Friday, October 18, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Chandigarh

ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਪੁੱਜੇ ਮੋਹਾਲੀ ਦੇ ਪਿੰਡਾਂ ‘ਚ ਚੁਣੀਆਂ ਪੰਚਾਇਤਾਂ ਦੇ ਸਰਪੰਚ ਤੇ ਪੰਚ

October 17, 2024 03:42 PM
ਅਮਰਜੀਤ ਰਤਨ

ਐਸ.ਏ.ਐਸ ਨਗਰ : ਪੰਜਾਬ ਭਰ ‘ਚ 15 ਅਕਤੂਬਰ 2024 ਨੂੰ ਹੋਈਆਂ ਆਮ ਪੰਚਾਇਤੀ ਚੌਣਾਂ ‘ਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਡੇ ਪੱਧਰ ‘ਤੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੂੰ ਮਿਲਣ ਲਈ ਪਹੁੰਚ ਰਹੀਆਂ ਹਨ। ਅੱਜ ਦੁਪਿਹਰ ਤੱਕ ਪਿੰਡ ਮੌਲੀ ਬੈਦਵਾਣ, ਪੱਤੋਂ, ਰਾਏਪੁਰ ਕਲਾਂ, ਸਨੇਟਾ, ਲਾਂਡਰਾਂ, ਬੜਮਾਜਰਾ ਕਲੋਨੀ, ਜੁਝਾਰ ਨਗਰ, ਦੈੜੀ, ਗੁਡਾਣਾਂ, ਚਾਊ ਮਾਜਰਾ, ਮੋਟੇ ਮਾਜਰਾ, ਸੰਭਾਲਕੀ, ਸੁਖਗੜ੍ਹ ਅਤੇ ਬੈਂਰਮਪੁਰ ਦੀਆਂ ਚੁਣੀਆਂ ਪੰਚਾਇਤਾਂ ਦੇ ਮੈਂਬਰਾਂ ਅਤੇ ਇਨ੍ਹਾਂ ਪਿੰਡਾਂ ਦੇ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲ ਕੇ ਚੌਣਾਂ ਅਮਨ ਸ਼ਾਂਤੀ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਕਰਵਾਉਣ ਲਈ ਸਰਕਾਰ ਖਾਸ ਕਰਕੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਹੈ । ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ 73 ਪਿੰਡਾਂ ‘ਚੋਂ 70 ਪਿੰਡਾਂ ‘ਚ ਚੌਣ ਹੋਈ। ਜਿਸ ‘ਚੋਂ 11 ਪੰਚਾਇਤਾਂ ਸਰਬਸੰਮਤੀ ਨਾਲ, 4 ਪਿੰਡਾਂ ‘ਚ ਸਰਪੰਚ ਸਰਬਸੰਮਤੀ ਨਾਲ ਅਤੇ 471 ਪੰਚਾਂ ‘ਚੋਂ 191 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ, ਜੋ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਪਹਿਲੀ ਵਾਰ ਹੋਇਆ ਹੈ ਕਿ ਇੰਨੀ ਵੱਡੀ ਗਿਣਤੀ ‘ਚ ਪੰਚ ਅਤੇ ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਉਨ੍ਹਾਂ ਕਿਹਾ ਇਹ ਗਿਣਤੀ ਹੋਰ ਵੀ ਵੱਧ ਹੋਣੀ ਸੀ ਪ੍ਰੰਤੂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਾਜ਼ਿਸ਼ ਤਹਿਤ ਸਬੰਧਤ ਪਿੰਡਾਂ ‘ਚ ਆਪਣੇ 1—1, 2—2 ਬੰਦੇ ਖੜ੍ਹੇ ਕਰ ਦਿੱਤੇ, ਜਿਸ ਕਾਰਨ ਕਾਫ਼ੀ ਪਿੰਡਾਂ ‘ਚ ਸਰਬਸੰਮਤੀਆਂ ਨਹੀ ਹੋ ਸਕੀਆਂ। ਜਿਨ੍ਹਾਂ ਪਿੰਡਾਂ ‘ਚ ਚੌਣਾਂ ਦੀ ਜਰੂਰਤ ਪਈ ਉੱਥੇ ਲੋਕਾਂ ਵੱਲੋਂ ਆਪਸੀ ਭਾਈਚਾਰੇ ਦਾ ਸਬੂਤ ਦਿੰਦੇ ਹੋਏ ਵੋਟਾਂ ਦਾ ਕੰਮ ਅਮਨ ਸ਼ਾਂਤੀ ਨਾਲ ਨਿਪਟਾਇਆ।

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ਵਧਾਈ ਦਿੱਤੀ, ਉੱਥੇ ਉਨ੍ਹਾਂ ਨੂੰ ਪਿੰਡਾਂ ‘ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਮੂਹ ਵੋਟਰਾਂ ਅਤੇ ਆਮ ਨਾਗਰਿਕਾਂ ਦਾ ਵੀ ਧੰਨਵਾਦ ਕੀਤਾ। ਸ. ਕੁਲਵੰਤ ਸਿੰਘ ਨੇ ਚੌਣ ਨਤੀਜੇ ਆਉਣ ਤੋਂ ਬਾਅਦ ਉਨ੍ਹਾਂ ਦੇ ਦਫਤਰ ਪੁੱਜੇ ਵੱਡੀ ਗਿਣਤੀ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਰਪੰਚ ਕਿਸੇ ਇੱਕ ਪਾਰਟੀ ਦਾ ਨਹੀ ਹੁੰਦਾ ਸਗੋਂ ਉਹ ਪੂਰੇ ਪਿੰਡ ਦਾ ਸਰਪੰਚ ਹੁੰਦਾ ਹੈ। ਇਸ ਲਈ ਪਾਰਦਰਸ਼ਤਾ ਦੇ ਨਾਲ ਪਿੰਡ ਵਿੱਚ ਵਿਕਾਸ ਦੇ ਨਾਲ—ਨਾਲ ਆਪਸੀ ਭਾਈਚਾਰਾ ਵੀ ਮਜਬੂਤ ਬਣਾਇਆ ਜਾਵੇ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾਵੇ। ਸ. ਕੁਲਵੰਤ ਸਿੰਘ ਨੇ ਨਵੀਆਂ ਚੁਣੀਆਂ ਗਈਆਂ ਨੂੰ ਇਹ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ‘ਚ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ। ਇਸ ਮੌਕੇ ਤੇ ਸ. ਸਰਬਜੀਤ ਸਿੰਘ ਮਿਉਂਸੀਪਲ ਕੌਂਸਲਰ, ਸ. ਕੁਲਦੀਪ ਸਿੰਘ ਸਮਾਣਾਂ, ਡਾ. ਐਸ.ਐਸ. ਭੰਵਰਾ, ਸ. ਪਰਮਜੀਤ ਸਿੰਘ, ਸ. ਜਸਪਾਲ ਸਿੰਘ, ਸ. ਹਰਪਾਲ ਸਿੰਘ ਚੰਨਾ, ਸ. ਹਰਮੇਸ਼ ਸਿੰਘ ਕੁੰਬੜਾ, ਸ. ਸੁਖਮਿੰਦਰ ਸਿੰਘ ਬਰਨਾਲਾ, ਸ. ਅਕਬਿੰਦਰ ਸਿੰਘ ਗੋਸਲ, ਸ. ਅਵਤਾਰ ਸਿੰਘ ਮੌਲੀ ਬੈਦਵਾਣ, ਸ. ਆਰ.ਪੀ. ਸ਼ਰਮਾ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਹਾਜਰ ਸਨ।

Have something to say? Post your comment

 

More in Chandigarh

ਮੋਹਾਲੀ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਡੇਂਗੂ ਰੋਕਥਾਮ ਮੁਹਿੰਮ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਮਾਨ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ : ਜਸਵੀਰ ਮਹਿਤਾ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ