Friday, October 18, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Chandigarh

ਮੋਹਾਲੀ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਡੇਂਗੂ ਰੋਕਥਾਮ ਮੁਹਿੰਮ

October 18, 2024 03:44 PM
SehajTimes

‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ 12 ਟੀਮਾਂ ਨੇ ਸਵੇਰੇ ਘਰ-ਘਰ ਜਾ ਕੇ ਕੀਤੀ ਜਾਂਚ

ਸੂਬੇ ਨੂੰ ਡੇਂਗੂ-ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਹਿਤਿੰਦਰ ਕੌਰ

ਮੋਹਾਲੀ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਵੱਡੇ ਪੱਧਰ ’ਤੇ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ, ਜਿਸ ਦੀ ਅਗਵਾਈ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ। ਵਿਭਾਗ ਵਲੋਂ ਸੂਬਾਈ ਸਿਹਤ ਅਧਿਕਾਰੀਆਂ ਦੀਆਂ 12 ਟੀਮਾਂ ਬਣਾ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜੀਆਂ ਗਈਆਂ, ਜਿਨ੍ਹਾਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਿਰੀਖਣ ਕੀਤਾ।

ਡਾ. ਹਿਤਿੰਦਰ ਕੌਰ ਨੇ ਮੋਹਾਲੀ ਦੇ ਫ਼ੇਜ਼ 6 ਵਿਖੇ ਵਿਖੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਜਾਂਚਿਆ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਵੀ ਦਿਤੀ। ਡਾ. ਹਿਤਿੰਦਰ ਕੌਰ ਨੇ ਗੱਲਬਾਤ ਕਰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਸਵੇਰੇ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਡੇਂਗੂ ਫੈਲਾਉਣ ਵਾਲੇ ਮੱਛਰ ’ਤੇ ਜ਼ੋਰਦਾਰ ਹੱਲਾ ਬੋਲਿਆ ਹੋਇਆ ਹੈ ਤੇ ਇਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਵੀ ਅਤਿ ਲੋੜੀਂਦਾ ਹੈ।


            ਇਸੇ ਦੌਰਾਨ ਫ਼ੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਹਿਤਿੰਦਰ ਕੌਰ ਨੇ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਉਨ੍ਹਾਂ ਬੱਚਿਆਂ ਕੋਲੋਂ ਵਾਅਦਾ ਲਿਆ ਕਿ ਉਹ ਹਰ ਸ਼ੁੱਕਰਵਾਰ ਆਪੋ-ਅਪਣੇ ਘਰਾਂ ਵਿਚ ਜਾਂਚ ਕਰਨਗੇ ਅਤੇ ਯਕੀਨੀ ਬਣਾਉਣਗੇ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਵੇ।

ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਪ੍ਰਦੇਸੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਸਹਾਇਕ ਡਾਇਰੈਕਟਰ ਡਾ. ਜਸਲੀਨ ਵਿਰਕ, ਸਟੇੋਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਡਾ. ਅੰਮ੍ਰਿਤਪਾਲ ਵੜਿੰਗ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਮਾਨ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ : ਜਸਵੀਰ ਮਹਿਤਾ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 18-10-2024 ਨੂੰ ਪਲੇਸਮੈਂਟ ਕੈਂਪ