Friday, October 18, 2024
BREAKING NEWS
ਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ

Chandigarh

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

October 17, 2024 07:02 PM
SehajTimes

ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ 14 ਗੈਲਰੀਆਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਦਰਸਾਉਂਦੀਆਂ ਹਨ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀ, ਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈ, ਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨ, ਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਨੋਰਮਾ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਸਮਰਪਿਤ ਹੈ ਅਤੇ ਮਹਾਂਕਾਵਿ ਦੀਆਂ ਤੁਕਾਂ ਦੇ ਨਾਲ ਉਨ੍ਹਾਂ ਦੇ ਜੀਵਨ ਦੀ ਕਹਾਣੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਅਜਾਇਬਘਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਯੋਗਦਾਨ ਨੂੰ ਬਿਆਨ ਕਰਨ ਲਈ ਤਕਨਾਲੋਜੀ ਦੀ ਵਰਤੋਂ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੈਨੋਰਮਾ ਵਿੱਚ ਕੁੱਲ 14 ਗੈਲਰੀਆਂ ਹਨ ਅਤੇ ਹਰੇਕ ਗੈਲਰੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਅਤੇ ਰਾਮਾਇਣ ਦੇ ਵਿਸ਼ੇਸ਼ ਪਹਿਲੂ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 14 ਗੈਲਰੀਆਂ ਵਿੱਚ ਰਿਸੈਪਸ਼ਨ ਏਰੀਆ, ਭਗਵਾਨ ਸ੍ਰੀ ਵਾਲਮੀਕਿ ਜੀ ਦੇ ਵਿਸ਼ੇਸ਼ ਗੁਣ, ਭਗਵਾਨ ਸ੍ਰੀ ਵਾਲਮੀਕਿ ਜੀ ਦਾ ਜਨਮ ਅਤੇ ਮੁੱਢਲਾ ਜੀਵਨ, ਆਦਿ ਕਵੀ (ਪਹਿਲੇ ਕਵੀ), ਪਹਿਲਾ ਮਹਾਂਕਾਵਿ, ਰਾਮਾਇਣ ਦੀ ਰਚਨਾ, ਰਾਮਾਇਣ ਦੀਆਂ ਵਿਸ਼ੇਸ਼ਤਾਵਾਂ, ਮਾਤਾ ਸੀਤਾ ਅਤੇ ਲਵ ਕੁਸ਼, ਯੋਗੇਸ਼ਵਰ ਅਤੇ ਸੰਗੀਤੇਸ਼ਵਰ, ਸੰਜੀਵਨੀ ਵਿਦਿਆਕੇ ਸਵਾਮੀ, ਅਸ਼ਵਮੇਧ ਯੱਗ, ਯੋਗ ਵਸ਼ਿਸ਼ਟ, ਭਗਵਾਨ ਵਾਲਮੀਕਿ ਜੀ ਨਾਮ ਮਾਲਾ ਅਤੇ ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗੈਲਰੀਆਂ ਤੋਂ ਇਲਾਵਾ, ਪੈਨੋਰਮਾ ਵਿੱਚ ਆਉਣ ਵਾਲਿਆਂ ਦੇ ਤਜਰਬੇ ਨੂੰ ਵਿਆਪਕ ਕਰਨ ਲਈ ਕਈ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਕੈਫੇਟੇਰੀਆ, ਸੋਵੀਨਰ ਸ਼ਾਪ, ਲਾਇਬ੍ਰੇਰੀ ਅਤੇ ਹੋਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਹੂਲਤਾਂ ਮਹਿਮਾਨਾਂ ਦੀ ਫੇਰੀ ਨੂੰ ਹੋਰ ਸੁਖਾਲਾ ਬਣਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਪੈਨੋਰਮਾ ਇੱਕ ਮਹੱਤਵਪੂਰਨ ਸੱਭਿਆਚਾਰਕ ਅਤੇ ਇਤਿਹਾਸਕ ਸੁਮੇਲ ਹੈ ਅਤੇ ਇਸ ਨਾਲ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਤੇ ਯੋਗਦਾਨ ਅਤੇ ਰਾਮਾਇਣ ਦੇ ਮਹਾਂਕਾਵਿ ਵਿੱਚ ਦਿਲਚਸਪੀ ਰੱਖਣ ਵਾਲੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਉਮੀਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਇੰਜਨੀਅਰਿੰਗ ਦਾ ਲਾਜਵਾਬ ਨਮੂਨਾ ਹੈ, ਜੋ ਦੁਰਲੱਭ ਆਰਕੀਟੈਕਚਰ ਅਤੇ ਸੁਹਜ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਨਾ ਸਿਰਫ਼ ਸੱਭਿਆਚਾਰਕ ਵਿਰਸੇ ਨੂੰ ਸੰਭਾਲੇਗੀ ਅਤੇ ਉਤਸ਼ਾਹਿਤ ਕਰੇਗੀ, ਸਗੋਂ ਆਉਣ ਵਾਲੇ ਲੋਕਾਂ ਲਈ ਵਿੱਦਿਅਕ ਅਨੁਭਵ ਵੀ ਪ੍ਰਦਾਨ ਕਰੇਗੀ।

Have something to say? Post your comment

 

More in Chandigarh

ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੁਹਾਲੀ ਪੁੱਜਣ ਉੱਤੇ ਭਰਵਾਂ ਸਵਾਗਤ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਮਾਨ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ : ਜਸਵੀਰ ਮਹਿਤਾ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 18-10-2024 ਨੂੰ ਪਲੇਸਮੈਂਟ ਕੈਂਪ