ਐਸ.ਏ.ਐਸ ਨਗਰ : ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ/ਵਾਰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆ ਗਈਆ ਗਤੀਵਿਧੀਆਂ ਦੇ ਆਧਾਰ ‘ਤੇ ਵਿੱਤੀ ਸਹਾਇਤਾਂ ਦੇਣ ਲਈ ਜਿਲ੍ਹੇ ਭਰ ‘ਚੋ ਅਰਜੀਆਂ ਦੀ ਮੰਗ 5 ਨਵੰਬਰ 2024 ਤੱਕ ਕੀਤੀ ਗਈ ਹੈ। ਇਹ ਸੰਬੰਧੀ ਜਾਣਕਾਰੀ ਸਾਂਝੀ ਕਰਦਿਆ ਕੈਪਟਨ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ.ਨਗਰ ਦੱਸਿਆ ਕਿ ਯੁਵਕ ਸੇਵਾਵਾਂ ਕਲੱਬਾਂ, ਆਪਣੀਆਂ ਅਰਜੀਆਂ ਦੇ ਨਾਲ ਕੀਤੀਆ ਗਈਆ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆ ਜਾਣ ਤਾਂ ਜੋ ਵਧੀਆਂ ਕੰਮ ਕਰਨ ਵਾਲੀਆਂ ਜਿਲ੍ਹੇ ਭਰ ਚੋਂ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾਂ ਦੇ ਰੂਪ ਵਿੱਚ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਯੂਥ ਕਲੱਬਾਂ ਨੇ ਕਦੀ ਵਿੱਤੀ ਸਹਾਇਤਾ ਗ੍ਰਾਂਟ ਦਾ ਲਾਭ ਨਹੀਂ ਲਿਆ ਅਤੇ ਲਗਾਤਾਰ ਪਿਛਲੇ ਦੋ ਸਾਲਾਂ ਤੋਂ ਆਪਣੇ ਪਿੰਡਾਂ ਦੇ ਵਿਕਾਸ ਲਈ ਕੰਮ ਕਰ ਰਹੇ ਹਨ। ਉਨ੍ਹਾਂ ਯੂਥ ਕਲੱਬਾਂ ਨੂੰ ਪਹਿਲ ਦੇ ਆਧਾਰ ‘ਤੇ ਗ੍ਰਾਂਟ ਰਲੀਜ ਕੀਤੀ ਜਾਵੇਗੀ। ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਉਕਤ ਅਰਜੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰਬਰ 511-512, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਜਮ੍ਹਾ ਕਰਵਾਈਆਂ ਜਾਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਅਧਿਕਾਰੀ/ਕਰਮਚਾਰੀ ਦੇ ਸੰਪਰਕ ਨੰਬਰ, ਸਹਾਇਕ ਡਾਇਰੈਕਟਰ, ਮਨਤੇਜ ਸਿੰਘ ਚੀਮਾ (8427777899) ਅਤੇ ਸਟੈਨੋ ਚਰਨਜੀਤ ਕੌਰ (7814472169) ਨਾਲ ਸੰਪਰਕ ਕੀਤਾ ਜਾ ਸਕਦਾ ਹੈ।