Friday, November 22, 2024

Chandigarh

ਮੁਹਾਲੀ ਵਾਸੀਆਂ ਦੇ ਭਰੋਸੇ ’ਤੇ ਖਰਾ ਉਤਰਨ ਲਈ ਹਰ ਸੰਭਵ ਉਪਰਾਲਾ ਕਰਾਂਗਾ : ਮੇਅਰ ਜੀਤੀ ਸਿੱਧੂ

May 15, 2021 07:50 PM
SehajTimes

ਐਸ.ਏ.ਐਸ.ਨਗਰ : ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ 65 ਲੱਖ ਦੇ ਕੰਮਾਂ ਦਾ ਉਦਘਾਟਨ ਕੀਤਾ ਹੈ। ਇਨ੍ਹਾਂ ਕੰਮਾਂ ਵਿਚ ਫੇਜ਼ 2 ਦੇ ਆਰਮੀ ਫਲੈਟਸ ਵਿਚ ਫੁੱਟਪਾਥ ਦੇ ਕੰਮ, ਫੇਜ਼ 6 ਵਿੱਚ ਨੇਬਰਹੁੱਡ ਪਾਰਕ ਵਿੱਚ ਵਾਕਿੰਗ ਟਰੈਕ ਦੀ ਉਸਾਰੀ ਅਤੇ ਸਨਅਤੀ ਖੇਤਰ ਦੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ਾਮਲ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੁਹਾਲੀ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਆਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਵਾਸਤੇ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਲੋਕਾਂ ਨੇ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰ ਕੇ ਉਨ੍ਹਾਂ ਨੂੰ ਮੁਹਾਲੀ ਦੇ ਮੇਅਰ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਇਸ ਜ਼ਿੰਮੇਵਾਰੀ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਭਰਪੂਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿਤੀਆਂ ਗਈਆਂ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦਸਿਆ ਕਿ ਇੰਡਸਟ੍ਰੀਅਲ ਏਰੀਏ ਦੇ ਪਾਰਕਾਂ ਦੇ ਸੁੰਦਰੀਕਰਨ ਤੇ 32 ਲੱਖ ਰੁਪਏ, ਫੇਜ਼ 6 ਦੇ ਨੇਬਰਹੁੱਡ ਪਾਰਕ ਵਿੱਚ ਵਾਕਿੰਗ ਟਰੈਕ ਦੀ ਉਸਾਰੀ ਲਈ 18 ਲੱਖ ਰੁਪਏ ਅਤੇ ਫੇਜ਼ 2 ਦੇ ਆਰਮੀ ਫਲੈਟਾਂ ਵਿੱਚ ਫੁੱਟਪਾਥ ਬਨਾਉਣ ਲਈ 15 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਫੇਜ਼ 2 ਦੇ ਆਰਮੀ ਫਲੈਟਸ ਵਿੱਚ ਨਗਰ ਨਿਗਮ ਵੱਲੋਂ ਕੰਮ ਕਰਵਾਏ ਜਾ ਰਹੇ ਹਨ ਕਿਉਂਕਿ ਪਹਿਲਾਂ ਸੁਸਾਇਟੀਆਂ ਦੇ ਕੰਮ ਨਗਰ ਨਿਗਮ ਨਹੀਂ ਸੀ ਕਰਵਾਉਂਦੀ ਅਤੇ ਇਹ ਆਰਮੀ ਫਲੈਟ ਜੋਗਿੰਦਰ ਵਿਹਾਰ ਸੁਸਾਇਟੀ ਦੇ ਅਧੀਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਮੁਹਾਲੀ ਦੀਆਂ ਸਮੁੱਚੀਆਂ ਸੋਸਾਇਟੀਆਂ ਵਿਚ ਨਗਰ ਨਿਗਮ ਵੱਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਮੌਕੇ ਫੇਜ਼ 2 ਦੇ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਜੋਗਿੰਦਰ ਵਿਹਾਰ ਸੁਸਾਇਟੀ ਦੇ ਪ੍ਰਧਾਨ ਕਰਨਲ ਐਸ.ਐਸ. ਕਾਹਲੋਂ, ਲੈਫਟੀਨੈਂਟ ਜਰਨਲ ਗੁਰਮੁਖ ਸਿੰਘ ਬਰਾੜ, ਬਿ੍ਰਗੇਡੀਅਰ ਡੀ.ਐਸ. ਬਖ਼ਸ਼ੀ, ਕਰਨਲ ਏ.ਐਸ. ਸੰਧੂ, ਬਿ੍ਰਗੇਡੀਅਰ ਕੇ.ਵੀ.ਐਸ. ਰਾਣਾ, ਕਰਨਲ ਕੁਲਵੰਤ ਸਿੰਘ, ਕਰਨਲ ਸੁਰਿੰਦਰ ਸਿੰਘ, ਕਰਨਲ ਜੇ.ਐਸ. ਹੁੰਦਲ, ਐਡਵੋਕੇਟ ਬੀ.ਐਸ. ਬਾਠ, ਕੈਪਟਨ ਐਚ.ਐਸ. ਬਰਾੜ ਅਤੇ ਬਬਲੂ ਢਿੱਲੋਂ ਹਾਜ਼ਰ ਸਨ।
ਫ਼ੇਜ਼ 6 ਦੇ ਕੌਂਸਲਰ ਸ੍ਰ. ਨਾਰਾਇਣ ਸਿੱਧੂ ਨੇ ਦਸਿਆ ਕਿ ਨੇਬਰਹੁੱਡ ਪਾਰਕ ਫੇਜ਼ 6 ਵਿੱਚ ਬਣਾਇਆ ਗਿਆ ਟਰੈਕ ਨੀਵਾਂ ਅਤੇ ਖਰਾਬ ਹੋਣ ਕਾਰਨ ਮੀਂਹ ਦਾ ਪਾਣੀ ਖੜ੍ਹ ਜਾਂਦਾ ਸੀ ਤੇ ਸ਼ਹਿਰ ਵਾਸੀਆਂ ਨੂੰ ਸੈਰ ਕਰਨ ਵਿਚ ਪ੍ਰੇਸ਼ਾਨੀ ਆਉਂਦੀ ਸੀ। ਉਨ੍ਹਾਂ ਦਸਿਆ ਕਿ ਟਰੈਕ ਨੂੰ ਉੱਚਾ ਕਰਨ ਲਈ 14 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਤਕਰੀਬਨ ਇਕ ਮਹੀਨੇ ਵਿਚ ਬਣਾ ਦਿੱਤਾ ਜਾਵੇਗਾ।
ਇਸ ਮੌਕੇ ਸ੍ਰ. ਮਨਜੀਤ ਸਿੰਘ ਭੱਲਾ ਦੀ ਅਗਵਾਈ ਵਿੱਚ ਸੀਨੀਅਰ ਸਿਟੀਜ਼ਨਾਂ ਦੇ ਇਕ ਵਫਦ ਨੇ ਸ੍ਰੀ ਜੀਤੀ ਸਿੱਧੂ ਤੋਂ ਮੰਗ ਕੀਤੀ ਕਿ ਫੇਜ਼ 6 ਦੇ ਕਮਿਊਨਿਟੀ ਸੈਂਟਰ ਦੀ ਰੈਨੋਵੇਸ਼ਨ ਕਰਵਾਈ ਜਾਵੇ, ਸੀਨੀਅਰ ਸਿਟੀਜ਼ਨਾਂ ਲਈ ਰੀਕ੍ਰੀਏਸ਼ਨ ਸੈਂਟਰ ਬਣਵਾਇਆ ਜਾਵੇ ਅਤੇ ਮੌਜੂਦਾ ਲਾਇਬਰੇਰੀ ਵਿੱਚ ਲੋੜੀਂਦਾ ਸਟਾਫ਼ ਅਤੇ ਕਿਤਾਬਾਂ ਦੇ ਕੇ ਸੁਚਾਰੂ ਢੰਗ ਨਾਲ ਚਲਾਇਆ ਜਾਵੇ।
ਇਸ ਮੌਕੇ ਕਾਰਪੋਰੇਸ਼ਨ ਦੇ ਐਕਸੀਅਨ ਰਾਜਵੀਰ, ਜੇ ਈ ਪਵਨਦੀਪ ਸਿੰਘ, ਸੁਰਜੀਤ ਸਿੰਘ ਨਾਮਧਾਰੀ, ਰਜਿੰਦਰ ਭੱਟੀ, ਸ੍ਰੀ ਜੀ ਐਸ ਮਜੀਠੀਆ, ਬਲਵਿੰਦਰ ਸਿੰਘ, ਡਿੰਪਲ ਮਜੀਠੀਆ,ਅਮਰੀਕ ਸਿੰਘ, ਮਨਦੀਪ ਸਿੰਘ, ਲਖਵੀਰ ਸਿੰਘ, ਭੁਪਿੰਦਰ ਸਿੰਘ ਗਿੱਲ, ਪਰਮਜੀਤ ਸਿੰਘ, ਬੀ.ਐਸ. ਗਿੱਲ ਅਤੇ ਸੋਹਣ ਸਿੰਘ ਹਾਜ਼ਿਰ ਸਨ।
ਇਸੇ ਤਰ੍ਹਾਂ ਸਨਅਤੀ ਖੇਤਰ ਦੇ ਪਾਰਕ ਦੇ ਸੁੰਦਰੀਕਰਨ ਦੇ ਕੰਮ ਦੇ ਉਦਘਾਟਨ ਮੌਕੇ ਕੌਂਸਲਰ ਕੁਲਵੰਤ ਕੌਰ, ਗੁਰਸਾਹਿਬ ਸਿੰਘ, ਗੁਰਨਾਮ ਸਿੰਘ, ਜਗੀਰ ਸਿੰਘ, ਕਿ੍ਰਸ਼ਨ ਪੂਜਾ ਅਤੇ ਰਾਣੀ ਹਾਜ਼ਿਰ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ