 ਤੋਂ BJP ਦੇ ਮੁੱਖ ਆਗੂਆਂ ਤੇ AAP ਦੇ ਵਿਧਾਇਕਾਂ/ਸਾਂਸਦਾਂ/ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ

October 16, 2024 12:42 PM
SehajTimes

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਕਰਨ ਅਤੇ 18 ਅਕਤੂਬਰ ਤੋਂ ਭਾਜਪਾ ਦੇ ਮੁੱਖ ਆਗੂਆਂ ਪ੍ਰਨੀਤ ਕੌਰ ਅਤੇ ਅਰਵਿੰਦ ਖੰਨਾ ਵਰਗੇ ਸਾਰੇ ਆਗੂਆਂ ਸਮੇਤ ਆਪ ਦੇ ਵੱਧ ਤੋਂ ਵੱਧ ਵਿਧਾਇਕਾਂ/ਸਾਂਸਦਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ ਪੰਜ ਮੈਂਬਰੀ ਸੂਬਾ ਆਗੂ ਟੀਮ ਦੇ ਫ਼ੈਸਲੇ ਅਨੁਸਾਰ ਦੋਨਾਂ ਕਿਸਮਾਂ ਦੇ ਮੋਰਚੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨੇ ਰਾਤ ਜਾਰੀ ਰੱਖੇ ਜਾਣਗੇ।

ਇਨ੍ਹਾਂ ਮੰਗਾਂ ਵਿੱਚ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ; ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ ‘ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜੁਰਮਾਨੇ ਕਰਨ ਜਾਂ ਲਾਲ ਐਂਟ੍ਰੀਆਂ ਕਰਨ ਦਾ ਜਾਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ।

ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ, ਜਿਹੜੀਆਂ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਉਨ੍ਹਾਂ ਨੇ ਸਰਕਾਰਾਂ ਦੇ ਇਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਉਸੇ ਤਰ੍ਹਾਂ ਜੋਰ ਲਾ ਕੇ ਇਨ੍ਹਾਂ ਮੋਰਚਿਆਂ ਵਿੱਚ ਵੀ ਪੁੱਜਣਾ ਚਾਹੀਦਾ ਹੈ, ਜਿਸ ਨਾਲ ਜਿੱਤ ਦੀ ਗਰੰਟੀ ਹੁੰਦੀ ਹੈ।

Have something to say? Post your comment

 

More in Chandigarh

ਮੋਹਾਲੀ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਡੇਂਗੂ ਰੋਕਥਾਮ ਮੁਹਿੰਮ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਮਾਨ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ : ਜਸਵੀਰ ਮਹਿਤਾ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ