Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Chandigarh

ਏਡਜ਼ ਕੰਟਰੋਲ ਕਰਮਚਾਰੀਆਂ ਵੱਲੋਂ 22 ਅਕਤੂਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

October 19, 2024 06:23 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸਨ ( ਸਿਹਤ ਵਿਭਾਗ) ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ 22 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕੀਤਾ ਹੈ l ਐਸੋਸੀਏਸਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ 22 ਅਕਤੂਬਰ ਦੇ ਰੋਸ ਪ੍ਰਦਰਸ਼ਨ ਸੰਬੰਧੀ ਪੰਜਾਬ ਭਰ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ 22 ਅਕਤੂਬਰ ਨੂੰ ਪੰਜਾਬ ਭਰ ਵਿੱਚ ਸਮੂਹ ਕਰਮਚਾਰੀਆਂ ਸਿਹਤ ਸੇਵਾਵਾਂ ਜਿਹਨਾਂ ਵਿੱਚ ਐਚ ਆਈ ਵੀ/ਏਡਜ਼ ਦੀ ਟੈਸਟਿੰਗ /ਕਾਊੰਸਲਿੰਗ , ਐਚ ਆਈ ਦੇ ਮਰੀਜਾਂ ਨੂੰ ਦਵਾਈ , ਨਸ਼ੇ ਦੇ ਮਰੀਜਾਂ ਨੂੰ ਦਵਾਈ , ਗੁਪਤ ਰੋਗ ਦੇ ਮਰੀਜਾਂ ਨੂੰ ਦਵਾਈ ਅਤੇ ਬਲੱਡ ਬੈਂਕ ਵਿੱਚ ਖੂਨ ਲੈਣ ਤੇ ਦਾਨ ਕਰਨ ਦੇ ਕੰਮ ਠੱਪ ਕਰਕੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪਰਿਵਾਰਕ ਮੈਬਰਾਂ ਸਮੇਤ ਜੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ l ਉਹਨਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਜ਼ਿਮਨੀ ਚੋਣਾਂ ਵਿੱਚ ਸਰਕਾਰ ਖਿਲਾਫ ਘਰ ਘਰ ਜਾ ਕੇ ਸਰਕਾਰ ਦੀ ਮੁਲਾਜ਼ਮਾਂ ਨਾਲ ਵਾਅਦਾ ਖਿਲਾਫੀ ਅਤੇ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਦੱਸ ਕੇ ਜਾਗੁਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਮੰਗਾਂ ਨਾ ਮੰਨਣ ਤੇ ਸਰਕਾਰ ਖਿਲਾਫ ਪੱਕਾ ਮੋਰਚਾ ਲਗਾਇਆ ਜਾ ਸਕਦਾ ਹੈ l ਵਰਣਨਯੋਗ ਹੈ ਕਿ ਆਪ ਸਰਕਾਰ ਵੱਲੋਂ ਏਡਜ਼ ਕਰਮਚਾਰੀਆਂ ਨਵੰਬਰ ਸਰਕਾਰ ਹੋਂਦ ਵਿੱਚ ਆਉਣ ਤੇ 20% ਤਨਖਾਹ ਵਿੱਚ ਦਿੱਲੀ ਤਰਜ ਤੇ ਵਾਧੇ ਤੋਂ ਇਲਾਵਾ ਰੈਗੂਲਰ ਕਰਨ ਅਤੇ ਹੋਰ ਵਿਭਾਗੀ ਸਹੂਲਤਾਂ ਲਈ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਅਜੇ ਤੱਕ ਸਰਕਾਰ ਨੇ ਇਹਨਾਂ ਕਰਮਚਾਰੀਆਂ ਦੀ ਸਾਰ ਨਹੀਂ ਪੁੱਛੀ ਜਦਕਿ ਇਹਨਾਂ ਕਰਮਚਾਰੀਆਂ ਨੇ ਅੱਜ ਤੱਕ ਆਪ ਦਾ ਹਰ ਚੋਣ ਮੁਹਾਜ ਵਿੱਚ ਸਾਥ ਦਿੱਤਾ ਹੈ l

Have something to say? Post your comment

 

More in Chandigarh

ਨਗਰ ਨਿਗਮ ਮੋਹਾਲੀ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਲੱਗੇ ਦਰਖਤਾਂ ਤੋਂ ਬੱਲਮਖੀਰੇ ਤੁੜਵਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਸੁਖਬੀਰ ਦਾ ਕਰੀਬੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ

ਅਨਾਜ ਦੀ ਖਰੀਦ ਅਤੇ ਲਿਫਟਿੰਗ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ

ਚੰਡੀਗੜ੍ਹ ਮੇਅਰ ਵੱਲੋਂ ਸ਼ਹਿਰ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ ਬੈਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ